#MURDER : ਪੰਜਾਬੀ ਨੌਜਵਾਨ ਤੇ ਉਸਦੀ ਪਤਨੀ ਦਾ ਵਿਦੇਸ਼ ਵਿਚ ਗੋਲ਼ੀਆਂ ਮਾਰ ਕੇ ਕਤਲ

ਜਲੰਧਰ  : ਗੁਰਾਇਆ ਦੇ ਇਲਾਕੇ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਇੱਕ ਨੌਜਵਾਨ ਤੇ ਉਸਦੀ ਪਤਨੀ ਦਾ ਵਿਦੇਸ਼ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਖਬਰ ਮਿਲਦੇ ਹੀ ਪੁਰੇ ਇਲਾਕੇ ਵਿੱਚ ਸ਼ੋਕ ਦੀ ਲਹਿਰ  ਹੈ ।  ਜਾਣਕਾਰੀ ਮੁਤਾਬਕ ਸੁਖਵਿੰਦਰ ਸਿੰਘ   ਪੁੱਤਰ ਸੰਤੋਖ ਸਿੰਘ ਅਤੇ ਉਸਦੀ ਪਤਨੀ ਕਿਰਨਦੀਪ ਕੌਰ ਉਮਰ 33 ਸਾਲ ਪੁੱਤਰੀ ਗੁਰਦਾਵਰ ਸਿੰਘ ਲੰਬੜਦਾਰ ਵਾਸੀ ਪਿੰਡ ਚਚਰਾੜੀ ਜ਼ਿਲ੍ਹਾ ਜਲੰਧਰ ਦਾ ਮਨੀਲਾ ਵਿਖੇ 25 ਮਾਰਚ ਰਾਤ ਨੂੰ ਉਨ੍ਹਾਂ ਦੀ ਘਰ ਅੰਦਰ ਹੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ।

ਮ੍ਰਿਤਕ ਦੇ ਭਰਾ ਲਖਵੀਰ ਸਿੰਘ ਅਨੁਸਾਰ  ਉਹ ਵੀ ਮਨੀਲਾ ਵਿਖੇ ਹੀ ਰਹਿੰਦਾ ਹੈ ਅਤੇ ਕੁੱਝ ਸਮਾਂ ਪਹਿਲਾਂ ਹੀ ਪੰਜਾਬ ਪਰਤਿਆ ਸੀ । ਉਸਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਵਿੱਚ ਆਈ ਵੀਡੀਓ ਤੋਂ ਪਤਾ ਲੱਗਾ  ਕਿ ਕਾਤਲ ਉਨ੍ਹਾਂ ਦੇ ਮਨੀਲਾ ਵਿਖੇ ਸਥਿਤ ਘਰ ਵਿੱਚ ਸ਼ਨੀਵਾਰ ਰਾਤ ਕਰੀਬ 10 ਵਜੇ ਦਾਖਲ ਹੋ ਕੇ ਉਸਦੇ ਭਰਾ ਨਾਲ ਕੁੱਝ ਸਮਾਂ ਗੱਲਾਂ ਕਰਦਾ ਹੈ ਫਿਰ ਉਸਦੇ ਗੋਲ਼ੀ ਮਾਰ ਦਿੰਦਾ ਹੈ, ਇਸਤੋਂ ਬਾਅਦ ਉਸਦੀ ਪਤਨੀ ਕਿਰਨਦੀਪ ਕੌਰ ਜੋ ਕਿ ਗੋਲੀ ਦੀ ਅਵਾਜ਼ ਸੁਣਕੇ ਬਾਹਰ ਆਉਂਦੀ ਹੈ ਤਾਂ ਉਸਦੇ ਵੀ ਗੋਲੀਆਂ ਮਾਰ ਦਿੰਦਾ ਹੈ।

Related posts

Leave a Reply