LATEST : -ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਅਧਿਕਾਰੀਆਂ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ : ਡਿਪਟੀ ਕਮਿਸ਼ਨਰ ਅਪਨੀਤ ਰਿਆਤ

ਕਿਸੇ ਵੀ ਲੋੜਵੰਦ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ : ਡਿਪਟੀ ਕਮਿਸ਼ਨਰ
ਕਿਹਾ, ‘ਹੋਮ ਡਿਲੀਵਰੀ’ ਰਾਹੀਂ ਨਿਰਵਿਘਨ ਮੁਹੱਈਆ ਕਰਵਾਈਆਂ ਜਾ ਰਹੀਆਂ ਨੇ ਜ਼ਰੂਰੀ ਵਸਤਾਂ ਅਤੇ ਦਵਾਈਆਂ
-ਲੋੜਵੰਦਾਂ ਦੀ ਮਦਦ ਲਈ ਅੱਗੇ ਆਈ ਜ਼ਿਲ•ਾ ਰੈਡ ਕਰਾਸ ਸੋਸਾਇਟੀ
-ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ‘ਤੇ ਅਧਿਕਾਰੀਆਂ ਨੇ ਕੀਤਾ ਪਿੰਡਾਂ ਦਾ ਦੌਰਾ
ਹੁਸ਼ਿਆਰਪੁਰ, 29 ਮਾਰਚ ( ADESH PARMINDER SINGH ) : ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ•ਾ ਪ੍ਰਸਾਸ਼ਨ ਵਲੋਂ ਜਿੱਥੇ ਲੋੜਵੰਦਾਂ ਨੂੰ ਮੁਫਤ ਫੂਡ ਪੈਕੇਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਜ਼ਿਲ•ਾ ਰੈਡ ਕਰਾਸ ਸੋਸਾਇਟੀ ਦੀ ਅਗਵਾਈ ਵਿੱਚ ਵੀ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਜ਼ਿਲ•ੇ ਵਿੱਚ ਕਰਫਿਊ ਲਗਾਇਆ ਗਿਆ ਹੈ ਅਤੇ ਕਰਫਿਊ ਦੌਰਾਨ ਜ਼ਿਲ•ੇ ਦੇ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ਅਜਿਹੇ ਲੋੜਵੰਦ ਵਿਅਕਤੀਆਂ ਨੂੰ ਫੂਡ ਪੈਕੇਟ ਮੁਹੱਈਆ ਕਰਵਾਏ ਜਾ ਰਹੇ, ਉਥੇ ਆਮ ਜਨਤਾ ਨੂੰ ‘ਹੋਮ ਡਿਲੀਵਰੀ’ ਰਾਹੀਂ ਕਰਿਆਨੇ ਦੀਆਂ ਜ਼ਰੂਰੀ ਵਸਤਾਂ ਅਤੇ ਦਵਾਈਆਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਲਈ ਜ਼ਿਲ•ਾ ਪ੍ਰਸਾਸ਼ਨ ਵਚਨਬੱਧ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ•ਾ ਰੈਡ ਕਰਾਸ ਦੇ ਵਲੰਟੀਅਰਾਂ ਦੀ ਟੀਮ ਵਲੋਂ ਰੋਜ਼ਾਨਾ ਦੀ ਕਮਾਈ ‘ਤੇ ਹੀ ਨਿਰਭਰ ਲੋੜਵੰਦ ਵਿਅਕਤੀਆਂ ਨੂੰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਵੀ ਵਿਅਕਤੀ ਨੂੰ ਖਾਲੀ ਪੇਟ ਨਾ ਰਹਿਣਾ ਪਵੇ। ਉਨ•ਾਂ ਦੱਸਿਆ ਕਿ ਦਾਨੀ-ਸੱਜਣਾਂ ਦੇ ਸਹਿਯੋਗ ਨਾਲ ਜਿੱਥੇ ਰੈਡ ਕਰਾਸ ਵਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ, ਉਥੇ ਪੈਦਾ ਹੋਏ ਮੌਜੂਦਾ ਹਾਲਾਤ ਦੌਰਾਨ ਵੀ ਦਾਨੀ-ਸੱਜਣਾਂ ਦੇ ਸਹਿਯੋਗ ਸਦਕਾ ਗਰੀਬ ਪਰਿਵਾਰਾਂ ਦੀ ਬਾਂਹ ਫੜੀ ਜਾ ਰਹੀ ਹੈ।

