ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ

ਨੇਚਰ ਫੈਸਟ ਦੀਆਂ ਤਿਆਰੀਆਂ ਤੇ ਪ੍ਰਬੰਧਾਂ ਨੂੰ ਅੰਤਮ ਛੋਹਾਂ, ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗਾ ਪੰਜ ਰੋਜ਼ਾ ਫੈਸਟ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਸਮੇਤ ਲਾਜਵੰਤੀ ਸਟੇਡੀਅਮ ‘ਚ ਕੀਤੀ ਸਮੀਖਿਆ, ਲੋਕਾਂ ਲਈ ਹੋਵੇਗਾ ਖੁੱਲ੍ਹਾ ਪ੍ਰਵੇਸ਼ 

ਪਹਿਲੇ ਦਿਨ ਅਲਾਪ ਸਿਕੰਦਰ, 25 ਨੂੰ ਕੰਵਰ ਗਰੇਵਾਲ ਬੰਨਣਗੇ ਸਮਾਂ

ਨਾਈਟ ਕੈਂਪਿੰਗ, ਸਾਈਕਲੋਥੋਨ, ਕਿਡਸ ਕਾਰਨੀਵਾਲ, ਆਫ਼-ਰੋਡਿੰਗ, ਜੰਗਲ ਸਫਾਰੀ ਰਹੇਗੀ ਖਿੱਚ ਦਾ ਕੇਂਦਰ

ਲਾਜਵੰਤੀ ਸਪੋਰਟਸ ਸਟੇਡੀਅਮ ’ਚ 100 ਦੇ ਕਰੀਬ ਵੱਖ-ਵੱਖ ਚੀਜਾਂ ਦੀ ਪੇਸ਼ਕਾਰੀ ਲਈ ਲੱਗਣਗੇ ਸਟਾਲ

ਹੁਸ਼ਿਆਰਪੁਰ, 19 ਫਰਵਰੀ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਨੂੰ ਦਿੱਤੇ ਜਾਂ ਰਹੇ ਅੰਤਮ ਰੂਪ ਦੀ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਬੰਧਤ ਅਧਿਕਾਰੀਆਂ ਸਮੇਤ ਸਟੇਡੀਅਮ ਵਿਖੇ ਸਮੀਖਿਆ ਕੀਤੀ। 

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਪ੍ਰਵੇਸ਼ ਰਹੇਗਾ ਅਤੇ ਸਟੇਡੀਅਮ ਵਿਖੇ ਵੱਖ-ਵੱਖ ਚੀਜਾਂ, ਕਲਾਕ੍ਰਿਤੀਆਂ ਅਤੇ ਸਾਜੋ-ਸਾਮਾਨ ਦੀ ਪੇਸ਼ਕਾਰੀ ਕਰਦਟ 100 ਦੇ ਕਰੀਬ ਸਟਾਲ ਲੱਗਣਗੇ । ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ 25 ਫਰਵਰੀ ਨੂੰ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਰੰਗ ਬੰਨਣਗੇ। ਪੰਜ ਦਿਨਾਂ ਨੇਚਰ ਫੈਸਟ ਦੀ ਸੁਰੂਆਤ ਲ21 ਫਰਵਰੀ ਨੂੰ ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਫੈਸ ਦੀ ਸ਼ੁਰੂਆਤ ਹੋਵੇਗੀ। 

ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਫੈਸਟ ਦੀ ਰੌਣਕ ਵਧਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਲਈ ਇਹ ਫੈਸਟ ਬਹੁਤ ਹੀ ਮਨੋਰੰਜਕ ਰਹੇਗਾ । ਉਨ੍ਹਾਂ ਦੱਸਿਆ ਕਿ ਸੋਲਿਸ ਅਤੇ ਥਰੋਲੀ ਵਿਖੇ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਖੇ ਸਾਈਕਲੋਥੋਨ ਤੋਂ ਇਲਾਵਾ ਵਨ ਚੇਤਨਾਪਾਰਕ ਵਿਖੇ ਕਿਡਜ਼ ਕਾਰਨੀਵਾਲ ਹੋਵੇਗਾ। ਇਸੇ ਤਰ੍ਹਾਂ ਲ 23 ਫਰਵਰੀ ਨੂੰ ਸਟੇਡੀਅਮ ਵਿਖੇ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੂਕਾਨੇਟ ਵਿਖੇ ਆਫ਼ ਰੋਡਿੰਗਹੋਵੇਗੀ, ਜਿਸ ਵਿੱਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਨੇਚਰ ਰੀਟ੍ਰੀਟ, ਚੌਹਾਲਵਿਖੇ ਲੋਕ ਬੂਟਿੰਗ ਅਤੇ ਜੰਗਲ ਸਫਾਰੀ ਦਾ ਆਨੰਦ ਮਾਨਣਗੇ। ਇਸੇ ਤਰ੍ਹਾਂ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ ਜਿਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ।

1000

Related posts

Leave a Reply