LETEST…ਪ੍ਰਧਾਨ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਹੇਠ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਦਿੱਲੀ ਸੰਘਰਸ਼ ਲਈ ਕਿਸਾਨਾਂ ਦਾ ਜੱਥਾ ਰਵਾਨਾ

(ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਤੋਂ ਦਿੱਲੀ ਵਾਸਤੇ ਰਵਾਨਾ ਹੁੰਦੇ ਹੋਏ ਕਿਸਾਨਾਂ ਦਾ ਜੱਥਾ)

ਗੜ੍ਹਦੀਵਾਲਾ 17 ਮਾਰਚ (ਚੌਧਰੀ) : ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲ ਵੱਲੋ  ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲਿਆਂ ਦੇ ਦਿਸ਼ਾ-ਨਿਰਦੇਸ਼ ਹੇਠ ਯੂਨੀਅਨ ਪ੍ਰਧਾਨ ਸਰਦਾਰ ਜੁਝਾਰ ਸਿੰਘ ਕੇਸੋਪੁਰ ਦੀ ਅਗਵਾਈ ਵਿੱਚ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਵੱਡਾ ਜੱਥਾ ਰਵਾਨਾ ਹੋਇਆ। ਇਸ ਮੌਕੇ ਕਿਸਾਨ ਮਜ਼ਦੂਰ ਯੂਨੀਅਨ ਗੜਦੀਵਾਲਾ ਦੇ ਪ੍ਰਧਾਨ ਸਰਦਾਰ ਜੁਝਾਰ ਸਿੰਘ ਕੇਸੋਪੁਰ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਹ ਤਿੰਨੋ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਅਤੇੇ ਕਿਸਾਨਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਨਾਲ ਜਾਰੀ ਰਹੇਗਾ। ਉਨਾਂ ਕਿਹਾ ਜੇਕਰ ਮੋਦੀ ਸਰਕਾਰ ਨੇ ਇਸੇ ਤਰਾਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਕਿਸਾਨਾਂ ਦੇ ਹੱਕਾਂ ਤੇ ਡਾਕਾ ਮਾਰ ਰਹੀ ਹੈ ਜਿਸ ਨੂੰ ਕਿਸੀ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਤੇ ਪ੍ਰਧਾਨ ਜੁਝਾਰ ਸਿੰਘ ਕੇਸੋਪੁਰ,ਚੇਅਰਮੈਨ ਪ੍ਰੀਤ ਮੋਹਨ ਸਿੰਘ ਝੱਜੀ,ਅਮਰਜੀਤ ਸਿੰਘ,ਜਿੰਦਰ ਸਿੰਘ ਗੋਂਦਪੁਰ,ਗੁਰਬਖਸ਼ ਸਿੰਘ ਦੁੱਗਲਾਂ,ਲਖਵਿੰਦਰ ਸਿੰਘ,ਗੁਰਪਾਲ ਸਿੰਘ ਝੱਜੀ ਪਿੰਡ,ਪ੍ਰਭਜੋਤ ਸਿੰਘ ਮਾਡਲ ਟਾਊਨ,ਗੋਪੀ ਮੱਟੂ ਗੋਂਦਪੁਰ,ਵਿਕਰਮ ਸਿੰਘ ਅਰਗੋਵਾਲ,ਜੱਗਾ ਸਿੰਘ ਡੱਫਰ,ਗੁਰਮੀਤ ਸਿੰਘ,ਸੋਨੂੰ ,ਬਿੱਟੂ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।



Related posts

Leave a Reply