#LATEST_PUNJAB : ਆਮ ਆਦਮੀ ਪਾਰਟੀ ਦੇ ਵਿਧਾਇਕ ਦੀ ਪਾਇਲਟ ਕਾਰ ਨੇ ਮਾਰੀ ਟੱਕਰ, ਦੋ ਵਿਅਕਤੀਆਂ ਦੀ ਮੌਤ

ਫਰੀਦਕੋਟ:

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਕਾਰ ਨੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ।  ਕਾਰ ਦੀ ਲਪੇਟ ‘ਚ ਆ ਕੇ ਮੋਟਰਸਾਈਕਲ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ।

ਘਟਨਾ ਫਰੀਦਕੋਟ ਦੇ ਸਾਦਿਕ ਰੋਡ ‘ਤੇ ਵਾਪਰੀ ਦੱਸੀ ਜਾ ਰਹੀ ਹੈ। ਜਦੋਂ ਬਾਈਕ ਸਵਾਰ ਨੌਜਵਾਨ ਇੱਥੋਂ ਲੰਘ ਰਿਹਾ ਸੀ ਤਾਂ ਵਿਧਾਇਕ ਦੀ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਮ੍ਰਿਤਕ ਫਰੀਦਕੋਟ ਦੇ ਪਿੰਡ ਝੋਟੀਵਾਲਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਇਲਟ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਪਾਇਲਟ ਗੱਡੀ ਜਦੋਂ ਵਿਧਾਇਕ ਨੂੰ ਲੈਣ ਜਾ ਰਹੀ ਸੀ ਤਾਂ ਇਹ ਹਾਦਸਾ ਵਾਪਰਿਆ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸੇਖੋਂ ਵੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਨੇ ਲਾਸ਼ ਨੂੰ ਥਾਣੇ ਦੇ ਬਾਹਰ ਰੱਖ ਕੇ ਧਰਨਾ ਦਿੱਤਾ। ਲੋਕਾਂ ਵਿੱਚ ਵਿਧਾਇਕ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

 

Related posts

Leave a Reply