ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਵਿਧਾਇਕ ਜਿੰਪਾ ਨੇ ਵਾਰਡ ਨੰਬਰ 44 ‘ਚ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 12 ਮਾਰਚ (CDT NEWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 44 ਵਿਚ ਕਰੀਬ 16.50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

        ਵਿਧਾਇਕ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਦੀ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹੁਸ਼ਿਆਰਪੁਰ ਦੇ ਸੁੰਦਰੀਕਰਨ ਅਤੇ ਵਿਕਾਸ ਲਈ ਸਰਕਾਰ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਦੀ ਗੁਣਵੱਤਾ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀ ਹੋਣੀ ਚਾਹੀਦੀ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ।

        ਵਿਧਾਇਕ ਨੇ ਕਿਹਾ ਕਿ ਇਸ ਕੰਮ ਨਾਲ ਨਾ ਸਿਰਫ਼ ਇਲਾਕੇ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ ਸਗੋਂ ਸਥਾਨਕ ਵਾਸੀਆਂ ਦਾ ਜੀਵਨ ਪੱਧਰ ਵੀ ਉੱਚਾ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਵਿੱਚ ਸਹਿਯੋਗ ਦੇਣ ਅਤੇ ਇਲਾਕੇ ਨੂੰ ਸਾਫ਼ ਸੁਥਰਾ ਅਤੇ ਸੁੰਦਰ ਰੱਖਣ ਵਿੱਚ ਯੋਗਦਾਨ ਪਾਉਣ।

        ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਕੁਲਵਿੰਦਰ ਸਿੰਘ, ਡਾ. ਹਰਜਿੰਦਰ ਸਿੰਘ ਓਬਰਾਏ, ਸਤਵੰਤ ਸਿੰਘ ਸਿਆਣ, ਗੀਤਾ, ਸਵਿਤਾ, ਸ਼ਸ਼ੀ, ਮਨਜੋਤ ਕੌਰ ਸਮੇਤ ਹੋਰ ਸਥਾਨਕ ਨਿਵਾਸੀ ਵੀ ਮੌਜੂਦ ਸਨ।

1000

Related posts

Leave a Reply