ਮੰਡੀ ਬੋਰਡ ਦੇ ਡਾਇਰੈਕਟਰ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ ਦਿੱਲੀ ਵਿਖੇ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਲਈ ਹੋਏ ਰਵਾਨਾ

ਗੜ੍ਹਦੀਵਾਲਾ 3 ਦਸੰਬਰ (ਚੌਧਰੀ) :ਹੁਸ਼ਿਆਰਪੁਰ ਜ਼ਿਲ੍ਹੇ ਦੇ ਯੂਥ ਕਾਂਗਰਸੀ ਆਗੂ ਤੇ ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਐਡਵੋਕੇਟ
ਗੁਰਵੀਰ ਸਿੰਘ ਚੌਟਾਲਾ ਵੱਲੋਂ ਪੰਜਾਬ ਤੋਂ ਆਪਣੇ ਸਾਥੀਆਂ ਸਮੇਤ ਦਿੱਲੀ ਵਿਖੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਸਘੰਰਸ਼ ਚ
ਕਿਸਾਨਾਂ ਦੇ ਹੱਕ ‘ਚ ਸ਼ਮੂਲੀਅਤ ਕੀਤੀ ਗਈ।ਐਡਵੋਕੇਟ ਚੌਟਾਲਾ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਭਰੋਸੇ ‘ਚ ਲਿਆਂ ਬਿਨਾਂ ਹੀ ਦੇਸ਼ ਭਰ ਦੇ ਕਿਸਾਨਾਂ ਉੱਤੇ ਆਪਣੇ ਬਣਾਏ ਬਿੱਲ ਥੋਪ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾ ਤੇ ਪੜ੍ਹੇ ਲਿਖੇ ਨੌਜਵਾਨਾਂ ਨੇ ਮੋਦੀ ਸਰਕਾਰ ਦੇੇ ਕਾਲੇ ਖੇਤੀ ਕਾਨੂੰਨਾਂ ਦੀ ਅਸਲੀਅਤ ਨੂੰ ਦੁਨੀਆ ਦੇ ਸਾਹਮਣੇ ਲਿਆ ਕੇ ਇਸ ਖਿਲਾਫ ਡਟਣ ‘ਚ ਪਹਿਲਕਦਮੀ ਕੀਤੀ ਹੈ। ਐਡਵੋਕੇਟ ਚੌਟਾਲਾ ਨੇ ਕਿਹਾ ਕਿ ਅੱਜ ਸਮੁੱਚੇ ਭਾਰਤ ਦਾ ਕਿਸਾਨ ਪੰਜਾਬ ਦੀ ਅਗਵਾਈ ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ‘ਚ ਆਪਣਾ ਰੋਸ ਦਰਜ ਕਰਾਉਣ ਲਈ ਇਕੱਠਾ ਹੋ ਗਿਆ ਹੈ। ਉਨ੍ਹਾਂ ਦਿੱਲੀ ਕਿਸਾਨੀ ਸਘੰਰਸ਼ ਦੀ ਬਿਹਤਰੀ ਲਈ ਪਹੁੰਚੇ ਹਰ ਸਖ਼ਸ਼ ਨੂੰ ਕਿਸਾਨੀ ਮੋਰਚੇ ਦੌਰਾਨ ਜੋਸ਼ ਨਾਲ ਹੋਸ਼ ਤੋਂ ਕੰਮ ਲੈਂਦਿਆਂ ਸਘੰਰਸ਼ ਨੂੰ ਕਿਸੇ ਤਰ੍ਹਾਂ ਦੀ ਫਿਰਕੂ ਰੰਗਤ ਅਤੇ ਸ਼ਰਾਰਤੀ ਅਨਸਰਾਂ ਤੋਂ ਬਚਾਉਣ ਦੀ ਅਪੀਲ ਕੀਤੀ । ਇਸ ਮੌਕੇ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਅਮਨਦੀਪ ਸਿੰਘ ਗੋਰਾ ਗਿੱਲ,ਅਕਸ਼ ਗਿੱਲ,ਮੰਨਾ ਟਾਂਡੀ, ਗੁਰਪ੍ਰੀਤ ਧਾਲੀਵਾਲ ,ਪਾਲਾ ਖਿਆਲਾ ਆਦਿ ਵੀ ਹਾਜਰ ਸਨ।

Related posts

Leave a Reply