ਹੁਸ਼ਿਆਰਪੁਰ 10 ਅਪ੍ਰੈਲ (ਚੌਧਰੀ) : ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਸਾਹਿਬ ਵੱਲੋਂ ਪੁਰਾਣੀ ਪੈੰਨਸ਼ਨ ਬਹਾਲ ਕਰਨ ਦੇ ਕੀਤੇ ਗਏ ਵਾਅਦੇ ਨੂੰ ਯਾਦ ਕਰਵਾਉਣ ਲਈ ਪੁਰਾਣੀ ਪੈੰਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਖੇਤਰੀ ਆਗੂਆਂ ਵੱਲੋਂ ਪੰਜਾਬ ਸਰਕਾਰ ਨਾਲ ਸਬੰਧਤ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵਾਅਦਾ ਯਾਦ ਕਰਾਊ ਪੱਤਰ ਦਿੱਤਾ ਗਿਆ।ਇਸ ਮੌਕੇ ਕਮੇਟੀ ਆਗੂ ਜਸਵੀਰ ਤਲਵਾੜਾ,ਪ੍ਰਿੰਸੀਪਲ ਅਮਨਦੀਪ ਸ਼ਰਮਾ,ਤਿਲਕ ਰਾਜ,ਸਤੀਸ਼ ਰਾਣਾ ਕੁਲਦੀਪ ਵਾਲੀਆ, ਕਰਨੈਲ ਫਿਲੌਰ, ਪਰਮਿੰਦਰਪਾਲ ਸਿੰਘ ਨੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਉੱਤੇ ਇਲਜਾ਼ਮ ਲਗਾਉਂਦਿਆਂ ਕਿਹਾ ਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੁਰਾਣੀ ਪੈੰਨਸ਼ਨ ਬਹਾਲ ਕਰਨ ਦੇ ਕੀਤੇ ਗਏ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਪੈਂਨਸ਼ਨ ਮੁਲਾਜ਼ਮ ਦੇ ਬੁਢਾਪੇ ਦੀ ਡੰਗੋਰੀ ਹੈ ਅਤੇ ਇਹ ਹਰ ਉਸ ਮੁਲਾਜ਼ਮ ਦਾ ਹੱਕ ਹੈ ਜੋ ਅਪਣੀ ਜਿੰਦਗੀ ਦਾ ਸੁਨਹਿਰੀ ਸਮਾਂ ਸਰਕਾਰੀ ਸੇਵਾਵਾਂ ਵਿੱਚ ਲਾਉਂਦਾ ਹੈ।
ਸਰਕਾਰ ਦੇ ਦੇ ਚਾਰ ਸਾਲ ਬੀਤ ਜਾਣ ਬਾਅਦ ਵੀ ਇਸ ਵਾਅਦੇ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਖਾਨਾਪੂਰਤੀ ਤੋਂ ਇਲਾਵਾ ਕੋਈ ਉਪਰਾਲਾ ਨਹੀਂ ਕੀਤਾ ਗਿਆ। ਯਾਦ ਰਹੇ ਪੁਰਾਣੀ ਪੈੰਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੰਘਰਸ਼ਾਂ ਸਦਕਾ ਦੋ ਸ਼ਾਲ ਪਹਿਲਾਂ ਐਨ. ਪੀ. ਐਸ. ਰੀਵਿਉ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਕਿਹਾ ਗਿਆ ਕਿ ਯੂਨੀਅਨ ਨੁਮਾਇੰਦਿਆਂ ਨੂੰ ਬੁਲਾ ਕੇ ਇਸ ਬਾਰੇ ਰੀਵਿਉ ਕੀਤਾ ਜਾਵੇਗਾ।ਸਰਕਾਰ ਵਲੋਂ ਕਾਗਜਾਂ ਵਿੱਚ ਹੀ ਇਸ ਰੀਵਿਉ ਲਈ ਰੈਡੀ ਕਮੇਟੀ ਦਾ ਗਠਨ ਕੀਤਾ ਗਿਆ,ਅਸਲੀਅਤ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।ਇਸ ਲਈ ਸਰਕਾਰ ਦੇ ਟਾਲ ਮਟੋਲ ਵਾਲੇ ਰਵੱਈਏ ਨੂੰ ਲੈ ਕੇ ਵੀ ਮੁਲਾਜਮਾਂ ਵਿੱਚ ਸਰਕਾਰ ਵਿਰੁੱਧ ਭਾਰੀ ਰੋਸ ਪਾਇਆ ਜਾ ਰਿਹਾ ਹੈ ।
