ਸੂਬਾ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ 26 ਪਰਿਵਾਰਿਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹਰੇਕ ਸ਼ਹੀਦ ਦੇ ਪਰਿਵਾਰ ਦੇ ਇੱਕ ਯੋਗ ਮੈਂਬਰ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕਾਂ ਦੇ 26 ਆਸ਼ਰਿਤਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਕਦਮ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ।

ਮੰਤਰੀ ਨੇ ਅੱਗੇ ਕਿਹਾ, “ਸਾਡੇ ਸ਼ਹੀਦਾਂ ਵੱਲੋਂ ਕੀਤੀਆਂ ਗਈਆਂ ਕੁਰਬਾਨੀਆਂ ਦਾ ਮੁੱਲ ਕਦੇ ਵੀ ਮੋੜਿਆ ਨਹੀਂ ਜਾ ਸਕਦਾ, ਪਰ ਇਹ ਸਾਡਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਪਰਿਵਾਰਾਂ ਨੂੰ ਸਮਾਜਿਕ ਅਤੇ ਆਰਥਿਕ ਸਹਾਇਤਾ ਦੇਈਏ। ਸਾਡੀ ਸਰਕਾਰ ਇਨ੍ਹਾਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

4854

Related posts

Leave a Reply