ਕਾਲੋਨੀ ਦਾ ਮੁੱਖ ਗੇਟ ਤੇ ਬਾਊਂਡਰੀ ਦੀਵਾਰ ਤੇ 65 ਲੱਖ ਰੁਪਏ ਅਤੇ ਸੜਕਾਂ ਦੇ ਨਿਰਮਾਣ ਕਾਰਜਾਂ ਤੇ 459 ਲੱਖ ਰੁਪਏ ਖਰਚ ਕੀਤੇ ਜਾਣਗੇ
ਗੁਰਦਾਸਪੁਰ,23 ਸਤੰਬਰ (ਅਸ਼ਵਨੀ) : ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਵਲੋਂ ਅਰਬਨ ਅਸਟੇਟ-2 ਗੁਰਦਾਸਪੁਰ ਦੇ ਵੱਖਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸ੍ਰੀ ਵਾਸੂਦੇਵ ਐਕਸੀਅਨ (ਇਲੈਕਟ੍ਰੀਕਲ),ਸ. ਚਰਨਜੀਤ ਸਿੰਘ ਐਕਸੀਅਨ (ਸਿਵਲ), ਦਵਿੰਦਰ ਸੈਣੀ ਐਸ.ਡੀ.ਓ (ਸਿਵਲ), ਗੁਰਜੇਪਾਲ ਸਿੰਘ ਐਸ.ਡੀ.ਓ (ਹਾਰਟੀਕਲਚਰ), ਪੰਕਜ ਪਾਬੋਰੀਆ ਜੀਏ ਤੇ ਦਾਨਿਸ਼ ਜੇਈ ਆਦਿ ਮੋਜੂਦ ਸਨ।
ਇਸ ਮੌਕੇ ਗੱਲਬਾਤ ਦੌਰਾਨ ਵਿਧਾਇਕ ਪਾਹੜਾ ਨੇ ਦੱਸਿਆ ਕਿ ਅੰਮ੍ਰਿਤਸਰ ਵਿਕਾਸ ਅਥਾਰਟੀ ਵਲੋਂ ਅਰਬਨ ਅਸਟੇਟ-2 ਨੇੜੇ ਮੈਰੀਟੋਰੀਅਸ ਸਕੂਲ, ਗੁਰਦਾਸਪੁਰ ਵਿਖੇ ਲੋਕਾਂ ਨੂੰ ਸ਼ਾਨਦਾਰ ਰਿਹਾਇਸ਼ ਲਈ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਉਨਾਂ ਕਾਲੋਨੀ ਦੇ ਮੁੱਖ ਗੇਟ ਤੇ ਬਾਊਂਡਰੀ ਦੀਵਾਰ, ਜੋ 65 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਣੀ ਹੈ, ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਇਥੇ ਸੜਕਾਂ ਆਦਿ ਬਣਾਉਣ ਲਈ 459 ਲੱਖ ਰੁਪਏ ਖਰਚ ਕੀਤੇ ਜਾਣਗੇ।ਵਾਟਰ ਸਪਲਾਈ ਅਤੇ ਹਾਰਟੀਕਲਚਰ ਆਦਿ ਦੇ ਵਿਕਾਸ ਕੰਮ ਕਰਵਾਏ ਜਾਣਗੇ।
ਵਿਧਾਇਕ ਪਾਹੜਾ ਨੇ ਦੱਸਿਆ ਕਿ ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਦੇ ਨਾਲ ਵਿਕਾਸ ਕੰਮ ਵੀ ਲਗਾਤਾਰ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ ।ਉਨਾਂ ਦੁਹਰਾਇਆ ਕਿ ਹਲਕੇ ਗੁਰਦਾਸਪੁਰ ਦੇ ਲੋਕਾਂ ਦੇ ਸਰਪਬੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਹਲਕੇ ਦੇ ਚਹੁਪੱਖੀ ਵਿਕਾਸ ਲਈ ਉਹ ਵਚਨਬੱਧ ਹਨ
- ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ
- ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ
- ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ
- #BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान
- ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ

EDITOR
CANADIAN DOABA TIMES
Email: editor@doabatimes.com
Mob:. 98146-40032 whtsapp