ਭਤੀਜੇ ਨੇ ਆਪਣੇ ਚਾਚੇ ਨੂੰ ਗੋਲੀ ਮਾਰ ਕੇ ਕਤਲ ਕੀਤਾ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਅਧੀਨ ਆਉਂਦੇ ਸਰਹੱਦੀ ਕਸਬੇ ਰਾਜਸਾਂਸੀ ਵਿੱਚ  ਭਤੀਜੇ ਨੇ ਆਪਣੇ ਚਾਚੇ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ’ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

 ਮ੍ਰਿਤਕ ਬਲਜੀਤ ਸਿੰਘ (50) ਦੇ ਬੇਟੇ ਅਨੂਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਉਸ ਦਾ ਪਿਤਾ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਉਸੇ ਸਮੇਂ ਤਾਏ ਦਾ  ਲੜਕਾ ਮਨਜਿੰਦਰ ਸਿੰਘ ਉਰਫ ਮਨੀ ਆਪਣੇ ਕੁਝ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚ ਗਿਆ, ਜਿਸ ਨੇ ਪਹਿਲਾਂ ਮੇਰੇ ਪਿਤਾ’ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਫਿਰ 315 ਰਾਈਫਲ ਨਾਲ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਮ੍ਰਿਤਕ ਦੇ ਨਜ਼ਦੀਕੀ ਰਿਸ਼ਤੇਦਾਰ ਨੇ ਦੱਸਿਆ ਕਿ ਉਸ ਦਾ ਭਤੀਜਾ ਇਕ ਕਨਾਲ ਦੀ ਜ਼ਮੀਨ ਨੂੰ ਲੈ ਕੇ ਝਗੜਾ ਕਰ ਰਿਹਾ ਸੀ, ਜਿਸ ਕਾਰਨ ਉਸ ਨੂੰ ਬਲਜੀਤ ਸਿੰਘ ਨੂੰ  ਗੋਲੀ ਮਾਰ ਦਿੱਤੀ।

Related posts

Leave a Reply