ਅੰਮ੍ਰਿਤਸਰ : ਛੇਹਰਟਾ ਥਾਣੇ ਅਧੀਨਕਰਤਾਰ ਨਗਰ ਇਲਾਕੇ ਵਿੱਚ ਇੱਕ ਘਰ ਵਿੱਚ ਭੇਤਭਰੇ ਹਾਲਾਤ ਵਿੱਚ ਇੱਕ ਔਰਤ ਤੇ ਮਰਦ ਦੀ ਮੌਤ ਹੋ ਗਈ। ਪੁਲਿਸ ਦੇ ਮੁਤਾਬਕ ਦੋਵਾਂ ਵੱਲੋਂ ਆਤਮ ਹੱਤਿਆ ਕੀਤੀ ਗਈ ਹੈ ਪਰ ਦੋਹਾਂ ਦੇ ਸਰੀਰ ‘ਤੇ ਗੰਭੀਰ ਸੱਟਾਂ ਦੇ ਨਿਸ਼ਾਨ ਹਨ। ਮ੍ਰਿਤਕ ਲੜਕੇ ਮਨੀਸ਼ ਦਾ ਮ੍ਰਿਤਕਾ ਆਰਤੀ ਨਾਲ ਦੂਸਰਾ ਵਿਆਹ ਹੋਇਆ ਸੀ। ਮ੍ਰਿਤਕ ਮਨੀਸ਼ ਦੇ ਭਰਾ ਮੁਤਾਬਕ ਦੋਹਾਂ ਵਿੱਚ ਝਗੜਾ ਹੁੰਦਾ ਰਹਿੰਦਾ ਸੀ।
ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕਾਂ ਕੋਲੋਂ ਇੱਕ ਸੁਸਾਈਡ ਨੋਟ ਬਰਾਮਦ ਹੋਇਆ ਹੈ। ਸੁਸਾਈਡ ਨੋਟ ਉੱਪਰ ਆਪਣੀ ਮੌਤ ਲਈ ਕਿਸੇ ਅਨੂ ਬਾਲਾ ਨੂੰ ਜ਼ਿੰਮੇਵਾਰ ਲਿਖਿਆ ਗਿਆ ਹੈ। ਅਨੂ ਬਾਲਾ ਨੇ ਕਿਹਾ ਹੈ ਕਿ ਮੇਰਾ ਇਸ ਨਾਲ ਕੋਈ ਵੀ ਲੈਣਾ-ਦੇਣਾ ਨਹੀਂ। ਉਸ ਨੇ ਕਿਹਾ ਮੇਰੀ ਭੈਣ ਨੇ ਆਤਮ ਹੱਤਿਆ ਨਹੀਂ ਕੀਤੀ ਸਗੋਂ ਉਸ ਦਾ ਕਤਲ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਦੋਵਾਂ ਦੀ ਉਮਰ 42 ਤੋਂ 45 ਸਾਲ ਦੇ ਵਿੱਚ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਆਰਤੀ ਸਰਕਾਰੀ ਸਕੂਲ ਵਿੱਚ ਟੀਚਰ ਸੀ ਤੇ ਮ੍ਰਿਤਕ ਮਨੀਸ਼ ਟੈਕਸੀ ਚਾਲਕ ਤੇ ਨਾਲ਼ ਆਨਲਾਈਨ ਕੰਮ ਕਰਦਾ ਸੀ।
ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਜਿਹੜਾ ਸੁਸਾਇਡ ਨੋਟ ਬਰਾਮਦ ਹੋਇਆ ਹੈ, ਉਸ ਵਿੱਚ ਮ੍ਰਿਤਕਾ ਆਰਤੀ ਦੀ ਭੈਣ ਅਨੁਬਾਲਾ ਤੇ ਉਸ ਦੀ ਮਾਂ ਉਰਮਿਲਾ ਦੇਵੀ ਦਾ ਨਾਮ ਲਿਖਿਆ ਹੋਇਆ ਹੈ। ਪੁਲਿਸ ਅਧਿਕਾਰੀਆਂ ਨੇ ਜਾਂਚ ਸ਼ੁਰੂ ਕੀਤੀ ਹੈ। ਉੱਥੇ ਹੀ ਮ੍ਰਿਤਕ ਮਨੀਸ਼ ਦੇ ਭਰਾ ਨੇ ਦੱਸਿਆ ਕਿ ਦੋਵਾਂ ਦਾ ਆਪਸ ਵਿੱਚ ਝਗੜਾ ਹੁੰਦਾ ਰਹਿੰਦਾ ਸੀ।
ਉੱਥੇ ਹੀ ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਕਿ ਕਰਤਾਰ ਨਗਰ ਇਲਾਕੇ ਵਿੱਚ ਮੀਆਂ ਬੀਬੀ ਦੀ ਮੌਤ ਹੋ ਗਈ ਹੈ। ਅਸੀਂ ਮੌਕੇ ਤੇ ਪੁੱਜੇ ਹਾਂ ਤੇ ਜਾਂਚ ਕੀਤੀ ਜਾ ਰਹੀ ਹੈ। ਇੱਕ ਸੁਸਾਈਡ ਨੋਟ ਮਿਲਿਆ ਹੈ ਜਿਸ ਵਿੱਚ ਮ੍ਰਿਤਕਾ ਦੀ ਭੈਣ ਤੇ ਉਸ ਦੀ ਮਾਤਾ ਨਾਲ ਲਿਖਿਆ ਹੋਇਆ ਹੈ। ਦੋਵਾਂ ਨੂੰ ਅਸੀਂ ਕਬਜ਼ੇ ਵਿੱਚ ਲੈ ਲਿਆ ਹੈ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਜੋ ਵੀ ਪੋਸਟਮਾਰਟਮ ਦੀ ਰਿਪੋਰਟ ਆਏਗੀ, ਉਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

EDITOR
CANADIAN DOABA TIMES
Email: editor@doabatimes.com
Mob:. 98146-40032 whtsapp