ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਬੁੱਟਰ ਦੇ ਘਰ ਦੇ ਬਾਹਰ ਮੋਦੀ ਦਾ ਸਾੜਿਆ ਪੁਤਲਾ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

(ਭਾਜਪਾ ਦੇ ਲੀਡਰ ਯਾਦਵਿੰਦਰ ਸਿੰਘ ਬੁੱਟਰ ਦੇ ਘਰ ਦੇ ਬਾਹਰ ਪੁਤਲਾ ਸਾੜਦੇ ਹੋਏ ਕਿਸਾਨ ਆਗੂ ਅਤੇ ਮੰਗ ਪੱਤਰ ਦਿੰਦੇ ਹੋਏ)

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਨੂੰ ਦਿੱਤਾ ਮੰਗ ਪੱਤਰ 

ਕਾਦੀਆਂ 23 ਸਤੰਬਰ ( ਅਸ਼ੋਕ ‌ਨਈਅਰ/ ਅਵਿਨਾਸ਼ ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਅਧੀਨ ਪੈਂਦੇ ਪਿੰਡ ਬੁੱਟਰ ਕਲਾਂ ਦੇ ਵਿੱਚ ਭਾਜਪਾ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਬੁੱਟਰ ਦੇ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਨਾਲ ਹੀ ਕਿਸਾਨਾਂ ਦੇ ਵੱਲੋਂ ਮੋਦੀ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਕਾਂਗਰਸ ਸਰਕਾਰ ਦੇ ਵਿਰੁੱਧ ਜੰਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਵਿਰੋਧੀ ਬਿੱਲ ਕੇਂਦਰ ਦੀ ਸਰਕਾਰ ਵੱਲੋਂ ਜੋ ਪਾਸ ਕੀਤੇ ਗਏ ਹਨ ਇਹ ਕਿਸਾਨਾਂ ਲਈ ਬਹੁਤ ਹੀ ਮਾਰੂ ਫ਼ੈਸਲਾ ਹੈ।

ਜਿਸ ਦੇ ਨਾਲ ਕਿਸਾਨ ਮਜ਼ਦੂਰ ਮੁਲਾਜ਼ਮ ਤੇ ਵਪਾਰੀ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ । ਇਸ ਦੌਰਾਨ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਲੀਡਰ ਯਾਦਵਿੰਦਰ ਸਿੰਘ ਬੁੱਟਰ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਯਾਦਵਿੰਦਰ ਸਿੰਘ ਬੁੱਟਰ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨਾਂ ਦਾ ਮੰਗ ਪੱਤਰ ਜਲਦ ਹੀ ਆਪਣੇ ਉੱਚ ਅਧਿਕਾਰੀਆਂ ਭਾਜਪਾ ਪ੍ਰਧਾਨ ਜੇਪੀ ਨੱਡਾ  ਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਕੁਮਾਰ  ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਪਹੁੰਚਾਉਣਗੇ ਅਤੇ ਉਨ੍ਹਾਂ ਦੀਆਂ ਮੀਟਿੰਗਾਂ ਕਰਵਾ ਕੇ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਗੇ।

ਯਾਦਵਿੰਦਰ ਸਿੰਘ ਬੁੱਟਰ ਨੇ ਕਿਹਾ ਕਿ ਕਿਸਾਨ ਜੋ ਅੱਜ ਉਨ੍ਹਾਂ ਦੇ ਘਰ ਆਏ ਹਨ ਉਹ ਉਨ੍ਹਾਂ ਦੇ ਭਰਾ ਹਨ ਅਤੇ ਉਨ੍ਹਾਂ ਦਾ ਫਰਜ਼ ਬਣਦੈ ਕਿ ਉਨ੍ਹਾਂ ਦੀ ਪਹਿਲ ਦੇ ਆਧਾਰ ਤੇ ਮੰਗ ਸੁਣਨ ਅਤੇ ਉਨ੍ਹਾਂ ਦੀ ਮੰਗ ਦਾ ਹੱਲ ਕਰਵਾਉਣ ।ਇਸ ਲਈ ਉਹ ਜਲਦ ਹੀ ਉਨ੍ਹਾਂ ਦਾ ਮੰਗ ਪੱਤਰ ਮੋਦੀ ਸਰਕਾਰ ਤੱਕ ਪਹੁੰਚਾਉਣਗੇ ਉਧਰ ਦੂਜੇ ਪਾਸੇ ਕਿਸਾਨਾਂ ਨੇ ਕਿਹਾ ਕਿ ਜਿੰਨੀ ਦੇਰ ਤੱਕ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਆਰਡੀਨੈਂਸ ਰੱਦ ਨਹੀਂ ਕਰਦੀ ਉਨੀ ਦੇਰ ਤੱਕ ਕਿਸਾਨਾਂ ਵੱਲੋਂ ਇਹ ਸੰਘਰਸ਼ ਜਾਰੀ ਰਹੇਗਾ ।

ਇਸ ਮੌਕੇ ਬਲਾਕ ਪ੍ਰਧਾਨ ਸਕੱਤਰ ਸਿੰਘ ਬਲਾਕ ਪ੍ਰਧਾਨ ਕਾਦੀਆਂ ਸਤਨਾਮ ਸਿੰਘ,ਜਗਤਾਰ ਸਿੰਘ,ਰਣਜੋਤ ਸਿੰਘ,ਅਮਰੀਕ ਸਿੰਘ,ਮੇਜਰ ਸਿੰਘ,ਸਰਵਨ ਸਿੰਘ,ਰਾਜਵਿੰਦਰ ਸਿੰਘ,ਹਰਦੀਪ ਸਿੰਘ,ਲਖਵਿੰਦਰ ਸਿੰਘ,ਰਣਜੀਤ ਸਿੰਘ,ਹਰਜੀਤ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ ।

Related posts

Leave a Reply