LETEST.. ਦਸੂਹਾ ਪੁਲਿਸ ਵਲੋਂ 205 ਗ੍ਰਾਮ ਨਸ਼ੀਲੇ ਪਾਊਡਰ ਸਣੇ ਕਾਬੂ

ਦਸੂਹਾ 27 ਫਰਵਰੀ (ਚੌਧਰੀ) : ਨਵਜੋਤ ਸਿੰਘ ਮਾਹਲ, ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਵੱਲੋਂ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਦੇ ਸਬੰਧ ਵਿੱਚ ਦਿੱਤੇ ਦਿਸ਼ਾ ਨਿਰਦੇਸ਼ਾਂ ਹੇਠ ਮਨੀਸ਼ ਕੁਮਾਰ ਸ਼ਰਮਾ,ਉਪ ਕਪਤਾਨ ਪੁਲਿਸ,ਸਬ ਡਵੀਜ਼ਨ ਦਸੂਹਾ ਦੀ ਹਦਾਇਤ ਮੁਤਾਬਿਕ ਐਸ.ਆਈ. ਮਲਕੀਅਤ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੇ ਦੌਰਾਨੇ ਗਸਤ 205 ਗ੍ਰਾਮ ਨਸ਼ੀਲਾ ਪਾਊਡਰ ਰਵਿੰਦਰ ਸਿੰਘ ਪਠਾਣੀਆਂ ਉਰਫ ਰੱਘੂ ਪੁੱਤਰ ਜਰਨੈਲ ਸਿੰਘ ਵਾਸੀ ਲਮੀਣ ਥਾਣਾ ਦਸੂਹਾ ਪਾਸੋਂ ਬ੍ਰਾਮਦ ਕਰਕੇ ਮੁਕੱਦਮਾਂ ਨੰਬਰ 26, ਜੁਰਮ 22-61-85 NDPS ACT ਥਾਣਾ ਦਸੂਹਾ ਦਰਜ ਕੀਤਾ ਹੈ। ਰਵਿੰਦਰ ਸਿੰਘ ਪਠਾਣੀਆਂ ਉਰਫ ਰੱਘੂ ਦਾ ਰਿਮਾਂਡ ਹਾਸਲ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਮਨੀਸ਼ ਕੁਮਾਰ ਸ਼ਰਮਾ, ਉਪ ਕਪਤਾਨ ਪੁਲਿਸ, ਸਬ ਡਵੀਜਨ ਦਸੂਹਾ ਨੇ ਦੱਸਿਆ ਕਿ ਨਸ਼ੀਲਾ ਪਦਾਰਥ ਵੇਚਣ ਵਾਲਿਆਂ ਦੇ ਖਿਲਾਫ ਮੁਹਿੰਮ ਚਲਾਈ ਗਈ ਹੈ। ਇਲਾਕਾ ਵਿੱਚ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲਿਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ।

Related posts

Leave a Reply