LATEST: ਮੁੱਖ ਮੰਤਰੀ ਨੇ ਕਹੀ ਏਹਿ ਗੱਲ ਤਾਂ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ: ਫਸਲ ਦੀ ਸਿੱਧੀ ਅਦਾਇਗੀ ਦੇ ਮੁੱਦੇ ‘ਤੇ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ।

 ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ 131 ਕਰੋੜ ਰੁਪਏ ਦਾ ਅਦਾ ਕਰਨ ਦਾ ਭਰੋਸਾ ਦਿੱਤਾ ਹੈ ਜਿਸ ਤੋਂ ਬਾਅਦ ਆੜ੍ਹਤੀ ਐਸੋਸੀਏਸ਼ਨ ਨੇ ਹੜਤਾਲ ਖ਼ਤਮ ਕਰਨ ਦਾ ਫੈਸਲਾ ਕੀਤਾ।

 ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ ‘ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ ‘ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਹੋਣਗੇ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਦੇਰ ਸ਼ਾਮ ਤੱਕ ਲੁਧਿਆਣਾ ਦੀ ਜਗਰਾਉਂ ਅਤੇ ਖੰਨਾ ਮੰਡੀ ਦੇ ਆੜ੍ਹਤੀਆਂ ਨੇ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਹ ਖਰੀਦ ਨਹੀਂ ਕਰਨਗੇ। ਇਸ ਵਾਰ ਲੁਧਿਆਣਾ ਵਿਚ 9 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਣ ਦੀ ਉਮੀਦ ਹੈ।

ਕਣਕ ਦੀ ਫਸਲ ਦੀ ਖਰੀਦ ਤੋਂ ਬਾਅਦ ਕੇਂਦਰ ਸਰਕਾਰ ਨੇ ਸਿੱਧੇ ਤੌਰ ‘ਤੇ ਇਸ ਨੂੰ ਕਿਸਾਨਾਂ ਦੇ ਖਾਤੇ ਵਿੱਚ ਅਦਾ ਕਰਨ ਦਾ ਫੈਸਲਾ ਕੀਤਾ ਹੈ। ਆੜ੍ਹਤੀ ਐਸੋਸੀਏਸ਼ਨ ਸਰਕਾਰ ਦੇ ਇਸ ਫੈਸਲੇ ਦੇ ਵਿਰੁੱਧ ਹੈ। ਇਸ ਤੋਂ ਇਲਾਵਾ ਆੜ੍ਹਤੀ ਐਸੋਸੀਏਸ਼ਨ ਨੇ ਤਿੰਨ ਹੋਰ ਮੰਗਾਂ ਵੀ ਸਰਕਾਰ ਦੇ ਸਾਮਹਣੇ ਰੱਖੀਆਂ ਹਨ।

ਆਖਰੀ ਮੰਗ ਹੈ ਕਿ ਪੰਜਾਬ ਸਰਕਾਰ ਨੇ  ਪਿਛਲੇ ਸਾਲ ਪੀਐਫਐਮਐਸ ਦੇ ਨਾਂ ‘ਤੇ ਪੋਰਟਲ ਸ਼ੂਰੁ ਕੀਤਾ ਸੀ। ਇਸ ‘ਚ ਫਸਲ ਦੀ ਖਰੀਦ ਤੋਂ ਲੈ ਕੇ ਕਿਸਾਨੀ ਨੂੰ ਅਦਾਇਗੀ ਤੱਕ ਦਾ ਸਾਰਾ ਵੇਰਵਾ ਦਰਜ ਕੀਤਾ ਗਿਆ ਸੀ। ਅਜਿਹੀ ਸਥਿਤੀ ਵਿੱਚ ਆੜ੍ਹਤੀਆਂ ਦੇ ਹੁਣ ਤਕਰੀਬਨ 131 ਕਰੋੜ ਰੁਪਏ ਪੰਜਾਬ ਸਰਕਾਰ ਵੱਲ  ਹਨ। 

Related posts

Leave a Reply