LATEST: ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਹੁਣ ਅੰਗਰੇਜ਼ੀ ਮਾਧਿਅਮ ਵੀ ਉਪਲਬਧ- ਹਰਦੀਪ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ

ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਇੱਛਾ ਅਨੁਸਾਰ ਹੁਣ ਅੰਗਰੇਜ਼ੀ ਮਾਧਿਅਮ ਵੀ ਉਪਲਬਧ- ਹਰਦੀਪ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ

ਗੁਰਦਾਸਪੁਰ ,22 ਮਾਰਚ ( ਅਸ਼ਵਨੀ )-ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਹਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਬਹੁਪੱਖੀ ਉਪਰਾਲੇ ਲਗਾਤਾਰ ਜਾਰੀ ਹਨ। ਸਰਕਾਰੀ ਸਕੂਲਾਂ ‘ਚ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਉਪਲਬਧ ਕਰਵਾਉਣ ਦੇ ਨਾਲ ਨਾਲ ਪੜਾਉਣ ਦੀਆਂ ਐਜੂਸੈਟ,ਪ੍ਰਾਜੈਕਟਰ, ਐਲ.ਸੀ.ਡੀ ਅਤੇ ਈ-ਕੰਟੈਂਟ ਜਿਹੀਆਂ ਤਕਨੀਕਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਰੋਜ਼ਾਨਾ ਅੱਜ ਦਾ ਸ਼ਬਦ ਗਤੀਵਿਧੀ ਜਰੀਏ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਗੂੜ੍ਹ ਗਿਆਨ ਦੇਣ ਦੇ ਨਾਲ ਨਾਲ ਸਮੇਂ ਦੀ ਮੰਰੁਜ਼ਗਾਰ ਦੇ ਮੌਕਿਆਂ ਦੌਰਾਨ ਅੰਗਰੇਜ਼ੀ ਭਾਸ਼ਾ ਦੀ ਵਧਦੀ ਜਰੂਰਤ ਨੂੰ ਵੀ ਸਰਕਾਰੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਜਰੂਰਤ ਅਨੁਸਾਰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਹਰਦੀਪ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸੁਰਜੀਤਪਾਲ ਐਲੀਮੈਂਟਰੀ ਅਤੇ ਲਖਵਿੰਦਰ ਸਿੰਘ ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰ: ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਜਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਅੰਗਰੇਜ਼ੀ ਮਾਧਿਅਮ ਦੀ ਸਹੂਲਤ ਉਪਲਬਧ ਹੈ।ਸੀਨੀਅਰ ਸੈਕੰਡਰੀ ਜਮਾਤਾਂ ਦੇ ਸਾਇੰਸ ਸਟਰੀਮ ਦੇ ਨਾਲ ਨਾਲ ਕੋਈ ਵੀ ਵਿਦਿਆਰਥੀ ਸਵੈ ਇੱਛਾ ਨਾਲ ਹੇਠਲੀਆਂ ਜਮਾਤਾਂ ਵਿੱਚ ਅੰਗਰੇਜ਼ੀ ਮਾਧਿਅਮ ਦੀ ਚੋਣ ਕਰ ਸਕਦਾ ਹੈ।ਅਧਿਕਾਰੀਆਂ ਨੇ ਦੱਸਿਆ ਕਿ ਮੌਜ਼ੂਦਾ ਸੈਸ਼ਨ ਦੌਰਾਨ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀ ਅੰਗਰੇਜ਼ੀ ਮਾਧਿਅਮ ਵਿੱਚ ਸਿੱਖਿਆ ਹਾਸਿਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਅਗਲੇ ਸੈਸ਼ਨ ਦੇ ਦਾਖਲਿਆਂ ਲਈ ਵੀ ਵਿਦਿਆਰਥੀ ਆਪਣੀ ਇੱਛਾ ਅਨੁਸਾਰ ਪੰਜਾਬੀ ਜਾਂ ਅੰਗਰੇਜ਼ੀ ਮਾਧਿਅਮ ਰੱਖ ਸਕਦੇ ਹਨ।

Related posts

Leave a Reply