LETEST…ਸਿੰਘਲੈੰਡ ਸੰਸਥਾ ਯੂ ਐਸ ਏ ਵਲੋਂ ਲੋੜਵੰਦ ਔਰਤ ਦੇ ਇਲਾਜ ਲਈ 20 ਹਾਜ਼ਰ ਰੁਪਏ ਦੀ ਆਰਥਿਕ ਮਦਦ ਭੇਂਟ

ਗੜ੍ਹਦੀਵਾਲਾ 13 ਮਾਰਚ (CHOUDHARY) : ਸਿੰਘਲੈਂਡ ਸੰਸਥਾ ਯੂ ਐਸ ਏ ਪ੍ਰਧਾਨ ਅੰਮ੍ਰਿਤ ਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਪਣੇ ਸਮਾਜ ਭਲਾਈ ਦੇ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਪਿੰਡ ਰਮਦਾਸਪੁਰ ਜਿਲਾ ਹੁਸ਼ਿਆਰਪੁਰ ਦੇ ਨਿਵਾਸੀ ਮਾਤਾ ਮਹਿੰਦਰ ਕੌਰ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮਦਦ ਭੇਂਟ ਕੀਤੀ ਹੈ। ਇਸ ਮੌਕੇ ਸੰਸਥਾ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਤਾ ਮਹਿੰਦਰ ਕੌਰ ਦੀਆਂ ਕਿਡਨੀਆਂ ਲਗਭਗ 80 ਪ੍ਰਤੀਸ਼ਤ ਖਰਾਬ ਹੋ ਚੁੱਕੀਆਂ ਹਨ।ਜਿਨਾਂ ਦਾ ਇਲਾਜ ਇਸ ਸਮੇਂ ਹੁਸ਼ਿਆਰਪੁਰ ਦੇ ਇਕ ਨਿੱਜੀ ਹਸਪਤਾਲ ਵਿਖੇ ਚੱਲ ਰਿਹਾ ਹੈ। ਪਰਿਵਾਰ ਵਿਚ ਆਮਦਨ ਦਾ ਕੋਈ ਸਾਧਨ ਨਹੀਂ ਹੈ ਅਤੇ ਮਾਤ ਦੇ ਇਲਾਜ ਦਾ ਖਰਚ ਨਹੀਂ ਉਠਾ ਸਕਦਾ। ਸੁਸਾਇਟੀ ਨੇ ਪਰਿਵਾਰ ਦੇ ਹਾਲਾਤਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਘਰ ਪਹੁੰਚ ਕੇ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ।ਅੰਤ ਵਿੱਚ ਪਰਿਵਾਰ ਵੱਲੋਂ ਸੁਸਾਇਟੀ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਮਨਦੀਪ ਸਿੰਘ,ਸਿਮਰਨ ਸਿੰਘ ਆਦਿ ਹਾਜਰ ਸਨ।

Related posts

Leave a Reply