ਇਸ ਮੌਕੇ ਆਗੂ ਵਿਕਾਸ ਸ਼ਰਮਾ,ਜਗਵਿੰਦਰ ਸਿੰਘ ਪ੍ਰਿੰਸ ਗੜਦੀਵਾਲਾ,ਚਮਨ ਲਾਲ,ਰਮਨ ਚੌਧਰੀ,ਰਜਤ ਮਹਾਜਨ, ਸੱਤਪਾਲ,ਗੁਰਵਿੰਦਰ ਸਿੰਘ,ਦਵਿੰਦਰ ਸਿੰਘ ,ਜਸਵਿੰਦਰ ਪਾਲ ਸਿੰਘ ਸੱਤ ਪ੍ਰਕਾਸ਼ ਵਰਿੰਦਰ ਵਿੱਕੀ ਨੇ ਦੱਸਿਆ ਕਿ ਅੱਜ ਦੇ ਸਮੇਂ ਜਦੋਂ ਐੱਨ ਪੀ ਐੱਸ ਵਰਗੀ ਖੋਖਲੀ ਸਕੀਮ ਦੇ ਚਿੰਤਾਜਨਕ ਨਤੀਜੇ ਸਾਹਮਣੇ ਆ ਰਹੇ ਹਨ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਏ ਜਾਣਾ ਸਪੱਸ਼ਟ ਕਰਦਾ ਹੈ ਤੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।ਹੁਣ ਜਦੋਂ ਐੱਨਪੀਐੱਸ ਤਹਿਤ ਜਿਹੜੇ ਕੁਝ ਸਾਥੀ ਰਿਟਾਇਰ ਹੋਏ ਹਨ ਉਹ ਗੁਰਬਤ ਦੀ ਜ਼ਿੰਦਗੀ ਜੀਣ ਲਈ ਮਜਬੂਰ ਹਨ।ਪੂਰੇ ਸੰਸਾਰ ਵਿਚ ਇਹ ਇੱਕੋ ਇੱਕ ਉਹ ਸਰਕਾਰ ਹੈ ਆਪਣੇ ਕਰਮਚਾਰੀ ਨੂੰ ਸਾਰੀ ਉਮਰ ਕੰਮ ਕਰਨ ਬਦਲੇ ਸੁਰੱਖਿਅਤ ਬੁਢਾਪੇ ਦੀ ਗਾਰੰਟੀ ਨਹੀਂ ਦਿੰਦੀ ।ਐਨਪੀਐਸ ਤਹਿਤ ਰਿਟਾਇਰ ਹੋਏ ਮੁਲਾਜ਼ਮਾਂ ਦੇ ਹਾਲਾਤ ਤਰਸਯੋਗ ਹਨ ਇਹ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ। ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਣ ਆਮ ਲੋਕਾਂ ਤਕ ਇਹ ਗੱਲ ਲੈ ਕੇ ਜ਼ਰੂਰ ਜਾਵੇਗੀ ਕਿ ਇਹ ਸਾਜ਼ਿਸ਼ ਸਿਰਫ਼ ਮੁਲਾਜ਼ਮ ਵਰਗ ਦੇ ਖ਼ਿਲਾਫ਼ ਨਹੀਂ ਹੋਈ ਹੈ ਇਹ ਤਾਂ ਹਰ ਉਸ ਵਿਅਕਤੀ ਵਿਸ਼ੇਸ਼ ਦੇ ਖ਼ਿਲਾਫ਼ ਸਾਜ਼ਿਸ਼ ਘੜੀ ਗਈ ਹੈ ਜੋ ਪੜ੍ਹ ਲਿਖ ਕੇ ਨੌਕਰੀ ਹਾਸਲ ਕਰਨੀ ਚਾਹੁੰਦਾ ਹੈ।
