ਸ੍ਰੀਮਤੀ ਅਰੁਣਾ ਚੋਧਰੀ ਸਮਾਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਦਿੱਤੀ ਸਲਾਮੀ.. Read more: click here

ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਜਿਲ•ਾ ਪੱਧਰੀ 74ਵਾਂ ਅਜਾਦੀ ਦਿਵਸ ਮਨਾਇਆ ਗਿਆ
 

ਸ੍ਰੀਮਤੀ ਅਰੁਣਾ ਚੋਧਰੀ ਸਮਾਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ  ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਦਿੱਤੀ ਸਲਾਮੀ

ਪਠਾਨਕੋਟ: 16 ਅਗਸਤ   (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )  ਸਪੋਰਟ ਸਟੇਡੀਅਮ ਲਮੀਣੀ ਪਠਾਨਕੋਟ ਵਿਖੇ ਵਿਖੇ ਜਿਲ•ਾ ਪੱਧਰੀ 74ਵਾਂ ਅਜਾਦੀ ਦਿਵਸ ਮਨਾਇਆ ਗਿਆ। ਸਮਾਰੋਹ ਵਿੱਚ ਸ੍ਰੀਮਤੀ ਅਰੁਣਾ ਚੋਧਰੀ ਸਮਾਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਤਿਰੰਗਾ ਲਹਿਰਾ ਕੇ ਤਿਰੰਗੇ ਨੂੰ ਸਲਾਮੀ ਦਿੱਤੀ।

ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ. ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਸੰਜੀਵ ਬੈਂਸ ਜਿਲ•ਾ ਪ੍ਰਧਾਨ ਕਾਂਗਰਸ ਕਮੇਟੀ, ਅਨਿਲ ਦਾਰਾ ਚੈਅਰਮੈਨ ਜਿਲ•ਾ ਪਲਾਨਿੰਗ ਬੋਰਡ ਪਠਾਨਕੋਟ, ਵਿਭੂਤੀ ਸਰਮਾ ਚੈਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਅਸੋਕ ਚੋਧਰੀ ਸਾਬਕਾ ਆੱਡਿਸਨਲ ਡਾਇਰੈਕਟਰ ਲੋਕਲ ਬਾੱਡੀਜ, ਸੁਰਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ(ਵਿਕਾਸ), ਗੁਰਸਿਮਰਨ ਸਿੰਘ ਢਿਲੋਂ ਐਸ.ਡੀ.ਐਮ. ਪਠਾਨਕੋਟ, ਰਾਮ ਲੁਭਾਇਆ ਸੂਚਨਾ ਤੇ ਲੋਕ ਸੰਪਰਕ ਅਫਸ਼ਰ, ਜਗਜੀਤ ਸਿੰਘ ਜਿਲ•ਾ ਸਿੱਖਿਆ ਅਧਿਕਾਰੀ ਸੈਕੰਡਰੀ, ਅਰਵਿੰਦ ਵਰਮਾ ਤਹਿਸੀਲਦਾਰ ਪਠਾਨਕੋਟ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ•ਾ ਅਧਿਕਾਰੀ ਹਾਜ਼ਰ ਸਨ।


ਸਭ ਤੋਂ ਪਹਿਲਾ ਮੁੱਖ ਮਹਿਮਾਣ ਵੱਲੋਂ ਤਿਰੰਗਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਅਤੇ ਇੱਕ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ।

