Letest..ਪੰਜਾਬ ਲਈ ਇਤਿਹਾਸਕ ਦਿਨ; ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਹੋਇਆ ਉਦਘਾਟਨ : ਵਿਜੈ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਕਿਹਾ,ਪੁਲ ਸਰਹੱਦੀ ਖੇਤਰਾਂ ਵਿੱਚ  ਵਿਕਾਸ ਯਕੀਨੀ ਬਣਾਉਣ ਦੇ ਨਾਲ-ਨਾਲ ਸੁਰੱਖਿਆ ਨੂੰ ਮਜ਼ਬੂਤ  ਕਰਨਗੇ

ਗੁਰਦਾਸਪੁਰ,12 ਅਕਤੂਬਰ ( ਅਸ਼ਵਨੀ ) : ਪੰਜਾਬ ਦੇ ਜ਼ਿਲ੍ਹਾ  ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ-ਲੋੜੀਂਦੇ ਪੁਲ ਅੱਜ ਉਦਘਾਟਨ ਉਪਰੰਤ ਰਾਸ਼ਟਰ ਨੂੰ  ਸਮਰਪਿਤ ਕਰ ਦਿੱਤੇ ਗਏ।

 ਪੁਲਾਂ ਦੇ ਸਾਂਝੇ ਉਦਘਾਟਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੋ ਨਿਬੜਿਆ ਕਿਉਂ ਜੋ ਆਨਲਾਈਨ ਮਾਧਿਆਮ ਰਾਹੀਂ ਹੋਏ ਉਦਘਾਟਨੀ ਸਮਾਰੋਹ,ਜਿਸ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਸ੍ਰੀ ਰਾਜਨਾਥ ਸਿੰਘ ਨੇ ਕੀਤੀ, ਵਿੱਚ ਸੂਬੇ ਦੇ ਚਾਰ ਅਤਿ-ਲੋੜੀਂਦੇ ਪੁਲਾਂ ਦਾ  ਉਦਘਾਟਨ ਕੀਤਾ ਗਿਆ।ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਅਤੇ  ਸਰਹੱਦੀ ਜ਼ਿਲ੍ਹਿਆਂ ਦੀ ਮੁਕਾਮੀ ਬਾਸ਼ਿੰਦਿਆਂ ਦੀਆਂ ਲੋੜਾਂ ਦੀ ਪੂਰਤੀ ਕਰਦੇ ਇਨ੍ਹਾਂ ਪੁਲਾਂ ਵਿੱਚੋਂ ਤਿੰਨ ਪੁਲ ਜ਼ਿਲ੍ਹਾ ਗੁਰਦਾਸਪੁਰ ਅਤੇ ਇੱਕ ਪੁਲ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਬਣਾਇਆ ਗਿਆ ਹੈ।

ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਨ੍ਹਾਂ ਚਾਰ ਪੁਲਾਂ ਦੀ ਉਸਾਰੀ ਨਾਲ ਨਾ ਸਿਰਫ਼ ਸਰਹੱਦੀ ਖੇਤਰਾਂ ਦਾ ਆਰਥਿਕ ਅਤੇ ਸਮਾਜਿਕ ਵਿਕਾਸ ਹੋਵੇਗਾ, ਸਗੋਂ ਪੂਰੇ ਦੇਸ਼ ਦੀ ਸੁਰੱਖਿਆ ਵੀ ਮਜ਼ਬੂਤ ਹੋਵੇਗੀ।ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ  ਸਰਕਾਰ ਸੂਬੇ ਵਿੱਚ ਸਮੁੱਚੇ ਸਮਾਜਿਕ-ਆਰਥਿਕ ਸੁਧਾਰਾਂ ਲਈ ਵਚਨਬੱਧ ਹੈ।ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਪਹਿਲਕਦਮੀਆਂ  ਕੀਤੀਆਂ ਗਈਆਂ ਹਨ, ਜਿਸ ਵਿੱਚ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਨੂੰ ਜੋੜਨ ਲਈ ਰਾਜਮਾਰਗਾਂ ਦਾ ਵਿਕਾਸ ਸ਼ਾਮਲ ਹੈ।

