ਬਾਬਾ ਦੀਪ ਸਿੰਘ ਸੇਵਾ ਦਲ ਦੀ ਕਰਾਮਾਤ,ਪੰਜ ਸਾਲਾਂ ਤੋਂ ਲਾਪਤਾ ਰਾਕੇਸ਼ ਕੁਮਾਰ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਾਇਆ

(ਲਾਪਤਾ ਹੋਏ ਰਾਕੇਸ਼ ਕੁਮਾਰ ਸ਼ਰਮਾ ਨੂੰ ਪਰਿਵਾਰ ਨਾਲ ਮਨਾਉਂਦੇ ਹੋਏ ਸੁਸਾਇਟੀ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਪ੍ਰਸ਼ੋਤਮ ਸਿੰਘ ਬਾਹਗਾ) 

ਗੜ੍ਹਦੀਵਾਲਾ 5 ਸਤੰਬਰ (ਚੌਧਰੀ / ਪ੍ਰਦੀਪ ਸ਼ਰਮਾ ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਵੱਡਾ ਉਪਰਾਲਾ ਕੀਤਾ ਗਿਆ ਹੈ,ਵੱਲੋਂ ਪਿਛਲੇ ਪੰਜ ਸਾਲਾਂ ਤੋਂ ਲਾਪਤਾ ਰਾਕੇਸ਼ ਕੁਮਾਰ ਸ਼ਰਮਾ ਨੂੰ ਉਸ ਦੇ ਪਰਿਵਾਰ ਨਾਲ ਮਿਲਾਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸ਼ਰਮਾ ਹੁਸੈਨ ਪੁਰ (ਬਿਹਾਰ) ਦਾ ਰਹਿਣ ਵਾਲਾ ਹੈ।ਇਹ ਸਭ ਕੁਝ ਸੁਭਾਸ਼ ਸ਼ਰਮਾ ਜੋ ਕਿ ਵਿਧਾਨ ਸਭਾ ਚੰਡੀਗੜ੍ਹ ਦੇ ਵਿਚ ਕੰਮ ਕਰਦੇ ਹਨ। ਇਸਦੇ ਪਰਿਵਾਰ ਨੂੰ ਲੱਭਣ ਵਿੱਚ ਬਹੁਤ ਵੱਡਾ ਸਹਿਯੋਗ ਨਿਭਾਇਆ ਹੈ।

ਉਹਨਾਂ ਨੇ ਦੱਸਿਆ ਕਿ ਰਾਕੇਸ਼ ਕੁਮਾਰ ਸਾਨੂੰ ਬੁਲੋਵਾਲ ਤੋਂ ਲਾਵਾਰਿਸ ਹਾਲਤ ਵਿੱਚ ਮਿਲਿਆ ਸੀ।ਉਸ ਤੋਂ ਬਾਅਦ ਇਸ ਨੂੰ ਗੁਰੂ ਆਸਰਾ ਸੇਵਾ ਘਰ ਬਾਹਗਾ ਵਿਖੇ ਲਿਆਂਦਾ ਗਿਆ। ਜਿੱਥੇ ਇਸ ਦੀ ਦੇਖ-ਭਾਲ ਕੀਤੀ ਗਈ ਅਤੇ ਟਾਂਡਾ ਦੇ ਇੱਕ ਹਸਪਤਾਲ ਵਿੱਚ ਇਸਦਾ ਇਲਾਜ ਕਰਾਇਆ ਗਿਆ।ਹੁਣ ਇਹ ਬਿਲਕੁਲ ਠੀਕ-ਠਾਕ ਰਹਿ ਰਿਹਾ ਸੀ।ਅੱਜ ਉਸਦੇ ਪਰਿਵਾਰਿਕ ਮੈਂਬਰ ਉਸਦੇ ਚਾਚਾ ਕਿਸ਼ਨ ਸ਼ਰਮਾ ਪੁੱਤਰ ਸੀਤਾ ਰਾਮ ਸ਼ਰਮਾ ਉਸ ਨੂੰ ਸਾਡੇ ਕੋਲੋਂ ਇਸ ਨੂੰ ਲੈਣ ਆਏ ਹਨ।

ਉਨ੍ਹਾਂ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਭਗ 100 ਦੇ ਕਰੀਬ ਅਨਾਥ,ਮੰਦਬੁੱਧੀ ਅਤੇ ਬੇਸਹਾਰਾ ਪ੍ਰਾਣੀਆਂ ਦੀ ਸੇਵਾ ਸੰਭਾਲ ਕੀਤੀ ਜਾ ਰਹੀ ਹੈ।ਇਸ ਮੌਕੇ ਤੇ ਸੁਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ,ਮਨਿੰਦਰ ਸਿੰਘ , ਜਸਵਿੰਦਰ ਸਿੰਘ,ਮਨਪ੍ਰੀਤ ਸਿੰਘ,ਵਿਸ਼ਾਲ ਸਿੰਘ,ਵੀਰਯ ਸਿੰਘ, ਹਰਭਜਨ ਸਿੰਘ ਆਦਿ ਹਾਜ਼ਰ ਸਨ।




Related posts

Leave a Reply