LATEST : ਦਿੱਲੀ ‘ਚ ਤਬਲੀਗੀ ਜਮਾਤ ਵਾਂਗ ਹਜ਼ੂਰ ਸਾਹਿਬ ਤੋਂ ਆਈ ਸਿੱਖ ਸੰਗਤ ਨੂੰ ਬਦਨਾਮ ਕਰਨ ਦੀ ਸਾਜਿਸ਼ ਹੋ ਸਕਦੀ ਹੈ -ਜਥੇਦਾਰ ਗਿਆਨੀ ਹਰਪ੍ਰੀਤ ਸਿੰਘ April 30, 2020April 30, 2020 Adesh Parminder Singh ਅੰਮ੍ਰਿਤਸਰ, 30 ਅਪ੍ਰੈਲ – ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਨੀ ਵੱਡੀ ਗਿਣਤੀ ‘ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਪਾਜ਼ੀਟਿਵ ਆਉਣ ‘ਤੇ ਚਿੰਤਾ ਜ਼ਾਹਿਰ ਕੀਤੀ ਅਤੇ ਹੈਰਾਨੀ ਵੀ ਪ੍ਰਗਟ ਕੀਤੀ ਕਿ ਇਹ ਕਿਵੇਂ ਹੋ ਸਕਦਾ ਹੈ ਕਿਉਂਕਿ ਜਿਸ ਸ਼ਹਿਰ ‘ਚ ਸਿੱਖ ਸ਼ਰਾਧਾਲੂ ਰੁਕੇ ਹੋਏ ਸਨ ਉੱਥੇ ਸਿਰਫ ਦੋ ਹੀ ਕੋਰੋਨਾ ਪਾਜ਼ੀਟਿਵ ਮਰੀਜ਼ ਸਨ ਅਤੇ ਜਿਸ ਗੁਰਦੁਆਰਾ ਸਾਹਿਬ ‘ਚ ਇਹ ਸਾਰੀ ਸੰਗਤ ਰੁਕੀ ਹੋਈ ਸੀ ਉੱਥੇ ਕੋਈ ਵੀ ਵਿਅਕਤੀ ਇਸ ਨਾ ਮੁਰਾਦ ਵਾਇਰਸ ਤੋਂ ਪੀੜਤ ਨਹੀਂ ਹੈ, ਸਾਰੀ ਸਿੱਖ ਸੰਗਤ ਇੱਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਉੱਥੇ ਰੁਕੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਾਬਾ ਬਲਵਿੰਦਰ ਸਿੰਘ ਕਾਰ ਸੇਵਾ ਹਜ਼ੂਰ ਸਾਹਿਬ ਵਾਲਿਆਂ ਨੇ ਵੀਡੀਓ ਸੰਦੇਸ਼ ਜਾਰੀ ਕਰਦਿਆ ਕਿਹਾ ਕਿ ਨਾਂਦੇੜ ਪ੍ਰਸ਼ਾਸਨ ਵੱਲੋਂ 3 ਵਾਰ ਸੰਗਤ ਦੀ ਜਾਂਚ ਕੀਤੀ ਗਈ ਪਰ ਇਸ ਦੌਰਾਨ ਕੋਈ ਵੀ ਮਾਮਲਾ ਪਾਜ਼ੀਟਿਵ ਨਹੀ ਆਇਆ। ਪਰ ਪੰਜਾਬ ਆਉਂਦਿਆਂ ਹੀ ਕਿਵੇਂ ਸਿੱਖ ਸੰਗਤ ਨੂੰ ਐਨੀ ਵੱਡੀ ਗਿਣਤੀ ‘ਚ ਇਹ ਵਾਇਰਸ ਕਿਵੇਂ ਹੋ ਸਕਦਾ ਹੈ।ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਨੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਦਿੱਲੀ ‘ਚ ਤਬਲੀਗੀ ਜਮਾਤ ਵਾਂਗ ਹਜ਼ੂਰ ਸਾਹਿਬ ਤੋਂ ਆਈ ਸਿੱਖ ਸੰਗਤ ਨੂੰ ਬਦਨਾਮ ਕਰਨ ਦੀ ਸਾਜਿਸ਼ ਹੋ ਸਕਦੀ ਹੈ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਹਜ਼ੂਰ ਸਾਹਿਬ ਤੋਂ ਪਰਤੇ ਸਿੱਖ ਸ਼ਰਧਾਲੂਆਂ ਲਈ ਯੋਗ ਪ੍ਰਬੰਧ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਿੱਖ ਸੰਗਤ ਲਈ ਗੁਰਦੁਆਰਾ ਸਾਹਿਬ ਦੀਆਂ ਸਰਾਵਾਂ ਖੁੱਲ੍ਹੀਆਂ ਹਨ ਉੱਥੇ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਸਕਦਾ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...