ਆਗੂ ਸਚਿਨ ਕੁਮਾਰ,ਬ੍ਰਿਜ ਮੋਹਨ,ਜੀਵਨ ਲਾਲ,ਰੌਸ਼ਨ ਲਾਲ,ਸੁਸ਼ੀਲ ਕੁਮਾਰ ਪਠਾਣੀਆਂ,ਮੈਡਮ ਬਲਵੀਰ ਕੌਰ,ਹਰਬਿਲਾਸ,ਜਸਵੀਰ ਬੋਦਲ ਇਤਿਹਾਸਕ ਹਰਦੀਪ ਸਿੰਘ ਦੀਪਾ ਪੰਕਜ ਮਿੱਡਾ ਕੁਲਵਿੰਦਰ ਸਿੰਘ ਸਤਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ 23 ਮਾਰਚ ਨੂੰ ਪ੍ਰਿੰਸੀਪਲ ਸੈਕਟਰੀ ਕਮ ਕੈਪਟਨ ਸੁਰੇਸ਼ ਕੁਮਾਰ ਨਾਲ ਹੋਈ ਮੀਟਿੰਗ ਵਿੱਚ ਕੋਈ ਸਾਰਥਕ ਨਤੀਜੇ ਸਾਹਮਣੇ ਨਹੀਂ ਆਏ ਇਸ ਕਰਕੇ ਮੁਲਾਜਮਾਂ ਨੂੰ ਅੱਜ ਕੈਬਨਿਟ ਮੰਤਰੀਆਂ ਦਾ ਮਮਜਬੂਰਨ ਘੇਰਾਓ ਕਰਨਾ ਪਿਆ।ਹਲਕੇ ਦੇ ਮੁਲਾਜ਼ਮਾਂ ਨੂੰ ਇਹਨਾਂ ਮੰਤਰੀਆਂ ਵੱਲੋਂ ਜਵਾਬ ਦੇਣੇ ਬਣਦੇ ਹਨ ਇਹੀ ਇਹਨਾਂ ਦੀ ਕਾਰਗੁਜਾਰੀ ਦਾ ਆਕਲਣ ਹੈ।
ਇਸ ਮੌਕੇ ਆਗੂ ਨਵਤੇਜ ਸਿੰਘ ਅਨੁਸਾਰ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ ਅਧੀਨ ਆਉਂਦੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਪਰ ਇਕ ਹੋਰ ਮਾਰੂ ਵਾਰ ਕੀਤਾ ਜਿਸ ਅਧੀਨ 1 ਅਪ੍ਰੈਲ 2019 ਤੋਂ NPS ਦੇ CPF ਵਿੱਚ ਸਰਕਾਰ ਦਾ ਹਿੱਸਾ ਕਰਮਚਾਰੀ ਦੀ ਮੁਢਲੀ ਤਨਖਾਹ ਦਾ 14% ਕਰ ਦਿੱਤਾ ਗਿਆ ਹੈ। ਜਦੋਂ ਕੇ ਕਰਮਚਾਰੀ ਦਾ ਹਿੱਸਾ 10% ਹੀ ਹੈ। ਪਹਿਲਾਂ ਸਰਕਾਰ ਦੇ ਸਾਰੇ ਹਿੱਸੇ ਨੂੰ ਕਰਮਚਾਰੀ ਦੀ ਕੁੱਲ ਟੈਕਸਯੋਗ ਆਮਦਨ ਵਿਚੋਂ ਘਟਾ ਦਿੱਤਾ ਜਾਂਦਾ ਸੀ। ਪਰ ਨਵੇਂ ਨੋਟੀਫਿਕੇਸ਼ਨ ਅਨੁਸਾਰ ਕੇਂਦਰੀ ਸਰਕਾਰ ਦੇ ਕਰਮਚਾਰੀਆਂ ਦਾ ਤਾਂ ਸਾਰਾ 14% ਹੀ ਟੈਕਸ ਤੋਂ ਛੋਟ ਹੈ, ਪਰ ਪੰਜਾਬ ਸਰਕਾਰ ਦੇ ਨਵੇਂ ਤੁਗਲਕੀ ਫਰਮਾਨ ਅਨੁਸਾਰ ਸਰਕਾਰ ਵਲੋਂ ਪੈਨਸ਼ਨ ਫੰਡ ਵਿੱਚ ਆਪਣੇ 14% ਹਿੱਸੇ ਵਿੱਚੋਂ ਕੇਵਲ 10% ਹੀ ਟੈਕਸ ਤੋਂ ਛੋਟ ਦਿੱਤੀ ਗਈ ਹੈ ਜਦਕਿ ਬਾਕੀ 4% ਟੈਕਸ ਯੋਗ ਕੁੱਲ ਆਮਦਨ ਵਿੱਚ ਜੋੜਿਆ ਜਾਵੇਗਾ।
ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਚਾਰ ਪਰਸੈਂਟ ਰਕਮ ਦੇ ਸਿਰਫ਼ ਅੰਕੜੇ ਹੀ ਐੱਨ ਪੀ ਐਸ ਇਸ ਖਾਤੇ ਵਿੱਚ ਘੁੰਮੇ ਹਨ ਇਹ ਰਕਮ ਕਰਮਚਾਰੀ ਦੇ ਹੱਥ ਨਹੀਂ ਆਈ ਹੈ ਜਿਸ ਰਕਮ ਨੇ ਕਰਮਚਾਰੀ ਦੇ ਹੱਥ ਆਉਣ ਵਾਲੇ ਕਈ ਸਾਲਾਂ ਬਾਅਦ ਆਉਣਾ ਹੈ ਉਸ ਦਾ ਟੈਕਸ ਅੱਜ ਹੀ ਕਰਮਚਾਰੀ ਕਿਵੇਂ ਭਰ ਸਕਦਾ ਹੈ।