ਸ੍ਰੀ ਗੁਰੁ ਰਵਿਦਾਸ ਮਹਾਰਾਜ ਜੀ ਦੇ644 ਵੇਂ ਪ੍ਰਕਾਸ ਪਰਵ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸ਼ੁਰੂ


ਗੜ੍ਹਦੀਵਾਲਾ 19 ਫਰਵਰੀ (CHOUDHARY) : ਪਿੰਡ ਪੰਡੋਰੀ ਅਟਵਾਲ ਵਿਖੇ ਸ੍ਰੀ ਗੁਰੁ ਰਵਿਦਾਸ ਮਹਾਰਾਜ ਜੀ ਦੇ 644 ਵੇਂ ਪ੍ਰਕਾਸ ਪਰਵ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀ ਗੁਰੁ ਰਵਿਦਾਸ ਸਭਾ ਦੇ ਪ੍ਰਧਾਨ ਪਰਮਿੰਦਰ ਸਿੰਘ ਨੇ ਕਿਹਾ ਕਿ 25 ਫਰਵਰੀ ਤੱਕ ਪ੍ਰਭਾਤ ਫੇਰੀਆਂ ਲਗਾਤਾਰ ਚੱਲਣਗੀਆਂ।26 ਫਰਵਰੀ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਰਖੇ ਜਾਣਗੇ। 27 ਫਰਵਰੀ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ।28 ਫਰਵਰੀ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂ ਦਾ ਲੰਘ ਅਟੁੱਟ ਵਰਤੇਗਾ। ਇਸ ਮੌਕੇ ਪਿੰਡ ਦੀ ਸਮੂਹ ਸੰਗਤਾਂ ਹਾਜਰ ਸਨ।

Related posts

Leave a Reply