ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਧਰਨੇ ਦੇ ਦਸਵੇਂ ਦਿਨ ਦੌਰਾਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ
ਗੜ੍ਹਦੀਵਾਲਾ 18 ਅਕਤੂਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿਲ ਰੰਧਾਵਾ(ਦਸੂਹਾ) ਵੱਲੋਂ ਇਲਾਕੇ ਦੇ ਸਮੂਹ ਕਿਸਾਨਾਂ ਦੇ ਸਹਿਯੋਗ ਨਾਲ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨ ਦੇ ਖਿਲਾਫ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਤੇ ਦਿੱਤੇ ਜਾ ਰਹੇ ਮਾਨਗੜ੍ਹ ਟੋਲ ਪਲਾਜ਼ਾ ਤੇ ਧਰਨੇ ਦੇ ਅੱਜ ਦਸਵੇਂ ਦਿਨ ਦੌਰਾਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਜੰਮ ਕੇ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ, ਗੁਰਿੰਦਰ ਸਿੰਘ ਧੂਤ, ਮੈਨੇਜਰ ਫਕੀਰ ਸਿੰਘ ਸਹੋਤਾ, ਦਵਿੰਦਰ ਸਿੰਘ ਚੌਹਕਾ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਖੇਤੀ ਸਬੰਧੀ ਕਾਲੇ ਕਾਨੂੰਨ ਬਣਾ ਕੇ ਕਿਸਾਨੀ ਨੂੰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਕਤ ਆਗੂਆਂ ਨੇ ਕਿਹਾ ਕਿ ਕਿਸਾਨੀ ਆਰਡੀਨੈਂਸਾਂ ਨਾਲ ਕਿਸਾਨ ਹੀ ਨਹੀਂ ਤਬਾਹ ਹੋਵੇਗਾ, ਇਸ ਨਾਲ ਮਜ਼ਦੂਰ,ਆੜ੍ਹਤੀਏ, ਛੋਟਾ ਵਪਾਰੀ ਵਰਗ,ਤੇ ਆਮ ਜਨਤਾ ਤੇ ਵੀ ਇਸ ਦਾ ਭੈੜਾ ਅਸਰ ਪਵੇਗਾ।
ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਹਮੇਸ਼ਾ ਕਾਰਪੋਰੇਟ ਘਰਾਣਿਆਂ ਅਤੇ ਪੂੰਜੀਪਤੀਆਂ ਨੂੰ ਉਤਸ਼ਾਹਿਤ ਕਰਨ ਲਈ ਇਹੋ ਜਿਹੇ ਕਾਨੂੰਨ ਲਿਆ ਕੇ ਆਮ ਜਨਤਾ ਨੂੰ ਰੋਲਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਅੱਗੇ ਆਖਿਆ ਕਿ ਪੰਜਾਬ ਦੇ ਨਾਲ-2 ਹਰਿਆਣਾ ਦਾ ਕਿਸਾਨ ਵੀ ਅਜਿਹੇ ਬਿੱਲ ਦਾ ਸ਼ਿਕਾਰ ਹੋ ਰਿਹਾ ਹੈ, ਕਿਉਂਕਿ ਇਹ ਦੋਵੇਂ ਸੂਬੇ ਕਿਸਾਨੀ ਨਾਲ ਸਬੰਧਿਤ ਹਨ ਅਤੇ ਇਨ੍ਹਾਂ ਦੋਹਾਂ ਸੂਬਿਆਂ ਵਿੱਚ ਮੰਡੀਕਰਨ ਵੀ ਸਭ ਤੋਂ ਜ਼ਿਆਦਾ ਹੈ ।ਇਸ ਮੌਕੇ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਸਬੰਧੀ ਬਣਾਏ ਗਏ ਕਾਲੇ ਕਾਨੂੰਨ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ,ਇਨ੍ਹਾਂ ਬਿੱਲਾਂ ਨੂੰ ਮੋਦੀ ਸਰਕਾਰ ਤੁਰੰਤ ਰੱਦ ਕਰੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਤੇਜ਼ ਕਰ ਦਿੱਤਾ ਜਾਵੇਗਾ ।
ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ,ਦਵਿੰਦਰ ਸਿੰਘ ਚੋਹਕਾ, ਪਿੰਦਰ ਪੰਨਵਾਂ,ਮਨਜੀਤ ਸਿੰਘ ਚੰਡੀਦਾਸ,ਪਰਮਜੀਤ ਸਿੰਘ ਹੀਰਾਹਾਰ ,ਗੁਰਿੰਦਰ ਸਿੰਘ ਧੂਤ,ਮੈਨੇਜਰ ਫਕੀਰ ਸਿੰਘ ਸਹੋਤਾ,ਸਤਪਾਲ ਸਿੰਘ ਹੀਰਾਹਾਰ,ਬਲਵਿੰਦਰ ਸਿੰਘ,ਟੋਨੀ ਜੰਡੋਰ,ਬਹਾਦਰ ਸਿੰਘ ਮਾਨਗੜ੍ਹ ,ਹਰਪਾਲ ਸਿੰਘ ਡੱਫਰ,ਮਨਜੀਤ ਸਿੰਘ ਮੱਲੇਵਾਲ,ਮਨਦੀਪ ਸਿੰਘ ਭਾਨਾ,ਗਗਨਪ੍ਰੀਤ ਮੋਹਾਂ,ਮੋਹਨ ਸਿੰਘ,ਗੋਪੀ ਪੰਨਵਾਂ,ਸੱਤਾ ਮਾਨਗੜ੍ਹ , ਮਹਿੰਦਰ ਸਿੰਘ ਮਾਨਗੜ੍ਹ,ਸੁਖਦੇਵ ਮਾਂਗਾ,ਪ੍ਰਗਟ ਸਿੰਘ,ਕੁਲਵੰਤ ਸਿੰਘ, ਡਾ ਸਵਿੰਦਰ ਸਿੰਘ ਲਾਖਾ,ਮਾਸਟਰ ਅਮੀਰ ਸਿੰਘ,ਜਰਨੈਲ ਸਿੰਘ, ਹਰਜੋਤ ਸਿੰਘ ਸਹੋਤਾ,ਗੁਰਪਾਲ ਸਿੰਘ ਸਹੋਤਾ ਆਦਿ ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਇਸ ਧਰਨੇ ਵਿੱਚ ਸ਼ਿਰਕਤ ਕੀਤੀ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp