ਗੜਸ਼ੰਕਰ ‘ਚ ਹੁਣ ਨਸ਼ਾ ਵੇਚਣ ਵਾਲੀਆਂ ਦੀ ਖੈਰ ਨਹੀਂ : ਡੀਐਸਪੀ ਗੁਪਤਾ


ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : ਗੜ੍ਹਸ਼ੰਕਰ ਸਬ ਡਵੀਜਨ ‘ਚ ਨਵੇਂ ਆਏ ਏ.ਐਸ.ਪੀ. ਤੁਸ਼ਾਰ ਗੁਪਤਾ ਆਈ ਪੀ ਐੱਸ ਨੇ ਗੜ੍ਹਸ਼ੰਕਰ ਇਲਾਕੇ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਕਿਸੇ ਵੀ ਕੀਮਤ ਤੇ ਨਸ਼ਾ ਨਹੀਂ ਵੇਚਣ ਦਿੱਤਾ ਜਾਵੇਗਾ। ਸਥਾਨਕ ਦਫ਼ਤਰ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਵੇਚਣਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਉਨ੍ਹਾਂ ਵੱਲੋਂ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਜਿਹੜੇ ਵੀ ਲੋਕ ਨਸ਼ਾ ਵੇਚ ਰਹੇ ਹਨ ਜਾਂ ਜਿਹੜੇ ਜਮਾਨਤਾਂ ਤੇ ਬਾਹਰ ਆਏ ਹਨ ਉਨ੍ਹਾਂ ਦੀਆਂ ਜ਼ਮਾਨਤਾਂ ਕਾਨੂੰਨੀ ਕਾਰਵਾਈ ਤਹਿਤ ਰੱਦ ਕਰਵਾਈਆਂ ਜਾਣਗੀਆਂ ਅਤੇ ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲੇ ਲੋਕਾਂ ਦੀ ਸੂਚਨਾ ਲੋਕ ਉਨ੍ਹਾਂ ਨੂੰ ਸਿੱਧਾ ਫੋਨ ਕਰਕੇ ਦੇਣ।ਅਜਿਹੀ ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ।

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਤਾੜਨਾ ਕਰਦਿਆਂ ਉਨ੍ਹਾਂ ਕਿਹਾ ਕਿ ਦੋਪਹੀਆ ਵਾਹਨਾਂ ਤੇ ਤਿੰਨ ਸਵਾਰੀਆਂ ਅਤੇ ਬਿਨਾਂ ਨੰਬਰ ਪਲੇਟਾਂ ਤੋਂ ਘੁੰਮ ਰਹੇ ਲੋਕਾਂ ਦੇ ਵੱਧ ਤੋਂ ਵੱਧ ਚਲਾਨ ਕੱਟੇ ਜਾਣਗੇ।ਇਸ ਲਈ ਉਹ ਆਪਣੀਆਂ ਨੰਬਰ ਪਲੇਟਾਂ ਲਗਵਾ ਲੈਣ। ਜ਼ਿਕਰਯੋਗ ਹੈ ਕਿ ਏ ਐੱਸ ਪੀ ਤੁਸ਼ਾਰ ਗੁਪਤਾ 2018 ਬੈਂਚ ਦੇ ਆਈ ਪੀ ਐੱਸ ਅਧਿਕਾਰੀ ਹਨ ਅਤੇ ਕੁੱਝ ਦਿਨ ਪਹਿਲਾਂ ਹੀ ਤਰਨਤਾਰਨ ਤੋਂ ਬਦਲ ਕੇ ਗੜ੍ਹਸ਼ੰਕਰ ਆਏ ਹਨ।

Related posts

Leave a Reply