ਐਨ ਪੀ ਐਸ ਯੂ 23 ਨਵੰਬਰ ਨੂੰ ਸਾੜੇਗੀ ਸਰਕਾਰ ਦੀ ਅਰਥੀ


ਸੁਜਾਨਪੁਰ 19ਨਵੰਬਰ (ਰਾਜਿੰਦਰ ਸਿੰਘ ਰਾਜਨ /ਅਵਿਨਾਸ਼ ਸ਼ਰਮਾ ) : ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਦੀ ਮੀਟਿੰਗ ਸੁਜਾਨਪੁਰ ਵਿਖੇ ਹੋਈ ਜਿਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐਫ ਕਰਮਚਾਰੀ ਯੂਨੀਅਨ,ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਕਨਵੀਨਰ ਰਜਨੀਸ਼ ਕੁਮਾਰ ਅਤੇ ਸੀਪੀਐਫ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਕਨਵੀਨਰ ਰਜਨੀਸ਼ ਕੁਮਾਰ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਕਮੇਟੀ ਦੇ ਫੈਸਲੇ ਅਨੁਸਾਰ 23 ਨਵੰਬਰ ਨੂੰ ਐਨਪੀਐਸ ਈਯੂ ਦੇ ਬੈਨਰ ਹੇਠ ਰਾਜ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਕਰਮਚਾਰੀਆਂ ਨੂੰ ਆਪਣੀ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ ਲਈ ਅਤੇ ਹੋਰ ਹੱਕੀ ਮੰਗਾਂ ਮਨਵਾਉਣ ਲਈ ਸਰਕਾਰ ਦੀ ਅਰਥੀ ਫੂਕੀ ਜਾਵੇਗੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿਖੇ 23 ਨਵੰਬਰ ਨੂੰ ਦੁਪਹਿਰ 1 ਵਜੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਲਈ ਸਰਕਾਰ ਦੁਆਰਾ ਪੁਰਾਣੀ ਪੈਨਸ਼ਨ ਦੀ ਸਮੀਖਿਆ ਕਰਨ ਲਈ ਸਿਰਫ ਇੱਕ ਕਾਗਜੀ ਕਮੇਟੀ ਬਣਾਈ ਗਈ ਹੈ।ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਕਰਮਚਾਰੀ ਦਾ ਅਧਿਕਾਰ ਹੈ, ਉਸਨੂੰ ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਕਿਹਾ ਕਿ ਨਵੀਂ ਪੈਨਸ਼ਨ ਸਕੀਮ ਪੂਰੀ ਤਰ੍ਹਾਂ ਕਰਮਚਾਰੀ ਵਿਰੋਧੀ ਹੈ,ਤਾਂ ਜੋ ਕਿਸੇਵੀ ਤਰਾਂ ਕਰਮਚਾਰੀਆਂ ਦੀ ਆਰਥਿਕ ਅਤੇ ਸਮਾਜਿਕ ਸੁਰੱਖਿਆ ਨਾ ਹੋਵੇ। ਪੈਨਸ਼ਨ ਯੂਨੀਅਨ ਦੇ ਸੂਬਾ ਪ੍ਰਧਾਨ ਨਰੇਸ਼ ਕੁਮਾਰ,ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਭਵਾਨੀ ਠਾਕੁਰ, ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ, ਸਲਵਿੰਦਰ ਸਿੰਘ, ਕਲਾਸ ਫੋਰ ਯੂਨੀਅਨ ਦੇ ਰਮੇਸ਼ ਸਿੰਘ, ਸੀਪੀਐਫ ਯੂਨੀਅਨ ਦੇ ਜੁਗੇਸ਼ਵਰ ਸਿੰਘ ਨਰਵੇਸ਼ਾ ਡੋਗਰਾ, ਕਪਿਲ ਦੇਵ ਰਣਜੀਤ ਸਿੰਘ ਆਦਿ ਹਾਜ਼ਰ ਸਨ।

Related posts

Leave a Reply