ਆਓ ਮਿਲ ਕੇ ਕਰੀਏ ਕਰੋਨਾ ਖਿਲਾਫ ਸੁਰੂ ਕੀਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ : ਡਾ. ਭੁਪਿੰਦਰ ਸਿੰਘ

ਮਿਸ਼ਨ ਫਤਿਹ ਅਧੀਨ ਬਹੁਤ ਜਰੂਰੀ ਮਾਸਕ ਪਾਉਣਾ ਅਤੇ ਸੋਸਲ ਡਿਸਟੈਂਸ ਬਣਾਈ ਰੱਖਣਾ

ਪਠਾਨਕੋਟ,30 ਅਗਸਤ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)  : ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਦੀ ਕਾਮਯਾਬੀ ਲਈ ਲੋਕਾਂ ਨੂੰ ਜਾਗਰੁਕ ਕਰਨ ਦੇ ਨਾਲ ਨਾਲ ਮਾਨਸਿਕ ਤੌਰ ਤੇ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ  ਪੰਜਾਬ ਸਰਕਾਰ ਦਾ ਇੱਕ ਹੀ ਉਦੇਸ ਹੈ ਕਿ ਪੰਜਾਬ ਨੂੰ ਕਰੋਨਾ ਮੁਕਤ ਬਣਾ ਕੇ ਮਨੁੱਖੀ ਜੀਵਨ ਦੀ ਰੱਖਿਆ ਕੀਤੀ ਜਾਵੇ ਅਤੇ ਇਸ ਕਾਰਜ ਲਈ ਸਿਹਤ ਵਿਭਾਗ ਦਾ ਹਰੇਕ ਕਰਮਚਾਰੀ ਅਤੇ ਡਾਕਟਰ ਆਪਣੀਆਂ ਸੇਵਾਵਾਂ ਦੇ ਰਿਹਾ ਹੈ।ਇਹ ਪ੍ਰਗਟਾਵਾ ਡਾ. ਭੁਪਿੰਦਰ ਸਿੰਘ ਐਸ.ਐਮ.ਓ. ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾ ਕੇ ਲੋਕਾਂ ਨੂੰ ਜਾਗਰੁਕ ਰਹਿਣ ਲਈ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਜਿਮੇਦਾਰੀ ਬਣਦੀ ਹੈ ਕਿ ਉਹ ਅੱਗੇ ਹੋਰ ਵੀ ਲੋਕਾਂ ਨੂੰ ਜਾਗਰੁਕ ਕਰਨ।

ਉਨਾਂ ਦੱਸਿਆ ਕਿ ਸਿਹਤ ਵਿਭਾਗ ਪਠਾਨਕੋਟ ਵੱਲੋਂ ਵੀ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਜਾਗਰੁਕ ਕਰਨ ਲਈ ਮੂਹਿੰਮ ਚਲਾਈ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦਾ ਸੰਦੇਸ ਜਨ ਜਨ ਤੱਕ ਪਹੁੰਚਾਇਆ ਜਾਵੇਗਾ। ਉਨਾਂ ਕਿਹਾ ਕਿ ਕਰੋਨਾ ਵਾਈਰਸ ਤੇ ਅਸੀਂ ਜਾਗਰੁਕ ਹੋ ਕੇ ਹੀ ਜਿੱਤ ਪਾ ਸਕਦੇ ਹਾਂ ਅਤੇ ਇਸ ਲਈ ਜਰੂਰੀ ਹੈ ਕਿ ਅਸੀਂ ਸਿਹਤ ਵਿਭਾਗ ਦੀਆਂ ਦਿੱਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰੀਏ। ਉਨਾਂ ਕਿਹਾ ਕਿ ਅਸੀਂ ਘਰ ਵਿੱਚ ਦਾਖਲ ਹੋਣ ਤੋਂ ਪਹਿਲਾ ਪੂਰੀ ਸਾਵਧਾਨੀ ਰੱਖਣੀ ਹੈ, ਉਨਾਂ ਕਿਹਾ ਕਿ ਅਪਣੇ ਪਰਿਵਾਰ ਦੀ ਸੁਰੱਖਿਆ ਲਈ ਖੁਦ ਜਾਗਰੁਕ ਹੋਵੋ ਅਤੇ ਹੋਰਨਾਂ ਨੂੰ ਵੀ ਜਾਗਰੁਕ ਕਰੋ।

ਉਨਾਂ ਕਿਹਾ ਕਿ  ਘਰ ਤੋਂ ਨਿਕਲਣ ਲੱਗਿਆ ਮਾਸਕ ਜਾਂ ਪਰਨੇ ਆਦਿ ਦਾ ਪ੍ਰਯੋਗ ਜਰੂਰ ਕਰੋ, ਘਰਾਂ ਦੇ ਆਸ ਪਾਸ ਸਾਫ ਸਫਾਈ ਰੱਖੋਂ ਅਤੇ ਅਗਰ ਕਿਸੇ ਵਿਅਕਤੀ ਜਾਂ ਹੋਰ ਪਰਿਵਾਰਿਕ ਮੈਂਬਰ ਨੂੰ ਕਿਸੇ ਤਰ੍ਰਾਂ ਦੀ ਬੀਮਾਰੀ ਦੇ ਲੱਛਣ ਨਜਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਸਿਹਤ ਵਿਭਾਗ ਨਾਲ ਸੰਪਰਕ ਕਰੋ। ਉਨਾਂ ਕਿਹਾ ਕਿ ਆਪਣੀ ਨਿਗਰਾਨੀ ਹੀ ਆਪਣੀ ਸੂਰੱਖਿਆ ਹੈ । ਉਨਾਂ ਕਿਹਾ ਕਿ ਆਓ ਸਾਰੇ ਮਿਲ ਕੇ ਇਹ ਪ੍ਰਣ ਕਰੀਏ ਕਿ ਮਾਸਕ ਦਾ ਪ੍ਰਯੋਗ ਅਤੇ ਸੋਸਲ ਡਿਸਟੈਂਸ ਨੂੰ ਬਣਾਈ ਰੱਖਾਂਗੇ ਅਤੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਾਂਗੇ ।

Related posts

Leave a Reply