ਹੁਣ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਸਾਰੇ ਦੇ ਸਾਰੇ 25 ਸੇਵਾ ਕੇਂਦਰਾਂ ’ਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਬਣਾਏ ਜਾਣਗੇ ਕਾਰਡ -ਪੰਚਾਲ

ਹੁਣ ਜ਼ਿਲ੍ਹੇ ਦੇ ਸਾਰੇ 25 ਸੇਵਾ ਕੇਂਦਰਾਂ ’ਚ ਬਣਨਗੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ- ਹੈਲਥ ਕਾਰਡ : ਅਮਿਤ ਕੁਮਾਰ ਪੰਚਾਲ
-ਏ.ਡੀ.ਸੀ. ਨੇ ਲਾਭਪਾਤਰੀਆਂ ਨੂੰ ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰਾਂ ਰਾਹੀਂ ਜਲਦ ਤੋਂ ਜਲਦ ਈ ਕਾਰਡ ਬਣਾਉਣ ਦੀ ਕੀਤੀ ਅਪੀਲ
-ਐਤਵਾਰ ਨੂੰ ਵੀ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਬਣਾਏ ਜਾਣਗੇ ਕਾਰਡ
-ਈ- ਕਾਰਡ ਬਣਾਉਣ ’ਚ ਬੇਹਤਰੀਨ ਸੇਵਾ ਨਿਭਾਅ ਰਿਹਾ ਹੈ ਕਾਮਨ ਸਰਵਿਸ ਸੈਂਟਰ ਦੇ ਵੀ.ਐਲ.ਈ
-ਕਿਹਾ, ਸਾਰੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਜਾਵੇਗਾ ਸਰਕਾਰ ਦੀ ਇਸ ਯੋਜਨਾ ਦਾ ਲਾਭ
ਹੁਸ਼ਿਆਰਪੁਰ, 27 ਫਰਵਰੀ (ਆਦੇਸ਼ ) :
ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ  ਤਹਿਤ ਹੁਣ ਤੱਕ ਜਿਲੇ ਦੇ ਸਾਰੇ 25 ਸੇਵਾ ਕੇਂਦਰਾਂ ਵਿਚ ਈ-ਹੈਲਥ ਕਾਰਡ ਬਣਾਏ ਜਾਣਗੇ । ਉਨਾਂ ਕਿਹਾ ਕਿ ਪਹਿਲਾਂ ਜਿਲ੍ਹੇ ਦੇ ਟਾਈਪ-1 ਅਤੇ ਟਾਈਪ-2 ਦੇ 11 ਸੇਵਾ ਕੇਦਰਾਂ ਵਿਚ ਹੀ ਕਾਰਡ ਬਣਾਏ ਜਾਂਦੇ ਸਨ ਪਰ ਹਰ ਲਾਭਪਾਤਰੀ ਤੱਕ ਇਹ ਸੁਵਿਧਾ ਪਹੁਚਾਉਣ ਲਈ ਪੰਜਾਬ ਸਰਕਾਰ ਵਲੋ ਟਾਈਪ-3 ਸੇਵਾ ਕੇਂਦਰਾਂ ਵਿਚ ਵੀ ਇਹ ਸੁਵਿਧਾ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਜ਼ਿਲ੍ਹੇ ਦੇ ਸਾਰੇ 25 ਸੇਵਾ ਕੇਂਦਰ ਕਵਰ ਹੋ ਗਏ ਹਨ।  ਉਨ੍ਹਾਂ ਦੱਸਿਆ ਕਿ ਇਸ ਐਤਵਾਰ 28 ਫਰਵਰੀ ਨੂੰ ਵੀ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਵਿਚ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਏ ਜਾਣਗੇ ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਦੇ ਹਰ ਲਾਭਪਾਤਰੀ ਦਾ ਕਾਰਡ ਬਨਾਉਣ ਦੇ ਲਈ ਇਸ ਨੂੰ ਮੁਹਿੰਮ ਦੇ ਰੂਪ ਵਿਚ ਲਿਆ ਗਿਆ ਹੈ। ਜ਼ਿਲ੍ਹੇ ਵਿਚ ਜਿੱਥੇ ਲਾਭਪਾਤਰੀ ਸੇਵਾ ਕੇਂਦਰਾਂ ਵਿਚ ਆਪਣੇ ਈ-ਕਾਰਡ ਬਣਵਾ ਰਹੇ ਹਨ, ਉਥੇ ਪਿੰਡ ਪੱਧਰ ’ਤੇ ਵੀ ਉਹ ਕਾਮਨ ਸਰਵਿਸ ਸੈਂਟਰ ਰਾਂਹੀ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਾਮਨ ਸਰਵਿਸ ਸੈਂਟਰ ਇੰਟਰਪ੍ਰੋਨਿਓਰ (ਵੀ.ਐਲ.ਈ) ਪਿੰਡ ਪੱਧਰ ਈ-ਕਾਰਡ ਬਣਾਉਣ ਵਿੱਚ ਸ਼ਲਾਘਾਯੋਗ ਯੋਗਦਾਨ ਦੇ ਰਹੇ ਹਨ ਅਤੇ ਕੈਂਪ ਲਗਾਤਾਰ ਲੋਕਾਂ ਦੇ ਈ-ਕਾਰਡ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਜਾਗਰੂਕਤਾ ਵੈਨ ਵੀ ਪਿੰਡਾਂ ਅਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਈ-ਕਾਰਡ ਬਣਾਉਣ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 21 ਮਾਰਚ ਤੱਕ ਘੁੰਮਣ ਵਾਲੀ ਇਹ ਵੈਨ ਜ਼ਿਲ੍ਹੇ ਦੇ 250 ਤੋਂ ਵੱਧ ਸਥਾਨਾਂ ਨੂੰ ਕਵਰ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ  ਦੀਆਂ ਮਾਰਕਿਟ ਕਮੇਟੀਆਂ ਵਿੱਚ ਸਥਾਈ ਕੈਂਪ ਲਗਾਏ ਗਏ ਹਨ ਤਾਂ ਜੋ ਵੱਧ ਤੋਂ ਵੱਧ ਲੋਕ ਆਪਣਾ ਈ-ਕਾਰਡ ਬਣਾ ਸਕਣ।

ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਕੋਈ ਵੀ ਯੋਗ ਲਾਭਪਾਤਰੀ ਆਪਣੇ ਤਸਤਾਵੇਜ ਲਿਜਾ ਕੇ ਆਪਦੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ, ਜਿਸ ਤਹਿਤ ਸਮਾਰਟ ਰਾਸ਼ਨ ਕਾਰਡ ਲਾਭਪਾਤਰੀ ਆਪਦੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਛੋਟੇ ਵਪਾਈ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਪੈਨ ਕਾਰਡ, ਜੇ-ਫਾਰਮ ਧਾਰਕ ਅਤੇ ਛੋਟੇ ਕਿਸਾਨ ਆਪਣੇ ਆਧਾਰ ਕਾਰਡ ਜਾਂ ਰਾਸ਼ਨ ਕਾਰਡ, ਉਸਾਰੀ ਭਲਾਈ ਬੋਰਡ ਅਧੀਨ ਰਜਿਸਟਰਡ ਕਾਮੇ ਆਪਣੇ ਆਧਾਰ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟ੍ਰੇਸ਼ਨ ਕਾਰਡ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਆਪਣਾ ਆਧਾਰ ਕਾਰਡ ਜਾਂ ਪੀਲਾ ਪਹਿਚਾਣ ਪੱਤਰ ਲੈ ਕੇ ਆਪਣਾ ਈ-ਕਾਰਡ ਬਣਵਾ ਸਕਦੇ ਹਨ। ਉਨ੍ਹਾਂ ਲਗਾਏ ਜਾ ਰਹੇ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਤਹਿਤ ਆਉਂਦੇ ਪਰਿਵਾਰ ਆਪਣੇ ਈ-ਕਾਰਡ ਜ਼ਰੂਰ ਬਣਾਉਣ। ਇਹ ਕਾਰਡ ਬਣਾਉਣ ਦੀ ਫੀਸ 30 ਰੁਪਏ ਪ੍ਰਤੀ ਕਾਰਡ ਹੈ। ਉਨ੍ਹਾਂ ਦੱਸਿਆ ਕਿ ਕੋਈ ਵੀ ਵਿਅਕਤੀ ਆਪਣੀ ਯੋਗਤਾ ਵੈਬਸਾਈਟ www.sha.punjab.gov.in     ’ਤੇ ਆ ਕੇ ਆਪਣੇ ਆਧਾਰ ਕਾਰਡ ਅਤੇ ਹੋਰ ਪਹਿਚਾਣ ਪੱਤਰ ਨੰਬਰ ਨੂੰ ਵੀ ਭਰ ਕੇ ਚੈਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ 13 ਸਰਕਾਰੀ ਹਸਪਤਾਲਾਂ ਤੋਂ ਇਲਾਵਾ  ਜ਼ਿਲ੍ਹੇ ਦੇ 15 ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਚੀਬੱਧ ਕੀਤੇ ਗਏ ਹਨ।

Related posts

Leave a Reply