LETEST….ਇਲਾਜ ਲਈ ਤਰਸ ਰਹੇ ਪ੍ਰਵਾਸੀ ਮਜ਼ਦੂਰ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਕਰਵਾਇਆ ਹਸਪਤਾਲ ‘ਚ ਦਾਖਲ



ਗੜ੍ਹਦੀਵਾਲਾ 26 ਮਾਰਚ(ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੀਆਂ ਸਮਾਜ ਭਲਾਈ ਕੰਮਾਂ ਨੂੰ ਅੱਗੇ ਵਧਾਉਂਦੇ ਹੋਏ ਇੱਕ ਪ੍ਰਵਾਸੀ ਨੂੰ ਇਲਾਜ ਲਈ ਟਾਂਡਾ ਦੇ ਵੇਵਜ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਸੁਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਉਪਰੋਕਤ ਮਜ਼ਦੂਰ ਜੋ ਕਿ ਗੋਂਦਪੁਰ ਝੁੱਗੀਆਂ ਵਿੱਚ ਰਹਿੰਦਾ ਹੈ ਅਤੇ ਅੱਜ ਤੋਂ ਤਿੰਨ ਦਿਨ ਪਹਿਲਾਂ ਇਸਦਾ ਐਕਸੀਡੈਂਟ ਗੋਦਪੁਰ ਪੰਪ ਉੱਤੇ ਹੋਇਆ ਸੀ। ਪੈਸੇ ਨਾ ਹੋਣ ਕਰਕੇ ਇਲਾਜ ਲਈ ਝੁੱਗੀ ਵਿੱਚ ਪਿਆ ਤੜਫ ਰਿਹਾ ਸੀ।ਇਸ ਪ੍ਰਵਾਸੀ ਮਜ਼ਦੂਰ ਨੂੰ ਟਾਂਡਾ ਵਿਖੇ ਲੈ ਜਾਇਆ ਗਿਆ ਹੈ ਜਿਥੇ ਇਸਦਾ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਸੁਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪਰਸ਼ੋਤਮ ਸਿੰਘ ਬਾਹਗਾ, ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁੱਖਾ ਬੈਰਮਪੁਰ, ਮਨਿੰਦਰ ਸਿੰਘ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ। 

Related posts

Leave a Reply