ਇਸ ਮੋਕੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਿਆਲਾ ਦੀ ਬਾਹਰਵੀ ਕਲਾਸ ਵਿਦਿਆਰਥਣ ਕੰਨਿਕਾ ਸਰਮਾ ਜਿਸ ਨੇ ਬਾਹਰਵੀਂ ਵਿੱਚੋਂ 99.3 ਪ੍ਰਤੀਸਤ ਅੰਕ ਪਾਪਤ ਕਰਕੇ ਪੰਜਾਬ ਵਿੱਚ ਤੀਸਰਾ ਸਥਾਨ ਅਤੇ ਪਾਇਲਟ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਅਮਿਸਾ ਸਰਮਾ ਨੇ 98 ਪ੍ਰਤੀਸਤ ਅੰਕ ਪ੍ਰਾਪਤ ਕੀਤੇ। ਇਨ•ਾਂ ਦੋਨੋ ਵਿਦਿਆਰਥਣਾਂ ਨੂੰ (ਪ੍ਰਤੀ ਵਿਦਿਆਰਥਣ ) ਪੰਜਾਬ ਸਰਕਾਰ ਵੱਲੋਂ 5100 ਰੁਪਏ ਦੀ ਨਕਦ ਰਾਸ਼ੀ ਦੇ ਕੇ ਸਨਮਾਨਤ ਕੀਤਾ ਗਿਆ।


 ਇਸ ਮੋਕੇ ਤੇ ਸੰਬੋਧਤ ਕਰਦਿਆ ਸ੍ਰੀ ਮਤੀ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਭ ਤੋਂ ਪਹਿਲਾ ਦੇਸ ਨੂੰ ਆਜਾਦ ਕਰਵਾਉਂਣ ਲਈ ਜਿਨ•ਾਂ ਅਮਰ ਸਹੀਦਾਂ ਕੁਰਬਾਨੀਆਂ ਦਿੱਤੀਆਂ ਨੂੰ ਯਾਦ ਕੀਤਾ ਅਤੇ ਨਮਨ ਕੀਤਾ। ਇਸ ਮੋਕੇ ਤੇ ਉਨ•ਾਂ ਕਿਹਾ ਕਿ ਅੱਜ 74ਵੇਂ ਸੁਤੰਤਰਤਾ ਦਿਵਸ ਮੌਕੇ ਪਠਾਨਕੋਟ ਦੀ ਇਸ ਮਹਾਨ ਧਰਤੀ ‘ਤੇ ਰਾਸ਼ਟਰੀ ਝੰਡਾ ਲਹਿਰਾਅ ਕੇ ਮਾਣ ਮਹਿਸੂਸ ਕਰ ਰਹੀ ਹਾਂ।

ਉਨ•ਾਂ ਕਿਹਾ ਕਿ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ•ਾਂ ਕਿਹਾ ਕਿ ਆਜ਼ਾਦੀ ਦੀ ਪ੍ਰਾਪਤੀ ਲਈ ਚੱਲੇ ਲੰਬੇ ਸੰਘਰਸ਼ ਵਿੱਚ 80 ਫੀਸਦ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ, ਜੋ ਸਾਡੇ ਲਈ ਮਾਣ ਵਾਲੀ ਗੱਲ ਹੈ। ਉਨ•ਾਂ ਕਿਹਾ ਕਿ ਅੱਜ ਦੇ ਇਸ ਪਵਿੱਤਰ ਤੇ ਇਤਿਹਾਸਕ ਦਿਹਾੜੇ ‘ਤੇ ਮੈਂ ਦੇਸ਼ ਦੀ ਆਜ਼ਾਦੀ ਦੀ ਪ੍ਰਾਪਤੀ ਲਈ ਆਪਣਾ ਮਹਾਨ ਬਲੀਦਾਨ ਦੇਣ ਵਾਲੇ ਸੂਰਬੀਰਾਂ ਅਤੇ ਸੁਤੰਤਰਤਾ ਤੋਂ ਬਾਅਦ ਦੇਸ਼ ਦੀ ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਦੇ ਅਫ਼ਸਰਾਂ ਅਤੇ ਜਵਾਨਾਂ ਵੱਲੋਂ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਦਿੱਤੇ ਯੋਗਦਾਨ ਲਈ ਸਲਾਮ ਪੇਸ਼ ਕਰਦੀ ਹਾਂ।


