ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਝੋਨੇ ਦੀ ਫਸਲ ਦਾ ਜਾਇਜ਼ਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ
ਪਠਾਨਕੋਟ,1 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਮੌਸਮ ਬਦਲਾਅ ਨੂੰ ਦੇਖਦਿਆਂ ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਬਿਮਾਰੀਆਂ ਅਤੇ ਕੀੜਿਆ ਦੇ ਹਮਲੇ ਤੋਂ ਬਚਾਉਣ ਲਈ ਨਿਰੰਤਣ ਨਿਰੀਖਣ ਕਰਦੇ ਰਹਿਣਾ ਚਾਹੀਦਾ ਅਤੇ ਜੇਕਰ ਕੋਈ ਸਮੱਸਿਆ ਆਵੇ ਤਾਂ ਸਮੇਂ ਸਿਰ ਖੇਤੀ ਮਾਹਿਰਾਂ ਦੀ ਸਲਾਹ ਨਾਲ ਰੋਕਥਾਮ ਕੀਤੀ ਜਾਵੇ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਚੱਕ ਧਾਰੀਵਾਲ ਵਿੱਚ ਨੌਜਵਾਨ ਕਿਸਾਨ ਵਰਿੰਦਰ ਸਿੰਘ ਦੇ ਖੇਤਾਂ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਪ੍ਰੇਰਿਤ ਕਰਦਿਆਂ ਕਹੇ । ਇਸ ਮੌਕੇ ਉਨਾਂ ਦੇ ਨਾਲ ਸ਼੍ਰੀ ਗੁਰਦਿੱਤ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਅਤੇ ਉੱਤਮ ਚੰਦ ਵੀ ਹਾਜ਼ਰ ਸਨ। ਇਸ ਮੋਕੇ ਤੇ ਉਨਾਂ ਵੱਲੋਂ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਸਬੰਧੀ ਵੀ ਜਾਣਕਾਰੀ ਦਿੱਤੀ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਜੋ ਫਸਲ ਨਿੱਸਰ ਗਈ ਹੈ,ਉਸ ਉਪੱਰ ਝੂਠੀ ਕਾਂਗਿਆਰੀ ਨਾਮਿਕ ਬਿਮਾਰੀ ਨੇ ਕੁਝ ਜਗਾ ਤੇ ਹਮਲਾ ਕੀਤਾ ਹੈ ।ਉਨਾਂ ਕਿਹਾ ਕਿ ਕਿਸਾਨਾਂ ਵੱਲੋਂ ਇਸ ਬਿਮਾਰੀ ਦੀ ਰੋਕਥਾਮ ਲਈ ਦਵਾਈਆਂ ਦਾ ਛਿੜਕਾਅ ਕੀਤਾ ਜਾ ਟਿਹਾ ਹੈ ਜਿਸ ਦਾ ਹੁਣ ਕੋਈ ਫਾਇਦਾ ਨਹੀਂ। ਉਨਾਂ ਕਿਹਾ ਕਿ ਜਿਹੜੇ ਖੇਤਾਂ ਵਿੱਚ ਪਿਛਲੇ ਸਾਲ ਝੂਠੀ ਕਾਂਗਿਆਰੀ (ਹਲਦੀ ਰੋਗ) ਬਿਮਾਰੀ ਨੇ ਝੋਨੇ ਦੀ ਫਸਲ ਉੱਪਰ ਹਮਲਾ ਕੀਤਾ ਸੀ,ਉਨਾਂ ਖੇਤਾਂ ਵਿੱਚ ਫਸਲ ਦੇ ਗੱਭ ਭਰਨ ਦੀ ਅਵਸਥਾ ਆਉਣ ਤੇ ਸਿਫਾਰਸ਼ ਕੀਤੀਆਂ ਉੱਲੀਨਾਸ਼ਕਾਂ ਵਿੱਚੋਂ ਕਿਸੇ ਇੱਕ ਦਾ ਛਿੜਕਾਅ ਕਰ ਦੇਣਾ ਚਾਹੀਦਾ। ਉਨਾਂ ਕਿਹਾ ਕਿ ਝੂਠੀ ਕਾਂਗਿਆਰੀ ਦੀ ਬਿਮਾਰੀ ਕਾਰਨ ਦਾਣਿਆਂ ਦੀ ਜਗਾ ਪੀਲੇ ਤੋਂ ਹਰੇ ਰੰਗ ਦੀ ਧੂੜੇਦਾਰ ਉੱਲੀ ਦੇ ਗੋਲੇ ਜਿਹੇ ਬਣ ਜਾਂਦੇ ਹਨ।