ਪੁਲਾਂ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਸ੍ਰੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਘੋਨੇਵਾਲਾ ਰਸੂਲਪੁਰ ਸੜਕ ਤੇ ਕਾਸੋਵਾਲ  ਵਿਖੇ ਧਰਮਕੋਟ ਪੱਤਣ ਨੇੜੇ ਰਾਵੀ ਦਰਿਆ ਉਪਰ ਬਣਾਇਆ ਗਿਆ 483.95 ਮੀਟਰ ਲੰਮਾ ਮਲਟੀ ਸੈੱਲ ਬਾਕਸ ਬ੍ਰਿਜ (ਸਬਮਰਸੀਬਲ) ਸੁਰੱਖਿਆ ਬਲਾਂ ਲਈ ਜ਼ਰੂਰੀ ਸੰਪਰਕ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਕੰਮਕਾਜ ਵਿੱਚ ਸਹਾਈ ਹੋਵੇਗਾ। ਇਸ ਤੋਂ ਇਲਾਵਾ  ਸਰਹੱਦ ਨਾਲ ਲਗਦੇ ਕਾਸੋਵਾਲ ਐਨਕਲੇਵ ਦੇ ਬਹੁਤ ਸਾਰੇ  ਪਿੰਡ ਸਮਾਜਿਕ ਅਤੇ ਆਰਥਿਕ ਤੌਰ ਤੇ ਮੁੱਖ ਸ਼ਹਿਰਾਂ ਨਾਲ ਜੁੜਨਗੇ।

ਪੁਲਾਂ ਦੀ ਜ਼ਰੂਰਤ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਸੋਵਾਲ ਐਨਕਲੇਵ ਬਰਸਾਤਾਂ ਦੇ ਦਿਨਾਂ ਨੂੰ ਛੱਡ ਕੇ ਬਾਕੀ ਦਿਨਾਂ ਵਿੱਚ ਹੀ ਸੀਮਤ ਸਮਰੱਥਾ ਵਾਲੇ ਪੈਨਟੂਨ ਪੁਲ ਰਾਹੀਂ ਰਾਜ ਦੇ ਬਾਕੀ ਹਿੱਸੇ ਨਾਲ ਜੁੜਿਆ ਰਹਿੰਦਾ ਹੈ, ਜਦੋਂ ਕਿ ਬਰਸਾਤਾਂ ਵਿੱਚ ਹਰ ਸਾਲ ਇਹ ਪੁਲ ਹਟਾਉਣਾ ਪੈਂਦਾ ਹੈ। ਇਸ ਕਾਰਨ ਕਿਸਾਨ ਦਰਿਆ ਪਾਰ ਹਜ਼ਾਰਾਂ ਏਕੜ ਉਪਜਾਊ ਜ਼ਮੀਨ ਉਤੇ ਬਰਸਾਤਾਂ ਦੌਰਾਨ ਕਾਸ਼ਤ ਨਹੀਂ ਕਰ ਸਕਦੇ ਸਨਇਸ ਦੇ ਨਾਲ ਹੀ ਮੌਨਸੂਨ ਦੌਰਾਨ ਫ਼ੌਜ ਲਈ ਕੁਮਕ ਭੇਜਣੀ ਅਤੇ ਸੰਚਾਰ ਬਣਾਈ ਰੱਖਣਾ ਚੁਣੌਤੀ ਬਣਿਆ ਰਹਿੰਦਾ ਸੀ। ਇਹ ਪੁਲ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨਾਲ ਲਗਦੇ ਇਸ ਐਨਕਲੇਵ ਨੂੰ ਜੋੜਦਾ ਹੈ।

Related posts

Leave a Reply