ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ‘ਚ ਕੱਢਿਆ ਨਗਰ ਕੀਰਤਨ


ਪਠਾਨਕੋਟ 29 ਨਵੰਬਰ (ਰਾਜਿੰਦਰ ਸਿੰਘ ਰਾਜਨ/ਅਵਿਨਾਸ਼ ਸ਼ਰਮਾ ) : ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551 ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿਚ ਸ਼ਹਿਰ ਵਿਚ ਨਗਰ ਕੀਰਤਨ ਧੂਮਧਾਮ ਧੂਮਧਾਮ ਨਾਲ ਕੱਢਿਆ ਗਿਆ।ਗੁਰੂਦਵਾਰਾ ਗੋਬਿੰਦ ਸਿੰਘ ਢਾਗੂ ਰੋਡ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਛੱਤਰ ਛਾਇਆ ਅਤੇ ਪੰਜ ਪਿਆਰੇ ਦੀ ਅਗਵਾਈ ਹੇਠ ਸ਼ੁਰੂ ਹੋਇਆ, ਜਿਵੇਂ ਹੀ ਢਾਗੂ ਰੋਡ ਤੋਂ ਨਗਰ ਕੀਰਤਨ ਆਰੰਭ ਹੋਇਆ, ਸੰਗਤਾਂ ਨੇ ਫੁੱਲਾਂ ਨਾਲ ਇਸ ਦਾ ਸਵਾਗਤ ਕੀਤਾ।

ਇਸ ਸਮੇਂ ਦੌਰਾਨ ਸਰਬੱਤ ਖਾਲਸਾ ਸੰਸਥਾ ਦੇ ਮੈਨੇਜਰ ਗੁਰਦੀਪ ਸਿੰਘ ਗੁਲਾਟੀ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਰੇਂਦਰ ਸਿੰਘ ਮਿੰਟੂ ਅਤੇ ਹੋਰ ਪਤਵੰਤਿਆਂ ਵੱਲੋਂ ਮਾਡਲ ਟਾਊਨ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।

ਇਸ ਦੇ ਨਾਲ ਹੀ, ਗੁਰੂਦੁਆਰਾ ਮਾਡਲ ਟਾਊਨ ਦੇ ਮੈਨੇਜਰ ਅਤੇ ਵਿਧਾਇਕ ਅਮਿਤ ਵਿਜ, ਮਨਪ੍ਰੀਤ ਸਿੰਘ ਸਾਹਨੀ, ਵਿਸ਼ੇਸ਼ ਤੌਰ ‘ਤੇ ਕਾਂਗਰਸੀ ਨੇਤਾ ਨਗਰ ਕੀਰਤਨ ਦਾ ਸਵਾਗਤ ਕਰਨ ਪਹੁੰਚੇ। ਇਸ ਮੌਕੇ ਜਥੇਦਾਰ ਕੇਸਰ ਸਿੰਘ ਫੁੱਲਬਾਦੀ ਨੇ ਗਤਕਾ ਪਾਰਟੀ ਵੱਲੋਂ ਵੱਖ ਵੱਖ ਜੌਹਰ ਦਿਖਾ ਕੇ ਸੰਗਤਾਂ ਨੂੰ ਨਿਹਾਲ ਕਰ ਦਿੱਤਾ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਨਗਰ ਕੀਰਤਨ ਸੈਰਾਈ ਮੁਹੱਲਾ ਦੇ ਗੁਰਦੁਆਰੇ ਵਿਚ ਸੰਪੂਰਨ ਹੋਇਆ।

Related posts

Leave a Reply