LATEST:ਵਿਆਹੀ ਮਹਿਲਾ ਨੂੰ ਮਿਲਣ ਉਸ ਦੇ ਘਰ ਪਹੁੰਚੇ ਨਾਬਾਲਗ ਪ੍ਰੇਮੀ ਨੂੰ ਕਰੰਟ ਲਾ ਕੇ ਕਤਲ ਕੀਤਾ

TARANTAARAN : ਵਿਆਹੀ ਮਹਿਲਾ ਨੂੰ ਮਿਲਣ ਉਸ ਦੇ ਘਰ ਪਹੁੰਚੇ ਨਾਬਾਲਗ ਪ੍ਰੇਮੀ ਨੂੰ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਸ਼ੇਰੋਂ ਵਿੱਚ ਕੁੱਟਮਾਰ ਕਰਨ ਤੋਂ ਬਾਅਦ ਕਰੰਟ ਲਾ ਕੇ ਕਤਲ ਕਰ ਦਿੱਤਾ। ਪੁਲਿਸ ਨੇ ਇਸ ਮਾਮਲੇ ‘ਚ 6 ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਹੈ।

ਮ੍ਰਿਤਕ ਦੀ ਪਛਾਣ ਗੁਰਵਿੰਦਰਜੀਤ ਸਿੰਘ (18) ਵਜੋਂ ਹੋਈ ਹੈ, ਜੋ ਤਰਨ ਤਾਰਨ  ਦਾ ਰਹਿਣ ਵਾਲਾ ਸੀ। ਗੁਰਿੰਦਰਜੀਤ ਸਿੰਘ ਅਜੇ ਕੁਆਰਾ ਸੀ ਤੇ  ਉਸ ਦੇ ਪ੍ਰੇਮ ਸਬੰਧ ਵਿਆਹੁਤਾ ਔਰਤ ਸੰਦੀਪ ਕੌਰ (32) ਨਾਲ ਚੱਲ ਰਹੇ ਸਨ।

ਪੁਲਿਸ ਮੁਤਾਬਕ ਔਰਤ ਦਾ ਨਾਬਾਲਗ ਲੜਕੇ ਨਾਲ ਪ੍ਰੇਮ ਸਬੰਧ ਸੀ ਜਿਸ ਕਾਰਨ ਇਹ ਕਤਲ ਕੀਤਾ ਗਿਆ।

ਕਤਲ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦਾ ਪਰਿਵਾਰ ਵੀ ਮੌਕੇ ‘ਤੇ ਪਹੁੰਚ ਗਿਆ। ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਅੰਜਾਮ ਭੁਗਤਨ ਦੀ ਧਮਕੀ ਦੇ ਰਹੇ ਸੀ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਉਨ੍ਹਾਂ ਦੇ ਲੜਕੇ ਦਾ ਕਤਲ ਸਾਜਿਸ਼ ਤਹਿਤ ਕੀਤਾ ਗਿਆ ਹੈ।

Related posts

Leave a Reply