LETEST.. ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਗੰਨੇ ਦੀ ਬਕਾਇਆ ਰਾਸ਼ੀ ਨਾਂ ਮਿਲਣ ਕਾਰਨ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਦਿੱਤਾ ਧਰਨਾ

ਦਸੂਹਾ/ਮੁਕੇਰੀਆਂ 12 ਮਾਰਚ (ਚੌਧਰੀ) : ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ, ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਖਿਲਾਫ ਜਮਕੇ ਨਾਅਰੇਬਾਜ਼ੀ ਕਰਦਿਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਵੱਲੋਂ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਇਸ ਕਰਕੇ ਧਰਨਾ ਲਗਾ ਦਿੱਤਾ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਸ਼ੂਗਰ ਮਿੱਲ ਦੇ ਅਧਿਕਾਰੀਆਂ ਤੇ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਉਨ੍ਹਾਂ ਦੇ ਗੰਨੇ ਦੀ ਬਕਾਇਆ ਰਾਸ਼ੀ 12 ਮਾਰਚ ਨੂੰ ਅਦਾ ਕਰ ਦਿੱਤੀ ਜਾਵੇਗੀ। ਪਰ ਪਰਨਾਲਾ ਉਥੇ ਦਾ ਉਥੇ ਹੀ ਰਿਹਾ ਤੇ ਅਖੀਰ ਵਿੱਚ ਇੱਕ ਵਾਰ ਫਿਰ ਕਿਸਾਨਾਂ ਨੂੰ ਅਪਣੀ ਹੀ ਫਸਲ ਦੀ ਬਕਾਇਆ ਰਾਸ਼ੀ ਲੈਣ ਲਈ ਧਰਨਾ ਲਗਾਉਣਾ ਪਿਆ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜਿੰਨੀ ਦੇਰ ਗੰਨੇ ਦੀ ਅਦਾਇਗੀ ਨਹੀਂ ਕੀਤੀ ਜਾਂਦੀ ਇਨੀ ਦੇਰ ਧਰਨਾ ਜਾਰੀ ਰਹੇਗਾ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਸ਼ੂਗਰ ਮਿੱਲ ਦਾ ਕੰਡਾਂ ਵੀ ਜਾਮ ਰੱਖਿਆਂ। ਇਸ ਮੌਕੇ ਹਜਾਰਾਂ ਦੀ ਗਿਣਤੀ ਵਿਚ ਕਿਸਾਨ ਹਾਜਰ ਸਨ।

Related posts

Leave a Reply