LATEST : ਹੁਸ਼ਿਆਰਪੁਰ ਚ ਸਵੇਰ ਨੂੰ ਇੱਕ ਵਿਅਕਤੀ (40) ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ, ਸ਼ਨਾਖਤ ਨਹੀਂ ਹੋ ਸਕੀ

ਗੜ੍ਹਸ਼ੰਕਰ- ਗੜ੍ਹਸ਼ੰਕਰ ਲਾਗਲੇ ਪਿੰਡ ਦੇਣੋਵਾਲ ਖੁਰਦ ਵਿਖੇ  ਸਵੇਰ ਨੂੰ ਇੱਕ ਵਿਅਕਤੀ ਦੀ ਭੇਤਭਰੀ ਹਾਲਤ ਵਿੱਚ ਲਾਸ਼ ਮਿਲੀ ਹੈ।

ਜਾਣਕਾਰੀ ਅਨੁਸਾਰ ਸਵੇਰੇ ਕਰੀਬ 7.30 ਵਜੇ ਨੰਬਰਦਾਰ ਜਤਿੰਦਰ ਜੋਤੀ ਨੇ ਨਵਾਂਸ਼ਹਿਰ ਗੜ੍ਹਸ਼ੰਕਰ ਰੋਡ ‘ਤੇ ਬਣੇ ਸ਼ੈੱਡ ਵਿੱਚ ਮ੍ਰਿਤਕ ਵਿਅਕਤੀ ਦੀ ਦੇਹ ਵੇਖ ਕੇ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਦੀ ਉਮਰ 40 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਗੜ੍ਹਸੰਕਰ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਸ਼ਨਾਖਤ ਲਈ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਰਖਵਾ ਦਿੱਤੀ ਹੈ । 

Related posts

Leave a Reply