ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਸਮਾਂਬੱਧ ਪੂਰਾ ਕਰਨ ਦੇ ਹੁਕਮ
- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਸਮੀਖਿਆ ਮੀਟਿੰਗ
- ਲੋਕ ਨੁਮਾਇੰਦਿਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰ ਉੱਤੇ ਮੀਟਿੰਗਾਂ ਕਰਨ ਦਾ ਐਲਾਨ
- ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦੇਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ
- ਜਾਣਬੁੱਝ ਕੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ
ਚੰਡੀਗੜ੍ਹ, 14 ਫਰਵਰੀ: (CDT NEWS)
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ ਅਤੇ ਸੂਬੇ ਵਿੱਚ ਮੁੜ ਸੁਨਹਿਰੀ ਦੌਰ ਲਿਆਉਣ ਲਈ ਪਿੰਡਾਂ ਦਾ ਚਹੁੰਮੁਖੀ ਵਿਕਾਸ ਕਰਨ ਲਈ ਸਾਰੇ ਅਧਿਕਾਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਡਿਊਟੀ ਕਰਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਜਿੰਨੇ ਵੀ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਚੱਲ ਰਹੇ ਹਨ ਉਨ੍ਹਾਂ ਨੂੰ ਸਮਾਂਬੱਧ ਪੂਰਾ ਕੀਤਾ ਜਾਵੇ।
ਪੰਚਾਇਤ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ, ਏਡੀਸੀਜ਼, ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡਾਂ ਵੱਜੋਂ ਵਿਕਸਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਪਿੰਡਾਂ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿੱਚ ਦੇਰੀ ਅਤੇ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਾਣਬੁੱਝ ਕੇ ਅਣਗਿਹਲੀ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਸੌਂਦ ਵੱਲੋਂ ਜਨਵਰੀ ਮਹੀਨੇ ਕੀਤੀ ਵਿਭਾਗ ਦੀ ਪਹਿਲੀ ਮੀਟਿੰਗ ਦੌਰਾਨ ਜੋ ਟੀਚੇ ਜ਼ਿਲ੍ਹਾ ਅਧਿਕਾਰੀਆਂ ਨੂੰ ਦਿੱਤੇ ਗਏ ਸਨ, ਉਨ੍ਹਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਸਾਰਿਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਸਾਰੀਆਂ ਸਰਕਾਰੀ ਸਕੀਮਾਂ ਤੇ ਯੋਜਵਾਨਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਕੀਤੀਆਂ ਤਾਂ ਜੋ ਪਿੰਡ ਵਾਸੀ ਆਪਣੇ ਇਲਾਕਿਆਂ ਦਾ ਵੱਧ ਤੋਂ ਵੱਧ ਵਿਕਾਸ ਤੇ ਉੱਨਤੀ ਕਰਵਾ ਸਕਣ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਮਗਨਰੇਗਾ ਦੇ ਜੌਬ ਕਾਰਡ ਬਣਾਉਣ ਲਈ ਪਿੰਡਾਂ ‘ਚ ਲਗਾਏ ਵਿਸ਼ੇਸ਼ ਕੈਂਪਾਂ ਬਾਰੇ ਵੀ ਜਾਣਕਾਰੀ ਲਈ ਅਤੇ ਜਿੱਥੇ ਕੋਈ ਕਮੀਂ ਪਾਈ ਗਈ, ਉਸਨੂੰ ਤੁਰੰਤ ਦਰੁਸਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਹਰੇਕ ਲੋੜਵੰਦ ਦਾ ਨਰੇਗਾ ਕਾਰਡ ਬਣਾਇਆ ਜਾਵੇ।
