#LATEST_PUNJAB : ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਤੇ ਬਿਕਰਮ ਸਿੰਘ ਮਜੀਠੀਆ ਵੱਲੋਂ ਜ਼ੋਰਦਾਰ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਗਨੀਵੀਰ ਸਕੀਮ ਦੇ ਪਹਿਲੇ ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਸਲਾਮੀ ਨਾ ਦੇਣ ਅਤੇ ਉਸਦੀ ਮ੍ਰਿਤਕ ਦੇਹ ਪੰਜਾਬ ਲਿਆਉਣ ਵਾਸਤੇ ਫੌਜੀ ਐਂਬੂਲੈਂਸ ਨਾ ਦੇਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ।

ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਸਿਰਫ 19 ਸਾਲ ਦੀ ਉਮਰ ਵਿਚ ਜੰਮੂ-ਕਸ਼ਮੀਰ ਵਿਚ ਸ਼ਹਾਦਤ ਦਿੱਤੀ ਹੈ, ਪਰ ਸਰਕਾਰ ਨੇ ਕੋਈ ਸਨਮਾਨ ਨਹੀਂ ਦਿੱਤਾ। ਇਸ ਲਈ ਅਗਨੀਵੀਰ ਸਕੀਮ ਤੁਰੰਤ ਰੱਦ ਕੀਤੀ ਜਾਵੇ ਅਤੇ ਹੁਣ ਤੱਕ ਸਕੀਮ ਤਹਿਤ ਭਰਤੀ ਹੋਏ ਸਾਰੇ ਫੌਜੀ ਰੈਗੂਲਰ ਕੀਤੇ ਜਾਣ।

ਮਜੀਠੀਆ ਨੇ ਕਿਹਾ ਕਿ ਦੁੱਖ ਦੀ  ਗੱਲ ਹੈ ਕਿ ਮੋਦੀ ਸਰਕਾਰ ਦੀ ਨਵੀਂ ਅਗਨੀਵੀਰ ਸਕੀਮ ਦੇ ਦੇਸ਼ ਦੇ ਪਹਿਲੇ ਸ਼ਹੀਦ 19 ਸਾਲਾਂ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਘਰ ਲਿਆਉਣ ਲਈ ਫੌਜੀ ਐਂਬੂਲੈਂਸ ਹੀ ਨਹੀਂ ਦਿੱਤੀ ਗਈ। ਉਹਨਾਂ ਕਿਹਾ ਕਿ ਇਸ ਤੋਂ ਵੀ ਸ਼ਰਮਨਾਕ ਗੱਲ ਇਹ ਹੈ ਕਿ ਸ਼ਹੀਦ ਦੇ ਅੰਤਿਮ ਸਸਕਾਰ ਵੇਲੇ ਉਸ ਨੂੰ ਫੌਜੀ ਸਲਾਮੀ ਨਹੀਂ ਦਿੱਤੀ ਗਈ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਾਲੇ ਕੱਲ੍ਹ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਪ੍ਰਵਾਨ ਕੀਤਾ ਸੀ ਕਿ ਦੇਸ਼ ਦੀ ਰਾਖੀ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਸਿੱਖ ਕੌਮ ਦਿੰਦੀ ਹੈ ਪਰ ਭਾਰਤ ਸਰਕਾਰ ਉਹਨਾਂ ਨਾਲ ਕੀ ਕਰ ਰਹੀ ਹੈ। 
ਉਹਨਾਂ ਕਿਹਾ ਕਿ ਮੋਦੀ ਸਰਕਾਰ ਦੀ ਅਸੰਵੇਦਨਸ਼ੀਲ ਪਹੁੰਚ ਦੇ ਕਾਰਨ ਨੌਜਵਾਨ ਇਸ ਸਕੀਮ ਤਹਿਤ ਫੌਜ ਵਿਚ ਭਰਤੀ ਹੋਣ ਤੋਂ ਟਾਲਾ ਵੱਟ ਸਕਦੇ ਹਨ । ਉਨ੍ਹਾਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਹਾਇਤਾ ਦੇਣ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।
 
 

Related posts

Leave a Reply