ਇਹ ਐਨ.ਪੀ.ਐਸ.ਅਧੀਨ ਆਉਂਦੇ ਸਮੂਹ ਕਰਮਚਾਰੀਆਂ ਨਾਲ ਕੇਵਲ ਪੱਖਪਾਤ ਹੀ ਨਹੀਂ ਸਗੋਂ ਘੋਰ ਬੇਇਨਸਾਫ਼ੀ ਵੀ ਹੈ। ਜਿਸ ਦਾ ਖਾਮਿਆਜਾ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪੈ ਸਕਦਾ ਹੈ ਇਸ ਵਾਅਦਾ ਖਿਲਾਫੀ ਦਾ ਧੱਬਾ ਸੱਤਾ ਤੇ ਕਾਬਜ ਸਿਆਸੀ ਧਿਰ ਦੀ ਹਰ ਚੋਣ ਰੈਲੀ ਲਈ ਗ੍ਰਹਿਣ ਸਾਬਤ ਹੋਵੇਗਾ । ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੂਬਾ ਆਗੂਆਂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਸਪਸ਼ਟ ਕੀਤਾ ਕਿ ਜੇ ਸਾਡੀ ਇਸ ਮੰਗ ਨੂੰ ਅਣਗੌਲਿਆਂ ਕੀਤਾ ਜਾਣਾ ਜਾਰੀ ਰਹਿੰਦਾ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਅਤੇ ਨੁਮਾਇੰਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰੀ ਖਿੱਚ ਲੈਣ। ਸਰਕਾਰ ਨੂੰ ਦਾਖਾ ਜਿਮਨੀ ਚੋਣ ਨਤੀਜਿਆਂ ਤੋਂ ਸਬਕ ਲੈਣਾ ਬਣਦਾ ਹੈ। ਪੰਜਾਬ ਅਤੇ ਯੂ ਟੀ ਮੁਲਾਜ਼ਮ ਇਕੱਠੇ ਹੋ ਕੇ ਜਲਦ ਹੀ ਐਨ ਪੀ ਐਸ ਵਿਰੁੱਧ ਇੱਕ ਵੱਡਾ ਵਿਰੋਧ ਦਰਜ ਕਰਨਗੇ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ
- #NEWS_HOSHIARPUR : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਬਲਾਕ ਪੱਧਰੀ ਕਰਾਟੇ ਮੁਕਾਬਲੇ : ਵਿਦਿਆਰਥਣਾਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ
- DETAIL UPDATED : ਪੀ.ਐਸ.ਪੀ.ਸੀ.ਐਲ. (PSPCL) ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- ਵੱਡੀ ਖ਼ਬਰ : Updated : #ਵਿਜੀਲੈਂਸ_ਹੁਸ਼ਿਆਰਪੁਰ ਵੱਲੋਂ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ
- ਸੰਘਣੀ ਧੁੰਦ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