ਸੌਂਦ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਹੋਣਾ ਲਾਜ਼ਮੀ ਹੈ ਅਤੇ ਇਹ ਸੁਨਿਸ਼ਚਿਤ ਕਰਨ ਲਈ ਉਹ ਜਲਦ ਹੀ ਸਥਾਨਕ ਲੋਕ ਨੁਮਾਇੰਦਿਆਂ, ਖਾਸ ਤੌਰ ਉੱਤੇ ਵਿਧਾਇਕਾਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰ ਉੱਤੇ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰਨਗੇ। ਇਨ੍ਹਾਂ ਮੀਟਿੰਗਾਂ ਵਿੱਚ ਸਥਾਨਕ ਜ਼ਿਲ੍ਹੇ ਦੇ ਪੰਚਾਇਤ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਜ਼ਮੀਨੀ ਪੱਧਰ ਉੱਤੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਵਿੱਚ ਸਥਾਨਕ ਵਿਧਾਇਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ।
ਇਸ ਤੋਂ ਇਲਾਵਾ ਤਰੁਨਪ੍ਰੀਤ ਸਿੰਘ ਸੌਂਦ ਨੇ ਨਿਰਦੇਸ਼ ਦਿੱਤੇ ਕਿ ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਤੋਂ ਹੋਣ ਵਾਲੀ ਆਮਦਨ ਨੂੰ ਪਿੰਡਾਂ ਦੇ ਵਿਕਾਸ ਉੱਤੇ ਖਰਚ ਕੀਤਾ ਜਾ ਸਕੇ। ਸੌਂਦ ਨੇ ਸਾਰੇ ਅਧਿਕਾਰੀਆਂ ਨੂੰ ਤਨਦੇਹੀ ਤੇ ਇਮਾਨਦਾਰੀ ਨਾਲ ਲੋਕ ਸੇਵਾ ਕਰਨ ਲਈ ਪ੍ਰੇਰਿਆ ਅਤੇ 31 ਮਾਰਚ 2025 ਤੱਕ ਸਾਰੇ ਟੀਚੇ ਪੂਰੇ ਕਰਨ ਲਈ ਕਿਹਾ।
ਇਸ ਮੌਕੇ ਖਾਸ ਤੌਰ ਉੱਤੇ ਪਿੰਡਾਂ ਵਿੱਚ ਬਣ ਰਹੇ ਆਂਗਣਵਾੜੀ ਕੇਂਦਰਾਂ, ਖੇਡ ਮੈਦਾਨਾਂ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਦੇ ਤਹਿਤ ਕੀਤੇ ਜਾ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੀਆਂ ਵੀ ਪੰਚਾਇਤ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ।
ਮੀਟਿੰਗ ਵਿੱਚ ਵਿਭਾਗ ਦੇ ਪ੍ਰਬੰਧਕੀ ਸਕੱਤਰ ਦਿਲਰਾਜ ਸਿੰਘ, ਡਾਇਰੈਕਟਰ ਪਰਮਜੀਤ ਸਿੰਘ, ਜੇਡੀਸੀ ਡਾ. ਸ਼ੀਨਾ ਅਗਰਵਾਲ, ਮੁੱਖ ਦਫਤਰ ਦੇ ਉੱਚ ਅਧਿਕਾਰੀਆਂ ਤੋਂ ਇਲਾਵਾ ਸਾਰੇ ਪੰਜਾਬ ਦੇ ਏਡੀਸੀਜ਼ (ਵਿਕਾਸ), ਡੀਡੀਪੀਓਜ਼, ਬੀਡੀਪੀਓਜ਼ ਅਤੇ ਵੱਖ-ਵੱਖ ਵਿੰਗਾਂ ਦੇ ਅਧਿਕਾਰੀ ਹਾਜ਼ਰ ਸਨ।
Posted By: Jagmohan Singh
- Watch_Video : TRUMP ਦੀ ALLON MUSK ਨੂੰ ਚੇਤਾਵਨੀ, INDIA ਚ ਕਾਰ ਬਿਜ਼ਨੈੱਸ ਅਮਰੀਕਾ ਲਈ ‘ਅਣਉਚਿਤ, ਦਿੱਲੀ-ਮੁੰਬਈ ਵਿੱਚ ਸ਼ੋਅਰੂਮ ਖੋਲ੍ਹਣ ਦੀ ਤਿਆਰੀ
- ਆਈਸੀਸੀ ਚੈਂਪੀਅਨਜ਼ ਟਰਾਫੀ 2025: ਭਾਰਤ ਬਨਾਮ ਬੰਗਲਾਦੇਸ਼ ਦਾ ਮੈਚ ਅੱਜ, ਦੁਬਈ ਸਟੇਡੀਅਮ ਦਾ ਰਿਕਾਰਡ
- 21 ਨੂੰ ਦਫ਼ਤਰੀ ਮੁਲਾਜ਼ਮ ਕਰਨਗੇ ਸਿੱਖਿਆ ਵਿਭਾਗ ਦਾ ਘਿਰਾਓ ਤੇ ਕਰਨਗੇ ਗੇਟ ਬੰਦ
- ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ
- ਪਲਾਟ ਮਾਲਕਾਂ ਵੱਲੋਂ ਖਾਲੀ ਛੱਡੇ ਪਲਾਟਾਂ ਵਿੱਚ ਗੰਦਗੀ ਮਿਲਣ ’ਤੇ ਕੀਤੀ ਜਾਵੇਗੀ ਕਾਰਵਾਈ
- ਵੋਟਰ ਕਾਰਡ ਤੋਂ ਇਲਾਵਾ 14 ਹੋਰ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ: ਜ਼ਿਲ੍ਹਾ ਚੋਣ ਅਫ਼ਸਰ

EDITOR
CANADIAN DOABA TIMES
Email: editor@doabatimes.com
Mob:. 98146-40032 whtsapp