#Minister_zimpa : ਸੁਖਵਿੰਦਰ ਸਿੰਘ ਦੇ ਐਸ.ਆਈ ਬਣਨ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਲਗਾਏ ਸਟਾਰ

ਆਪਣੇ ਸੁਰੱਖਿਆ ਅਮਲੇ ’ਚ ਤਾਇਨਾਤ ਸੁਖਵਿੰਦਰ ਸਿੰਘ ਦੇ ਐਸ.ਆਈ ਬਣਨ ’ਤੇ ਕੈਬਨਿਟ ਮੰਤਰੀ ਜਿੰਪਾ ਨੇ ਲਗਾਏ ਸਟਾਰ
ਹੁਸ਼ਿਆਰਪੁਰ, 7 ਫਰਵਰੀ:
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਸੁਰੱਖਿਆ ਅਮਲੇ ਵਿਚ ਤਾਇਨਾਤ ਸੁਖਵਿੰਦਰ ਸਿੰਘ ਨੂੰ ਏ.ਐਸ.ਆਈ ਤੋਂ ਐਸ.ਆਈ ਪਦਉਨਤ ਹੋਣ ’ਤੇ ਸਟਾਰ ਲਗਾਏ। ਕੈਬਨਿਟ ਮੰਤਰੀ ਨੇ ਉਸ ਵਲੋਂ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਉਸ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਹ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਡਿਊਟੀ ਕਰਨਗੇ। ਐਸ.ਆਈ ਸੁਖਵਿੰਦਰ ਸਿੰਘ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦੁਆਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਏੇਗਾ। ਜ਼ਿਕਰਯੋਗ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਮੁਕੇਰੀਆਂ ਦੇ ਪਿੰਡ ਬਿਸ਼ਨਪੁਰ ਨਾਲ ਸਬੰਧਤ ਸੁਖਵਿੰਦਰ ਸਿੰਘ ਸਪੁੱਤਰ ਮਹਿੰਦਰ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਸੁਰੱਖਿਆ ਅਮਲੇ ਵਿਚ ਸੇਵਾਵਾਂ ਨਿਭਾਅ ਰਿਹਾ ਹੈ ਅਤੇ ਦਿਨ-ਰਾਤ ਪੂਰੀ ਮਿਹਨਤ ਨਾਲ ਆਪਣੇ ਫਰਜ਼ ਅਦਾ ਕਰ ਰਿਹਾ ਹੈ।

Related posts

Leave a Reply