ਅੱਜ ਚੰਡੀਗੜ੍ਹ ਦੇ ਸੈਕਟਰ 25 ਰੈਲੀ ਮੈਦਾਨ ਵਿੱਚ ਮਹਾਪੰਚਾਇਤ, ਮਹਾਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ

ਚੰਡੀਗੜ੍ਹ: ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ ਤਿੰਨ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹਨ।ਇਸ ਵਿਚਾਲੇ ਦਿੱਲੀ ਤੋਂ ਹੱਟਕੇ ਵੀ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ, ਯੂਪੀ ਅਤੇ ਰਾਜਸਥਾਨ ਵਿੱਚ ਮਹਾਪੰਚਾਇਤਾਂ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਮਹਾਪੰਚਾਇਤਾਂ ਹੋਣ ਲੱਗੀਆਂ ਹਨ। ਅੱਜ ਚੰਡੀਗੜ੍ਹ ਦੇ ਸੈਕਟਰ 25 ਰੈਲੀ ਮੈਦਾਨ ਵਿੱਚ ਮਹਾਪੰਚਾਇਤ ਕੀਤੀ ਜਾਏਗੀ।

ਜਾਣਕਾਰੀ ਮੁਤਾਬਿਕ ਇਹ ਮਹਾਪੰਚਾਇਤ ਦੁਪਹਿਰ 2 ਵਜੇਂ ਤੋਂ ਸ਼ਾਮ 5 ਵਜੇ ਤੱਕ ਜਾਰੀ ਰਹੇਗੀ।ਇਸ ਵਿੱਚ ਚੰਡੀਗੜ੍ਹ ਅਤੇ ਨੇੜਲੇ ਇਲਾਕੇ ਦੇ ਕਿਸਾਨਾਂ ਦੇ ਸ਼ਾਮਲ ਹੋਣ ਦਾ ਅਨੁਮਾਨ ਹੈ।ਇਸ ਮਹਾਪੰਚਾਇਤ ਵਿੱਚ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਰੁਲਦੂ ਸਿੰਘ ਅਤੇ  ਗੁਰਨਾਮ ਸਿੰਘ ਚੜੂਨੀ ਪਹੁੰਚ ਸਕਦੇ ਹਨ।ਹਾਲਾਂਕਿ ਚੜੂਨੀ ਨੇ ਸਾਫ ਕੀਤਾ ਹੈ ਕਿ ਅਜਿਹੀਆਂ ਮਹਾਪੰਚਾਇਤਾਂ ਪੰਜਾਬ ਅਤੇ ਹਰਿਆਣਾ ਵਿੱਚ ਨਹੀਂ ਹੋਣੀਆਂ ਚਾਹੀਦੀਆਂ ਕਿਉਂਕਿ ਇੱਥੇ ਦੇ ਕਿਸਾਨ ਪਹਿਲਾਂ ਤੋਂ ਇਸ ਮੁੱਦੇ ਤੋਂ ਜਾਣੂ ਹਨ।ਉਨ੍ਹਾਂ ਕਿਹਾ ਮਹਾਪੰਚਾਇਤਾਂ ਕਾਰਨ ਮੋਰਚੇ ਤੇ ਕਿਸਾਨ ਦੀ ਗਿਣਤੀ ਘੱਟਦੀ ਹੈ।ਹੁਣ ਵੇਖਣਾ ਹੋਏਗਾ ਕਿ ਕਿਸਾਨ ਲੀਡਰ ਇਸ ਮਹਾਪੰਚਾਇਤ ਵਿੱਚ ਸ਼ਾਮਲ ਹੁੰਦੇ ਹਨ ਜਾਂ ਨਹੀਂ।

Related posts

Leave a Reply