LATEST..2004 ਤੋਂ ਬਾਅਦ ਭਰਤੀ ਕਰਮਚਾਰੀ 10 ਅਪ੍ਰੈਲ ਨੂੰ ਪੁੱਛਣਗੇ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਸਵਾਲ : ਸੰਜੀਵ ਧੂਤ

ਚਾਰ ਸਾਲ ਬੀਤ ਜਾਣ ਦੇ ਬਾਅਦ ਕਿਉਂ ਨਹੀਂ ਹੋਈ ਪੁਰਾਣੀ ਪੈਨਸ਼ਨ ਬਹਾਲ

ਗੜ੍ਹਦੀਵਾਲਾ 4 ਅਪ੍ਰੈਲ (ਚੌਧਰੀ) : ਜਿਲ੍ਹਾ ਕਨਵੀਨਰ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਰਾਜ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ਤੇ 10 ਅਪ੍ਰੈਲ ਨੂੰ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਕੀਤੇ ਜਾਣ ਵਾਲੇ ਘਿਰਾਓ ਕਰ ਵਾਅਦਾ ਯਾਦ ਕਰਵਾਓ ਪੱਤਰ ਦੇਣ ਦੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਵਾਇਦਾ ਯਾਦ ਕਰਾਉ ਪੱਤਰ ਸੋਪਿਆ ਜਾਵੇਗਾ । ਉਹਨਾਂ ਕਿਹਾ ਕਿ ਸਟੇਟ ਕਮੇਟੀ ਦੇ ਫ਼ੈਸਲੇ ਮੁਤਾਬਿਕ ਰੋਸ ਮਾਰਚ ਕੱਢ ਕੇ ਕੈਬਨਿਟ ਮੰਤਰੀ ਸਾ਼ਮ ਸੁੰਦਰ ਅਰੋੜਾ ( ਹੁਸ਼ਿਆਰਪੁਰ) ਨੂੰ ਵਾਅਦਾ ਯਾਦ ਕਰਾਉ ਮੰਗ ਪੱਤਰ ਸੌਂਪਣ ਦਾ ਫੈਸਲਾ ਲਿਆ ਗਿਆ ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਨਾਲ ਧ੍ਰੋਹ ਕਮਾ ਰਹੀ ਹੈ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਤੋਂ ਭੱਜ ਰਹੀ ਹੈ l ਨਵੀਂ ਪੈਨਸ਼ਨ ਯੋਜਨਾ (ਐੱਨ.ਪੀ.ਐੱਸ) ਮੁਲਜ਼ਮਾਂ ਲਈ ਮੌਤ ਦਾ ਵਾਰੰਟ ਹੈ, ਬੁਢਾਪਾ ਖੋਹਣ ਵਾਲੀ ਨੀਤੀ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਨਾਲ ਵੋਟਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਜੇ ਕਾਂਗਰਸ ਸਰਕਾਰ ਬਣਦੀ ਹੈ ਤਾਂ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ ਪਰ ਕਾਂਗਰਸ ਸਰਕਾਰ ਨੇ ਆਪਣੇ ਆਖ਼ਰੀ ਬਜਟ ਸ਼ੈਸਨ ਵਿਚ ਪੁਰਾਣੀ ਪੈਨਸ਼ਨ ਬਹਾਲੀ ਦਾ ਜ਼ਿਕਰ ਨਾ ਕਰਕੇ ਹਜ਼ਾਰਾਂ ਮੁਲਾਜ਼ਮਾਂ ਦੇ ਨਾਲ ਧੋਖਾ ਕੀਤਾ ਹੈ l ਜਿਸ ਕਰਕੇ ਪੰਜਾਬ ਦੇ ਮੁਲਾਜ਼ਮ ਹੁਣ ਘਰ ਅੰਦਰ ਚੁੱਪ ਕਰਕੇ ਨਹੀਂ ਬੈਠਣਗੇ ਸਗੋਂ ਹੁਣ ਸੜਕਾਂ ਤੇ ਆ ਕੇ ਸਰਕਾਰ ਦੇ ਮੰਤਰੀਆਂ ਨੂੰ ਘੇਰਨਗੇ ਅਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਲਾਗੂ ਕਰਾਉਣ ਲਈ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਤਿੱਖਾ ਕੀਤਾ ਜਾਵੇਗਾ l 10 ਅਪ੍ਰੈਲ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਦੇ ਘਰ ਨੂੰ ਘੇਰਨ ਲਈ ਬਲਾਕ ਵਾਰ ਵੰਡ ਕਰਕੇ ਹਰ ਬਲਾਕ ਦੇ ਮੁਲਾਜ਼ਮਾਂ ਨੂੰ ਇਸ ਐਕਸ਼ਨ ਵਿਚ ਸ਼ਮੂਲੀਅਤ ਕਰਕੇ ਹੁਸ਼ਿਆਰਪੁਰ ਦੇ ਵਿਧਾਇਕ ਨੂੰ ਵਾਅਦਾ ਯਾਦ ਕਰਾਊ ਪੱਤਰ ਸੌਂਪਣ ਲਈ ਕੀਤੇ ਜਾਣ ਵਾਲੇ ਰੋਸ ਮਾਰਚ ਚ ਸਾ਼ਮਲ ਹੋਣ ਲਈ ਲਾਮਬੰਦ ਕੀਤਾ ਜਾ ਰਿਹਾ ਹੈl ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਮੁਲਾਜ਼ਮਾਂ ਦੀ ਲਾਮਬੰਦੀ ਲਈ ਟੀਮਾਂ ਵੀ ਗਠਿਤ ਕੀਤੀਆਂ ਜਾ ਚੁੱਕੀਆਂ ਹਨ ਜੋ ਘਰ- ਘਰ ਅਤੇ ਸਕੂਲ ਤੋਂ ਸਕੂਲ,ਦਫਤਰਾਂ ਵਿਚ ਜਾ ਕੇ ਮੁਲਾਜ਼ਮਾਂ ਨੂੰ ਪ੍ਰੇਰਤ ਕਰ ਰਹੀਆਂ ਹਨ ਕਿ ਉਹ ਇਸ ਐਕਸ਼ਨ ਵਿਚ ਜ਼ੋਰਾਂ ਸ਼ੋਰਾਂ ਦੇ ਨਾਲ ਸ਼ਮੂਲੀਅਤ ਕਰ ਕੇ ਆਪਣੇ ਬੁਢਾਪੇ ਨੂੰ ਸੁਰੱਖਿਅਤ ਕਰਨ । ਉਹਨਾਂ ਕਿਹਾ ਕਿ ਸਾਰੇ ਹੈ ਬਲਾਕ ਪ੍ਰਧਾਨ ਤੇ ਕਮੇਟੀ ਮੈਂਬਰ ਇਸ ਐਕਸਨ ਲਈ ਪੂਰੀ ਤਰ੍ਹਾਂ ਸਮਰਪਿਤ ਹੋ ਕੇ ਕੰਮ ਕਰ ਰਹੇ ਹਨ।ਉਹਨਾਂ ਸਾਰੇ ਹੈ ਐਨ ਪੀ ਐੱਸ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਮਿਤੀ 10 ਅਪ੍ਰੈਲ 2021 ਨੂੰ ਠੀਕ 9:30 ਵਜੇ ਗ੍ਰੀਨ ਵਿਊ ਪਾਰਕ ,ਹੁਸ਼ਿਆਰਪੁਰ ਵਿਖੇ ਪਹੁੰਚ ਕੇ ਇਸ ਸੰਗਰਾਮ ਵਿਚ ਆਪਣੀ ਹਾਜਰੀ ਜਰੂਰ ਲਗਵਾਉਣ ਤਾਂ ਕਿ ਪੈਨਸਨ ਬਹਾਲੀ ਦੇ ਸੰਘਰਸ਼ ਵਿਚ ਉਹਨਾਂ ਦਾ ਨਾਮ ਸੁਨਿਹਰੀ ਅੱਖਰਾਂ ਵਿਚ ਦਰਜ ਹੋ ਸਕੇ।

Related posts

Leave a Reply