ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਛੰਭ ਦਾ ਦੌਰਾ

ਗੁਰਦਾਸਪੁਰ ,15 ਦਸੰਬਰ ( ਅਸ਼ਵਨੀ ) :-  ਛੋਟੋ ਘੱਲੂਘਾਰ ਸਮਾਰਕ , ਕਾਹਨੂੰਵਾਨ ਵਿਖੇ 14 ਜਨਵਰੀ ਨੂੰ ਮਾਘੀ ਦਾ ਤਿਉਹਾਰ ਮਨਾਇਆ ਜਾਵੇਗਾ, ਜਿਸ ਸਬੰਧੀ ਉਨ੍ਹਾਂ ਸੰਬਧਿਤ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਹ ਪ੍ਰਗਟਾਵਾ ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਵਲੋਂ ਛੋਟਾ ਘੱਲੂਘਾਰਾ ਸਮਾਰਕ , ਕਾਹਨੂੰਵਾਨ ਵਿਖੇ ਦੌਰਾ ਕਰਨ ਸਮੇਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਅਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਸਬੰਧਿਤ ਵਿਭਾਗਾਂ ਦੇ ਅਧਾਕਰੀਆਂ ਨੂੰ ਸਮਾਰਕ ਦੀ ਦਿੱਖ ਨੂੰ ਹੋਰ ਖੂਬਸੂਰਤ ਬਣਾਉਣ ਲਈ ਕਾਰਜ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਸ.ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਤੇ ਬਲਬੀਰ ਰਾਜ ਸਿੰਘ ਐਸ.ਡੀ.ਐਮ. ਗੁਰਦਾਸਪੁਰ ਵੀ ਮੌਜੂਦ ਸਨ।
 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਮਹਾਨ ਯਾਦਗਾਰ ਉਸਾਰਨ ਦਾ ਮਕਸਦ ਨੋਜਵਾਨ ਪੀੜੀ ਨੂੰ ਆਪਣੇ ਇਤਿਹਾਸ ਨਾਲ ਜੋੜਨਾ ਹੈ ਅਤੇ ਆਪਣੇ ਕੀਮਤੀ ਸਰਮਾਏ ਨੂੰ ਸਾਂਭ ਕੇ ਰੱਖਣਾ ਹੈ।

ਉਨ੍ਹਾਂ ਦੱਸਿਆ ਕਿ ਇਸ ਮੰਤਵ ਨੂੰ ਮੁੱਖ ਰੱਖਦਿਆਂ 14 ਜਨਵਰੀ ਨੂੰ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਵੇਗਾ ਅਤੇ 12 ਜਨਵਰੀ ਨੂੰ ਛੋਟਾ ਘੱਲੂਘਾਰਾ ਸਮਾਰਕ, ਕਾਹਨੂੰਵਾਨ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕੀਤੇ ਜਾਣਗੇ ਅਤੇ 14 ਜਨਵਰੀ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ। ਕਵਿਸ਼ਰੀ ਤੇ ਢਾਡੀ ਜਥਿਆਂ ਵੱਲੋਂ ਛੋਟੋ ਘੱਲੂਘਾਰਾ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮਾਰਕ ਵਿਖੇ ਯਾਤਰੀ ਵੱਧ ਤੋਂ ਵੱਧ ਆਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਯਾਤਰੀਆਂ ਨੂੰ ਇਸ ਮਾਹਨ ਯਾਦਗਾਰ ਦੇ ਇਤਿਹਾਸ ਦੇ ਦਸਤਾਵੇਜ਼ੀ ਫਿਲਮ ਵਿਖਾਉਣ ਲਈ ਆਡੀਓ-ਵਿਜ਼ੂਅਲ ਹਾਲ ਜਲਦ ਸ਼ੁਰੂ ਕੀਤਾ ਜਾਵੇਗਾ।

 ਮੀਟਿੰਗ ਦੌਰਾਨ ਉਨ੍ਹਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਟੂਟੀਆਂ ਅਤੇ ਟਾਇਲਟਸ ਆਦਿ ਦੀ ਰਿਪੇਅਰ ਤੇ ਸਫਾਈ ਕਰਨ ਦੀ ਹਦਾਇਤ ਕੀਤੀ। ਪੀ.ਡਬਲਿਊ.ਡੀ. ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰਕ ਤੇ ਲੱਗੀਆਂ ਕੁਝ ਟਾਇਲਾਂ ਰਿਪੇਅਰ ਹੋਣ ਵਾਲੀਆਂ ਹਨ ਤੁਰੰਤ ਠੀਕ ਕਰ ਲਈਆਂ ਜਾਣ। ਚਾਰਦਿਵਾਰੀ ਨੂੰ ਪੇਂਟ ਕੀਤਾ ਜਾਵੇ ਅਤੇ ਸਮੁੱਚੇ ਸਮਾਰਕ ਦੀ ਇਮਾਰਤ ਉੱਪਰ ਲਾਈਟਸ ਲਗਾਈਆਂ ਜਾਣ। ਉਨ੍ਹਾਂ ਪੀ.ਡਬਲਿਊ.ਡੀ ਦੇ ਇਲੈਕਟ੍ਰੀਕਲ ਵਿਭਾਗ ਦੇ ਅਧਿਕਾਰੀਆਂ ਨੂੰ ਜਰਨੇਟਰ ਅਤੇ ਲਾਈਟਾਂ ਦੀ ਮੁਰੰਮਤ ਕਰਨ ਲਈ ਵੀ ਕਿਹਾ। ਵੱਖ-ਵੱਖ ਸੂਚਨਾ ਬੋਰਡ ਲਗਾਉਣ ਅਤੇ ਛੱਤਾਂ ਦੀ ਸਫ਼ਾਈ ਕਰਨ ਦੀ ਹਦਾਇਤ ਵੀ ਕੀਤੀ । ਸਮਾਰਕ ਨੂੰ ਹੋਰ ਖੂਬਸੂਰਤ ਬਣਾਉਣ ਲਈ ਪੌਂਦੇ ਲਗਾਉਣ ਲਈ ਵੀ ਕਿਹਾ।
 
ਇਸ ਮੌਕੇ ਉੱਘੇ ਇਤਿਹਾਸਕਾਰ ਰਾਜ ਕੁਮਾਰ ਸ਼ਰਮਾ,ਨਿਰਮਲ ਸਿੰਘ ਐਸ.ਡੀ.ਓ ਹਰਚਰਨ ਸਿੰਘ ਕੰਗ ਭੂਮੀ ਰੱਖਿਆ ਅਫ਼ਸਰ,ਹਰਮਨ ਪ੍ਰੀਤ ਸਿੰਘ ਜਾਇੰਟ ਸਕੱਤਰ ਜ਼ਿਲ੍ਹਾ ਹੈਰੀਟੇਜ ਸੁਸਾਇਟੀ,ਸੁਖਜਿੰਦਰ ਸਿੰਘ ਬੀਡੀਪੀਓ, ਦਮਨਜੀਤ ਸਿੰਘ ਰਿਸ਼ਪੈਨਿਸ਼ਟ –ਕਮ-ਗਾਈਡ ਛੋਟਾ ਘੱਲੂਘਾਰਾ ਮੈਮੋਰੀਅਲ ,ਮੈਡਮ ਮਨਦੀਪ ਕੌਰ ਅਤੇ ਆਪਰੇਸ਼ਨ ਐਂਡ ਮੈਟੀਨੈਸ ਸੁਸਾਇਟੀ ਘੱਲੂਘਾਰਾ ਦੇ ਮੈਂਬਰ ਹਾਜ਼ਰ ਸਨ।

Related posts

Leave a Reply