ਉਨ•ਾਂ ਕਿਹਾ ਕਿ ਸਾਢੇ ਤਿੰਨ ਸਾਲ ਪਹਿਲਾਂ ਬਣੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਸਰਕਾਰ ਵੱਲੋਂ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ਉਤੇ ਤੋਰਨ ਅਤੇ ਸੂਬੇ ਦੇ ਆਵਾਮ ਨੂੰ ਚੰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸ ਸਾਲ ਦੇ ਆਰੰਭ ਦੌਰਾਨ ਸ਼ੁਰੂ ਹੋਈ ਕੋਵਿਡ-19 ਨਾਂ ਦੀ ਮਾਹਾਂਮਾਰੀ ਨੇ ਨਾ ਕੇਵਲ ਸਾਡੇ ਸਮੁੱਚੇ ਦੇਸ਼ ਹੀ ਨਹੀਂ, ਸਗੋਂ ਦੁਨੀਆਂ ਭਰ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਇਸ ਨੇ ਦੁਨੀਆਂ ਭਰ ਵਿੱਚ ਲੱਖਾਂ ਜਾਨਾਂ ਲਈਆਂ ਹਨ ਅਤੇ ਕਰੋੜਾਂ ਹੋਰ ਲੋਕਾਂ ਨੂੰ ਬਿਮਾਰ ਕੀਤਾ ਹੈ। ਸੂਬਾ ਸਰਕਾਰ ਨੇ ਇਸ ਬਿਮਾਰੀ ਨਾਲ ਨਜਿੱਠਣ ਲਈ ਖ਼ਿਲਾਫ਼ ‘ਮਿਸ਼ਨ ਫਤਹਿ’ ਸ਼ੁਰੂ ਕੀਤਾ ਹੈ।


ਉਨ•ਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਸ ਬਿਮਾਰੀ ਨਾਲ ਨਜਿੱਠਣ ਲਈ ਸਾਡੀ ਸਰਕਾਰ ਨੇ ਦੇਸ਼ ਵਿੱਚ ਸਭ ਤੋਂ ਪਹਿਲਾਂ ਕਰਫਿਊ ਲਾਇਆ ਅਤੇ ਲੌਕਡਾਊਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਅਮਲ ਵਿੱਚ ਲਿਆਂਦਾ। ਵੇਲੇ ਸਿਰ ਚੁੱਕੇ ਗਏ ਇਨਾਂ ਕਦਮਾਂ ਦੀ ਬਦੌਲਤ ਅਸੀਂ ਅਨੇਕਾਂ ਕੀਮਤੀ ਜਾਨਾਂ ਬਚਾਉਣ ਵਿੱਚ ਸਫ਼ਲ ਹੋਏ ਹਾਂ ਅਤੇ ਇਸ ਬਿਮਾਰੀ ਨਾਲ ਲੋਕਾਂ ਦੇ ਪ੍ਰਭਾਵਿਤ ਹੋਣ ਦੀ ਦਰ ਦੇਸ਼ ਵਿੱਚੋਂ ਪੰਜਾਬ ਵਿੱਚ ਸਭ ਤੋਂ ਘੱਟ ਹੈ।

ਉਨ•ਾਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੁਫ਼ਤ ਮੋਬਾਈਲ ਫੋਨ ਵੰਡਣ ਦੀ ਸ਼ੁਰੂਆਤ ਕਰਨ ਦੀ ਸਲਾਘਾ ਕੀਤੀ, ਅਤੇ ਕਿਹਾ ਕਿ ਇਸ ਸਕੀਮ ਤਹਿਤ ਪਹਿਲੇ ਪੜਾਅ ਵਿੱਚ ਪੰਜਾਬ ਭਰ ਵਿੱਚ ਕੁੱਲ 1.75 ਲੱਖ ਨੌਜਵਾਨਾਂ ਨੂੰ ਸਮਾਰਟ ਫੋਨ ਦਿੱਤੇ ਜਾ ਰਹੇ ਹਨ।