- ਵੱਡੀ ਖ਼ਬਰ : Breaking News: #Vigilance_Bureau_Punjab : 7000 ਰੁਪਏ ਰਿਸ਼ਵਤ ਲੈਂਦਾ P.S.P.C.L. (ਬਿਜਲੀ ਬੋਰਡ) ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ
- 1994 batch UPSC topper Dharminder Sharma takes over as Principal Chief Conservator of Forests
- ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਕਿਸਾਨਾਂ ਲਈ ਕਰਤਾ ਵੱਡਾ ਐਲਾਨ
- Latest News: ਤਿੰਨ ਮੈਂਬਰੀ ਜਾਂਚ ਕਮੇਟੀ ਬਾਰੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, :: ਗੰਦ ਘੋਲ ਕੇ ਸਿਰ ‘ਤੇ ਪਾਉਣੈ, ਜਦੋਂ ਮਰਜ਼ੀ ਪਾ ਲੈਣ
- ਵੱਡੀ ਖ਼ਬਰ : ਸੰਘਣੀ ਧੁੰਧ :: ਕਾਰ ਭਾਖੜਾ ਨਹਿਰ ਵਿੱਚ ਡਿੱਗੀ, 9 ਮੌਤਾਂ ਦਾ ਖ਼ਦਸ਼ਾ, ਇਕ ਲਾਸ਼ ਮਿਲੀ
- ਸੁਖਪਾਲ ਖਹਿਰਾ ਨੇ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕਰਕੇ ਸਿਵਲ ਤੇ ਪੁਲਿਸ ਅਧਿਕਾਰੀਆਂ ’ਤੇ ਕਾਂਗਰਸੀ ਕੌਸਲਰਾਂ ਨੂੰ ਡਰਾਉਣ ਦਾ ਆਰੋਪ ਲਗਾਇਆ
- ਵੱਡੀ ਖ਼ਬਰ : ਸੜਕ ਹਾਦਸਿਆਂ ਚ ਅਧਿਆਪਕ ਸਮੇਤ 2 ਮੌਤਾਂ, ਇਕ ਗੜ੍ਹਦੀਵਾਲਾ ਦੇ ਰੰਧਾਵਾ ਚ ਤੇ ਦੂਜੀ ਹਰਿਆਣਾ ਕਸਬੇ ਚ
- ਵੱਡੀ ਖ਼ਬਰ :: Delhi Assembly Elections : ਦਿੱਲੀ ‘ਚ ਵੋਟਿੰਗ ਤੋਂ 5 ਦਿਨ ਪਹਿਲਾਂ ‘AAP ਦੇ 7 ਵਿਧਾਇਕਾਂ ਨੇ ਦਿੱਤਾ ਅਸਤੀਫਾ, ਦੱਸੀ ਵਜਹਿ
- ਆਪ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ – ਹਰਚੰਦ ਸਿੰਘ ਬਰਸਟ
- ਡੇਟਾ ਸੁਰੱਖਿਆ ਸੰਬੰਧੀ ਚਿੰਤਾਵਾਂ ਕਾਰਨ ਇਸ ਦੇਸ਼ ਨੇ DeepSeek ‘ਤੇ ਲਗਾਈ ਪਾਬੰਦੀ
- ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ
- #DC_Hoshiarpur :: Nature Fest to be organised from February 21 to 25
EDITOR
CANADIAN DOABA TIMES
Email: editor@doabatimes.com
Mob:. 98146-40032 whtsapp