UPDATED :: Mamohan Singh Passes Away : ਡਾ. ਮਨਮੋਹਨ ਸਿੰਘ ਦੀ ਦੇਹ ਘਰ ਲਿਆਂਦੀ ਗਈ, ਕੇਂਦਰ ਸਰਕਾਰ ਦੇ ਅੱਜ ਸਾਰੇ ਪ੍ਰੋਗਰਾਮ ਰੱਦ; ਦੇਸ਼ ‘ਚ 7 ਦਿਨ ਦਾ ਕੌਮੀ ਸੋਗ ਐਲਾਨਿਆ

ਨਵੀਂ ਦਿੱਲੀ (ਕੈਨੇਡੀਅਨ ਦੋਆਬਾ ਟਾਇਮਸ ) : ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ  92 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਵੀਰਵਾਰ ਸ਼ਾਮ ਨੂੰ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਮਨਮੋਹਨ ਸਿੰਘ ਨੇ ਏਮਜ਼ ਦੇ ਐਮਰਜੈਂਸੀ ਵਿਭਾਗ ‘ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਸੱਤ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਮਨਮੋਹਨ ਸਿੰਘ ਦੀ ਮ੍ਰਿਤਕ ਦੇਹ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਆਂਦੀ ਗਈ ਹੈ। ਕੇਂਦਰ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਅੱਜ ਦੇ ਸਾਰੇ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ। ਉਨ੍ਹਾਂ ਦਾ ਸਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਰਾਸ਼ਟਰਪਤੀ ਭਵਨ ‘ਚ ਰਾਸ਼ਟਰੀ ਝੰਡਾ ਅੱਧਾ ਝੁਕਾ ਦਿੱਤਾ ਗਿਆ ਹੈ।  ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਸਸਕਾਰ ਸ਼ਨਿਚਰਵਾਰ ਨੂੰ ਹੋਵੇਗਾ।

 

1000

Related posts

Leave a Reply