ਉਨਾਂ ਕਿਹਾ ਕਿ ਜੇਕਰ ਫਸਲ ਦੇ ਨਿਸਰਨ ਸਮੇਂ ਮੀਂਹ ,ਬੱਦਲਵਾਈ ਅਤੇ ਵਧੇਰੇ ਸਿੱਲ ਰਹੇ ਤਾਂ ਇਸ ਬਿਮਾਰੀ ਦਾ ਖਤਰਾ ਬਣਿਆ ਰਹਿੰਦਾ ਹੈ।ਜਿੰਨਾਂ ਖੇਤਾਂ ਵਿੱਚ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਤੋਂ ਵਧੇਰੇ ਕੀਤੀ ਹੋਵੇ, ਉਥੇ ਵੀ ਇਸ ਬਿਮਾਰੀ ਦੀ ਵਧੇਰੇ ਸੰਭਾਵਨਾ ਰਹਿੰਦੀ ਹੈ।
ਉਨਾਂ ਕਿਹਾ ਕਿ ਇਸ ਬਿਮਾਰੀ ਦੀ ਰੋਕਥਾਮ ਲਈ ਫਸਲ ਦੇ ਗੱਭ ਭਰਨ ਸਮੇਂ 500 ਗ੍ਰਾਮ ਕਾਪਰ ਹਾਈਡਰੋਅਕਸਾਈਡ 46 ਡੀ ਐਫ ਜਾਂ 400 ਮਿਲੀ ਲਿਟਰ ਪਿਕੋਕਸੀਸਟ੍ਰੋਬਿਨ+ਪ੍ਰੋਪੀਕੋਨਾਜ਼ੋਲ ਨੂੰ 200 ਲਿਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰ ਦੇਣਾ ਚਾਹੀਦਾ।ਉਨਾਂ ਕਿਹਾ ਕਿ ਫਸਲ ਦੇ ਨਿਸਰਣ ਤੋਂ ਬਾਅਦ ਛਿੜਕਾਅ ਕਰਨ ਨਾਲ ਦਾਣੇ ਬਨਣ ਦੀ ਪ੍ਰੀਕਿਆ ਪ੍ਰਭਾਵਤ ਹੁੰਦੀ ਹੈ ਅਤੇ ਫੋਕ/ਪੱਤਲ ਵਧਣ ਨਾਲ ਝਾੜ ਘੱਟ ਨਿਕਲਦਾ ਹੈ।ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਰੂਰਤ ਤੋਂ ਬਗੈਰ ਕਿਸੇ ਦੇ ਕਹੇ ਤੇ ਜਾਂ ਦੇਖਾ ਦੇਖੀ ਕਿਸੇ ਉੱਲੀਨਾਸ਼ਕ ਜਾਂ ਕੀਟਨਾਸ਼ਕ ਦਾ ਛਿੜਕਾਅ ਨਾਂ ਕਰਨ। ਉਨਾਂ ਕਿਹਾ ਕਿ ਜ਼ਰੂਰਤ ਤੋਂ ਬਗੈਰ ਕੀਟਨਾਸ਼ਕਾਂ ਦੇ ਛਿੜਕਾਅ ਕਾਰਨ ਖੇਤੀ ਲਾਗਤ ਖਰਚੇ ਵਧਦੇ ਹਨ ਅਤੇ ਸ਼ੁੱਧ ਆਮਦਨ ਘਟਦੀ ਹੈ।
ਗੁਰਦਿੱਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਨੂੰ ਉਤਸਾਹਿਤ ਕਰਨ ਲਈ ਐਸੀਫੇਟ, ਟਰਾਈਜੋਫਾਸ, ਥਾਈਮੈਥਾਕਸਮ, ਕਾਰਬੈਂਡਾਜ਼ਿਮ, ਟ੍ਰਾਈਸਾਈਕਲਾਜ਼ੋਲ, ਬੂਪਰੋਫੀਜਨ, ਪ੍ਰੋਪੀਕੋਨਾਜ਼ੋਲ, ਕਾਰਬੋਫਿਊਰਾਨ ,ਥਾਇਉਫੀਨੇਟ ਮੀਥਾਇਲ ਦੀ ਵਰਤੋਂ ਝੋਨੇ/ਬਾਸਮਤੀ ਦੀ ਫਸਲ ਉੱਪਰ ਕਰਨ ਤੇ ਪਾਬੰਦੀ ਲਗਾਈ ਗਈ ਹੈ,ਇਸ ਲਈ ਇਨਾਂ ਪਾਬੰਦੀਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਝੋਨੇ ਜਾਂ ਬਾਸਮਤੀ ਦੀ ਫਸਲ ਤੇ ਨਾਂ ਕੀਤਾ ਜਾਵੇ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp