ਸਿਆਸੀ ਖੇਡਾਂ ਛੱਡਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਕੈਪਟਨ ਸਰਕਾਰ : ਚੌਧਰੀ ਰਾਜਾ

(ਪ੍ਰੈਸ ਵਾਰਤਾ ਦੌਰਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ)

ਗੜ੍ਹਦੀਵਾਲਾ 27 ਅਗਸਤ (ਚੌਧਰੀ /ਪ੍ਰਦੀਪ ਸ਼ਰਮਾ ) : ਪੰਜਾਬ ਚ ਕੈਪਟਨ ਸਰਕਾਰ ਨੂੰ ਸੱਤਾ ਵਿੱਚ ਆਏ ਤਕਰੀਬਨ ਸਾਢੇ ਤਿੰਨ ਸਾਲ ਹੋ ਚੁੱਕੇ ਹਨ ਪ੍ਰੰਤੂ ਕੈਪਟਨ ਸਰਕਾਰ ਨੇ ਅਜੇ ਤੱਕ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਹੈ। ਜਿਸਨੂੰ ਸਰਕਾਰ ਵੱਲੋਂ ਕੀਤੇ ਹਰ ਇੱਕ ਵਾਅਦੇ ਨੂੰ ਪੂਰਾ ਕਰਨਾ ਚਾਹੀਦਾ ਹੈ। ਇਹ ਵਿਚਾਰ ਪ੍ਰੈਸ ਵਾਰਤਾ ਦੌਰਾਨ ਚੌਧਰੀ ਰਾਜਵਿੰਦਰ ਰਾਜਾ ਨੇ ਪ੍ਰਗਟ ਕੀਤੇ। ਉਨਾਂ ਕਾਂਗਰਸ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਵਿਚ ਹਰ ਵਰਗ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਦੁੱਖੀ ਹੈ।

ਉਨਾਂ ਕਿਹਾ ਕਿ ਕਾਂਗਰਸ ਸਰਕਾਰ ਝੂਠ ਦਾ ਪ੍ਰਚਾਰ ਕਰਕੇ ਸੱਤਾ ਸੰਭਾਲੀ ਹੈ ਜਿਸਦਾ ਦਾ ਪੰਜਾਬ ਦੀ ਜਨਤਾ ਆਉਣ ਵਾਲੀ ਚੋਣਾਂ ਚ ਜਰੂਰ ਦੇਵੇਗੀ।ਉਨਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਅੰਦਰ ਕੁਝ ਸਮਾਰਟ ਫੋਨ ਵੰਡਕੇ ਮਹਿਜ ਲੋਕ ਦਿਖਾਵਾ ਅਤੇ ਖਾਨਾਪੂਰਤੀ ਕੀਤੀ ਹੈ। ਉਨਾਂ ਕਿਹਾ ਕਿ ਇਸ ਕਰੋਨਾ ਮਹਾਂਮਾਰੀ ਦੇ ਦੌਰ ਵਿਚ ਕੈਪਟਨ ਸਰਕਾਰ ਨੂੰ ਦੁਕਾਨਦਾਰਾਂ ਬਾਰੇ ਜਰੂਰ ਸੋਚਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਦਦ ਲਈ ਹਰ ਸੰਭਵ ਯਤਨ ਕਰਨੇ ਚਾਹੀਦੇ ਹਨ। 

Related posts

Leave a Reply