ਉਨ•ਾਂ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਸੁਪਰਵਾਈਜ਼ਰਾਂ, ਵਰਕਰਾਂ ਤੇ ਹੈਲਪਰਾਂ ਨੇ ਕਰੋਨਾ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣ ਵਿੱਚ ਅਹਿਮ ਯੋਗਦਾਨ ਪਾਇਆ।ਵਰਕਰਾਂ ਤੇ ਹੈਲਪਰਾਂ ਨੇ ਨਾ ਸਿਰਫ਼ ਹੱਥੀਂ ਮਾਸਕ ਤਿਆਰ ਕਰ ਕੇ ਵੰਡੇ, ਸਗੋਂ ਘਰ ਘਰ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਖ਼ਿਲਾਫ਼ ਜਾਗਰੂਕ ਕਰਨ ਦੇ ਨਾਲ ਨਾਲ ਬੱਚਿਆਂ ਤੇ ਗਰਭਵਤੀ ਔਰਤਾਂ ਲਈ ਪੌਸ਼ਟਿਕ ਆਹਾਰ ਵੀ ਪਹੁੰਚਾਇਆ।

ਉਨ•ਾਂ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਲੋਕਾਂ ਦੀ ਬਾਂਹ ਫੜਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਬੁਢਾਪਾ ਪੈਨਸ਼ਨਾਂ ਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਅਧੀਨ ਸਾਲ 2020-21 ਲਈ 2319.68 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ। ਇਸ ਤੋਂ ਇਲਾਵਾ ਮਹੀਨਾ ਜੂਨ 2020 ਤੱਕ ਲਈ ਲਾਭਪਾਤਰੀਆਂ ਨੂੰ ਪੈਨਸ਼ਨ ਦੀ ਅਦਾਇਗੀ ਕਰ ਦਿੱਤੀ ਗਈ ਹੈ। ਵਿਭਾਗ ਨੇ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਿੱਥੇ ਆਪਣਾ ਸਾਰਾ ਕੰਮਕਾਜ ਈ-ਆਫ਼ਿਸ ਰਾਹੀਂ ਕਰਵਾਉਣ ਨੂੰ ਤਰਜੀਹ ਦਿੱਤੀ ਹੈ ਅਤੇ ਸਾਰੇ ਜ਼ਿਲਿਆਂ ਦੇ ਬਿੱਲ ਵੀ ਆਨਲਾਈਨ ਕਰ ਦਿੱਤੇ ਗਏ ਹਨ।

ਜਿਲ•ਾ ਪਠਾਨਕੋਟ ਦੀਆਂ ਪ੍ਰਾਪਤੀਆਂ ਦੀ ਗੱਲ ਕਰਦਿਆਂ ਮੁੱਖ ਮਹਿਮਾਣ ਨੇ ਕਿਹਾ ਕਿ ਜ਼ਿਲ•ੇ ਅੰਦਰ ਲੋਕ ਨਿਰਮਾਣ ਵਿਭਾਗ ਵੱਲੋਂ ਲਗਭਗ 319 ਕਰੋੜ ਰੁਪਏ ਜ਼ਿਲ•ੇ ਦੀਆਂ ਵੱਖ ਵੱਖ ਸੜਕਾਂ ਅਤੇ ਪੁਲਾਂ ਦੇ ਨਿਰਮਾਣ ‘ਤੇ ਖਰਚ ਕੀਤੇ ਜਾ ਰਹੇ ਹਨ। ਜਿਸ ਵਿੱਚੋਂ ਲਗਭਗ 78 ਕਰੋੜ ਰੁਪਏ ਸੜਕਾਂ ਦੇ ਨਵ ਨਿਰਮਾਣ ‘ਤੇ ਅਤੇ 241 ਕਰੋੜ ਰੁਪਏ ਪੁਲਾਂ ਦੀ ਉਸਾਰੀ ‘ਤੇ ਖਰਚ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਇਹ ਸਾਰੇ ਕੰਮ ਜੰਗੀ ਪੱਧਰ ‘ਤੇ ਕਰਵਾਏ ਜਾ ਰਹੇ ਹਨ, ਜੋ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ।    

ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਠਾਨਕੋਟ ਜ਼ਿਲੇ ਵਿੱਚ ਤਕਰੀਬਨ 9500 ਏਕੜ ਸਰਕਾਰੀ ਵਣ ਵਿਭਾਗ ਦੀ ਜ਼ਮੀਨ ਨੂੰ ਨਾਜਾਇਜ਼ ਕਾਬਜ਼ਕਾਰਾਂ ਤੋਂ ਛੁਡਵਾਇਆ। ਸਮਾਜਿਕ ਭਾਗੀਦਾਰੀ ਨੂੰ ਉਤਸ਼ਾਹਤ ਕਰਨ ਲਈ ਔਰਤਾਂ ਵਾਸਤੇ ਸੈਲਫ ਹੈਲਪ ਗਰੁੱਪ ਬਣਾਇਆ ਗਿਆ ਅਤੇ ਉਨਾਂ ਵੱਲੋਂ ਜੜੀ-ਬੂਟੀ ਦੀ ਖੇਤੀ ਕਰਨ, ਪ੍ਰੋਸੈਸਿੰਗ ਅਤੇ ਮਾਰਕੀਟਿੰਗ ਕਰਨ ਲਈ ਉਤਸ਼ਾਹਤ ਕੀਤਾ ਗਿਆ, ਜਿਸ ਕਰ ਕੇ ਜ਼ਿਲੇ ਦੀ ਇਕ ਔਰਤ ਨੂੰ ਭਾਰਤ ਸਰਕਾਰ ਵੱਲੋਂ ਮਹਿਲਾ ਕਿਸਾਨ ਐਵਾਰਡ ਲਈ ਚੁਣਿਆ ਗਿਆ। ਉਨ•ਾਂ ਕਿਹਾ ਕਿ ਵਣ ਵਿਭਾਗ ਪਠਾਨਕੋਟ ਨੇ ਪਠਾਨਕੋਟ ਸ਼ਹਿਰ ਵਿੱਚ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾ ਕੇ 3 ਨੇਚਰ ਪਾਰਕ ਬਣਾਏ ਗਏ ਹਨ ਅਤੇ ਇਸ ਤੋਂ ਇਲਾਵਾ ਧਾਰ ਵਿਖੇ ਸੈਲਾਨੀਆਂ ਵਾਸਤੇ ਵਣ ਜਾਗਰੂਕਤਾ ਕੈਂਪ ਬਣਾਇਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਮੌਕੇ ਹਰ ਪਿੰਡ ਵਿੱਚ 550 ਪੌਦੇ ਲਾਉਣ ਦੀ ਮੁਹਿੰਮ ਤਹਿਤ

ਪਠਾਨਕੋਟ ਪਹਿਲਾਂ ਅਜਿਹਾ ਜ਼ਿਲਾ ਬਣਿਆ, ਜਿਸ ਨੇ ਇਸ ਮੰਤਵ ਨੂੰ ਸੌ ਫੀਸਦੀ ਪੂਰਾ ਕੀਤਾ
ਪਠਾਨਕੋਟ ਵਿਖੇ ਜੰਗਲਾਂ ਦੀ ਚਾਰਦੀਵਾਰੀ ਨੂੰ ਡਿਜੀਟਾਈਜ਼ਡ ਕਰਨ ਦਾ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨੂੰ ਹੁਣ ਪੂਰੇ ਪੰਜਾਬ ਵਿੱਚ ਲਾਗੂ ਕਰਵਾਉਣ ਦੀ ਤਜਵੀਜ਼ ਹੈ।   ਉਨ•ਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਹਤਮੰਦ ਸਮਾਜ ਸਿਰਜਣ ਅਤੇ ਪੰਜਾਬ ਨੂੰ ਸਿਹਤ ਪੱਖੋਂ ਅੱਵਲ ਸੂਬਾ ਬਣਾਉਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਦਾ ਆਗ਼ਾਜ਼ ਕੀਤਾ ਹੈ। ਉਨ•ਾਂ ਕਿਹਾ ਕਿ ਆਉ ਇਸ ਮਹਾਨ ਦਿਹਾੜੇ ‘ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖੀਏ ਅਤੇ ਦੇਸ਼ ਦੀ ਖੁਸ਼ਹਾਲੀ ਵਿੱਚ ਵੱਧ ਚੜ• ਕੇ ਯੋਗਦਾਨ ਪਾਈਏ।

Related posts

Leave a Reply