ਸ਼੍ਰੀਮਤੀ ਅਪਨੀਤ ਰਿਆਤ ਨੇ ਮਾਨਵਤਾ ਦੀ ਸੇਵਾ ਲਈ ਅੱਗੇ ਆਈਆਂ ਵੱਖ-ਵੱਖ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਜ਼ੁਕ ਦੌਰ ਵਿੱਚ ਇਕਜੁੱਟਤਾ ਨਾਲ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਇਸ ਹਾਲਾਤ ਨਾਲ ਨਜਿੱਠਿਆ ਜਾ ਸਕੇ। ਉਨ•ਾਂ ਕਿਹਾ ਕਿ ਕਰਫਿਊ ਦੌਰਾਨ ਜ਼ਿਲ•ਾ ਵਾਸੀਆਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਜਿਥੇ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ‘ਹੋਮ ਡਿਲੀਵਰੀ’ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ, ਉਥੇ ਰੇਹੜੀਆਂ ਰਾਹੀਂ ਘਰਾਂ ਵਿੱਚ ਫ਼ਲ ਅਤੇ ਸਬਜ਼ੀਆਂ ਵੀ ਪਹੁੰਚਾਈਆਂ ਜਾ ਰਹੀਆਂ ਹਨ। ਉਨ•ਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਜ਼ਰੂਰੀ ਵਸਤਾਂ ਅਤੇ ਦਵਾਈਆਂ ਤੋਂ ਵਾਂਝਾ ਨਾ ਰਹਿ ਸਕੇ, ਇਸ ਲਈ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣ। ਉਨ•ਾਂ ਕਿਹਾ ਕਿ ਰੇਹੜੀ ਵਾਲੇ ਵਿਅਕਤੀਆਂ ਵਲੋਂ ਅੱਜ ਭਾਰੀ ਗਿਣਤੀ ਵਿੱਚ ਘਰ-ਘਰ ਜਾ ਕੇ ਫ਼ਲ ਅਤੇ ਸਬਜ਼ੀਆਂ ਦੀ ਸਪਲਾਈ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਅੱਜ ਐਸ.ਡੀ.ਐਮਜ਼ ਦੀ ਅਗਵਾਈ ਵਿੱਚ ‘ਹੋਮ ਡਿਲੀਵਰੀ’ ਰਾਹੀਂ ਦਵਾਈਆਂ ਵੀ ਸਬੰਧਤ ਘਰਾਂ ਤੱਕ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਉਪਭੋਗਤਾਵਾਂ ਨੂੰ ਘਰੇਲੂ ਗੈਸ ਸਿਲੰਡਰ ਵੀ ਮੁਹੱਈਆ ਕਰਵਾਏ ਗਏ ਹਨ।

ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਜ਼ਿਲ•ਾ ਵਾਸੀਆਂ ਦੀ ਸੁਰੱਖਿਆ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਇਸ ਸਬੰਧੀ ਕੀਤੇ ਗਏ ਆਦੇਸ਼ਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਧਰ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਦੇ ਨਿਰਦੇਸ਼ਾਂ ‘ਤੇ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਜਿੱਥੇ ਕਰਫਿਊ ਸਬੰਧੀ ਜਾਰੀ ਆਦੇਸ਼ਾਂ ਦੀ ਪਾਲਣਾ ਦਾ ਜਾਇਜ਼ਾ ਲਿਆ ਗਿਆ, ਉਥੇ ਜਾਗਰੂਕਤਾ ਵੈਨਾਂ ਰਾਹੀਂ ਪਿੰਡ ਵਾਸੀਆਂ ਨੂੰ ਜਾਗਰੂਕ ਵੀ ਕੀਤਾ ਗਿਆ।   

 

Related posts

Leave a Reply