LETEST…ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਨੌਂਵੀ ਪੰਜਾਬ ਸਟੇਟ ਗਤਕਾ ਚੈਪੀਂਅਨਸ਼ਿਪ ਸੰਪੰਨ


ਗੜ੍ਹਦੀਵਾਲਾ 26 ਫਰਵਰੀ (ਚੌਧਰੀ) : ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਨੌਂਵੀ ਪੰਜਾਬ ਸਟੇਟ ਗਤਕਾ ਚੈਪੀਅਨਸ਼ਿਪ ਅੱਜ ਸੰਪੰਨ ਹੋ ਗਈ ਹੈ। ਸੰਤ ਬਾਬਾ ਸੇਵਾ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਇਸ ਚੈਪੀਅਨਸ਼ਿਪ ਵਿੱਚ ਪੰਜਾਬ ਦੇ 14 ਜ਼ਿਲ੍ਹਿਆਂ ਦੀਆਂ ਟੀਮਾਂ ਨੇ ਵੱਖੋ-ਵੱਖਰੇ ਵਰਗਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲਿਆ।ਇਸ ਚੈਪੀਅਨਸ਼ਿਪ ਦੇ ਤੀਜੇ ਦਿਨ ਅੱਜ ਸੰਤ ਬਾਬਾ ਸੇਵਾ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਅਤੇ ਜਥੇਦਾਰ ਹਰਜਿੰਦਰ ਸਿੰਘ ਧਾਮੀ (ਆਨਰੇਰੀ,ਸਕੱਤਰ,ਸ਼੍ਰੋ.ਗੁ.ਪ੍ਰ. ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਥੇਦਾਰ ਹਰਜਿੰਦਰ ਸਿੰਘ ਧਾਮੀ ਨੇ ਇਸ ਗੱਲ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਸਿੱਖਾਂ ਨੇ ਗੁਰੁ ਸਾਹਿਬਾਨ ਵੱਲੋਂ ਸਥਾਪਿਤ ਕੀਤੀਆਂ ਪ੍ਰੰਪਰਾਵਾਂ ਨੂੰ ਸਾਂਭ ਕੇ ਰੱਖਿਆ ਹੋਇਆ ਹੈ।

(ਸਟੇਜ ਤੇ ਬਿਰਾਜਮਾਨ ਸੰਤ ਬਾਬਾ ਸੇਵਾ ਸਿੰਘ ਜੀ, ਜੱਥੇਦਾਰ ਹਰਜਿੰਦਰ ਸਿੰਘ ਧਾਮੀ, ਅਰਵਿੰਦਰ ਸਿੰਘ ਰਸੂਲਪੁਰ ਅਤੇ ਹੋਰ)

ਉਹਨਾਂ ਕਿਹਾ ਕਿ ਸਵੈ-ਸੁਰੱਖਿਆ ਲਈ ਗਤਕੇ ਦੀ ਸਿਖਲਾਈ ਬਹੁਤ ਜ਼ਰੂਰੀ ਹੈ। ਉਹਨਾਂ ਗਤਕਾ ਐਸੋਸ਼ੀਏਸ਼ਨ ਵਲੋਂ ਇਹ ਚੈਪੀਅਨਸ਼ਿਪ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ਗਰਾਊਂਡ ਵਿੱਚ ਕਰਵਾਉਣ ਲਈ ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਦਾ ਧੰਨਵਾਦ ਕੀਤਾ ਅਤੇ ਸ਼੍ਰੋ.ਗੁ.ਪ੍ਰ. ਕਮੇਟੀ ਵੱਲੋਂ ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਨੂੰ ਇੱਕ ਲੱਖ ਰੁਪਏ ਦੀ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ।ਜੱਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸੰਤ ਬਾਬਾ ਸੇਵਾ ਸਿੰਘ ਤੋਂ ਇਲਾਵਾ,ਸੰਤ ਬਾਬਾ ਹੀਰਾ ਸਿੰਘ ਜੀ, ਸੰਤ ਬਾਬਾ ਕਪੂਰ ਸਿੰਘ ਜੀ,ਜਥੇਦਾਰ ਅਰਵਿੰਦਰ ਸਿੰਘ ਰਸੂਲਪੁਰ ਅਤੇ ਡਾ. ਪ੍ਰੀਤਮ ਸਿੰਘ ਨੇ ਚੈਪੀਅਨਸ਼ਿਪ ਦੇ ਆਖਰੀ ਦਿਨ ਖ਼ਾਲਸਾ ਕਾਲਜ ਦੀ ਗਰਾਊਂਡ ਵਿੱਚ ਆਪਣੀ ਹਾਜ਼ਰੀ ਲਗਵਾਈ।
ਪੰਜਾਬ ਸਟੇਟ ਗਤਕਾ ਐਸੋਸ਼ੀਏਸ਼ਨ ਵਲੋਂ ਆਏ ਹੋਏ ਵਿਸ਼ੇਸ਼ ਮਹਿਮਾਨਾਂ ਅਤੇ ਹੋਰ ਸੱਜਣਾਂ ਨੂੰ ਸਿਰੋਪਾੳ ਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਤ ਕੀਤਾ।ਇਸ ਚੈਪੀਅਨਸ਼ਿਪ ਵਿੱਚ ਹੋਏ ਮੁਕਾਬਲਿਆ ਵਿੱਚ ਜ਼ਿਲ੍ਹਾ ਫਿਰੋਜਪੁਰ, ਪਟਿਆਲਾ ਅਤੇ ਬਠਿੰਡਾ ਕ੍ਰਮਵਾਰ ਪਹਿਲੇ , ਦੂਜੇ ਅਤੇ ਤੀਜੇ ਸਥਾਨ ਤੇ ਰਹੇ। ਚੈਂਪੀਅਨਸ਼ਿਪ ਦੌਰਾਨ ਹੋਏ ਵੱਖੋ-ਵੱਖਰੇ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਸੰਤ ਬਾਬਾ ਸੇਵਾ ਸਿੰਘ, ਜਥੇਦਾਰ ਹਰਜਿੰਦਰ ਸਿੰਘ ਧਾਮੀ, ਡਾ. ਸਤਵਿੰਦਰ ਸਿੰਘ ਢਿੱਲੋਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਵਲੋਂ ਮੈਡਲ ਪ੍ਰਦਾਨ ਕੀਤੇ ਗਏ।

ਇਸ ਚੈਪੀਅਨਸ਼ਿਪ ਦੇ ਪ੍ਰਬੰਧਕਾਂ ਨੇ ਸੰਤ ਬਾਬਾ ਸੇਵਾ ਸਿੰਘ ਜੀ ਅਤੇ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਤੇ ਸਮੂਹ ਸਟਾਫ਼ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ, ਜਿਹਨਾਂ ਦੇ ਸਹਿਯੋਗ ਸਦਕਾ ਇਹ ਚੈਪੀਅਨਸ਼ਿਪ ਸਫਲਤਾ ਪੂਰਵਕ ਸੰਪੂਰਨ ਹੋਈ।

Related posts

Leave a Reply