ਵੱਡੀ ਖ਼ਬਰ COVID-19: ਭਾਰਤ ਨੇ ਅਮਰੀਕਾ ਅਤੇ ਬ੍ਰਾਜ਼ੀਲ ਨੂੰ ਪਛਾੜਿਆ, ਅੱਜ 68,898 ਨਵੇਂ ਕੋਰੋਨਾ ਕੇਸ, ਪਿਛਲੇ 24 ਘੰਟਿਆਂ ਵਿੱਚ 983 ਲੋਕਾਂ ਦੀ ਮੌਤ RAED MORE: CLICK HERE::

ਨਵੀਂ ਦਿੱਲੀ (ਬਲਵਿੰਦਰ ਸਿੰਘ ) : ਭਾਰਤ ਵਿਚ ਕੋਰੋਨਾ ਵਾਇਰਸ ਮਰੀਜਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ. ਅਗਸਤ ਮਹੀਨਾ ਖਤਮ ਹੋਣ ਨੂੰ ਹਾਲੇ 10 ਦਿਨ ਬਾਕੀ ਹਨ, ਪਰ 20 ਦਿਨਾਂ ਦੇ ਅੰਦਰ, ਹੁਣ ਤੱਕ 1.2 ਮਿਲੀਅਨ ਤੋਂ ਵੱਧ ਲੋਕ ਕੋਰੋਨਾ ਮਰੀਜ਼ਾਂ ਦੇ ਸੰਪਰਕ ਵਿੱਚ ਆ ਚੁੱਕੇ ਹਨ. ਅਗਸਤ ਵਿੱਚ ਹੁਣ ਤੱਕ ਸਭ ਤੋਂ ਵੱਧ ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ। ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਭਾਰਤ ਨੇ ਅਮਰੀਕਾ ਅਤੇ ਬ੍ਰਾਜ਼ੀਲ ਨੂੰ ਪਛਾੜ ਦਿੱਤਾ ਹੈ। ਭਾਰਤ ਵਿੱਚ ਸ਼ੁੱਕਰਵਾਰ ਨੂੰ ਇੱਕ ਹੀ ਦਿਨ ਵਿੱਚ ਕੋਰੋਨਾ ਦੇ 68,898 ਨਵੇਂ ਕੇਸ ਸਾਹਮਣੇ ਆਏ ਹਨ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਕਾਰਨ 983 ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੀ ਰਿਪੋਰਟ ਦੇ ਅਨੁਸਾਰ, ਦੇਸ਼ ਵਿੱਚ ਹੁਣ ਕੋਰੋਨਾ ਦੇ ਕੇਸ 29,05,824 ਲੱਖ ਤੱਕ ਪਹੁੰਚ ਗਏ ਹਨ, ਜਦੋਂ ਕਿ 54,849 ਲੋਕਾਂ ਦੀ ਮੌਤ ਵਾਇਰਸ ਕਾਰਨ ਹੋਈ ਹੈ। ਦੇਸ਼ ਵਿਚ ਕੁਲ ਕੋਰੋਨਾ ਮਾਮਲਿਆਂ ਵਿਚ 6,92,028 ਐਕਟਿਵ ਕੇਸ ਹਨ ਅਤੇ 21,58,947 ਲੋਕ ਵਾਇਰਸ ਤੋਂ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।

Related posts

Leave a Reply