ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ( ਨੈਪਸੁ ਦਾ ਇਕ ਅੰਗ)ਵਲੋਂ ਰੋਸ ਰੈਲੀ ਹੁਸ਼ਿਆਰਪੁਰ ਵਿਖੇ ਭਲਕੇ


ਦਸੂੂਹਾ 22 ਨਵੰਬਰ (ਚੌਧਰੀ) : ਪੁਰਾਣੀ ਪੈੰਨਸ਼ਨ ਬਹਾਲੀ ਸੰਘਰਸ਼ ਕਮੇਟੀ ਜਿਲਾ ਇਕਾਈ ਹੁਸ਼ਿਆਰਪੁਰ ਦੇ ਜਿਲਾ ਕਨਵੀਨਰ ਸੰਜੀਵ ਧੂਤ ਅਤੇ ਜਨਰਲ ਸਕੱਤਰ ਤਿਲਕ ਤਿਲਕ ਰਾਜ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੁਰਾਣੀ ਪੈਨਸਨ ਬਹਾਲੀ ਲਈ ਰੋਸ ਰੈਲੀ ਭਲਕੇ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਜਾਵੇਗਾ। 

ਉਕਤ ਨੇਤਾਵਾਂ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਮੰਗ  ਪੰਜਾਬ ਦੇ ਡੇਢ ਲੱਖ ਮੁਲਾਜ਼ਮਾਂ ਦੀ ਸਾਂਝੀ ਮੰਗ ਹੈ।ਜਦੋਂ ਤੱਕ ਪੰਜਾਬ ਸਰਕਾਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ  ਤੇ ਪੁਰਾਣੀ ਪੈਨਸ਼ਨ ਲਾਗੂ ਨਹੀਂ ਕਰ ਦਿੰਦੀ ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਇਸ ਸੰਘਰਸ਼ ਦਾ ਰੂਪ ਦਿਨੋ ਦਿਨ ਹੋਰ ਤਿੱਖਾ ਹੁੰਦਾ ਜਾਵੇਗਾ।ਇਸ ਦੇ ਨਾਲ ਹੀ  ਉਹਨਾਂ ਨੇ ਐੱਨ ਪੀ ਐਸ ਪੀੜਤ ਮੁਲਾਜ਼ਮਾਂ ਨੂੰ ਇਸ ਰੈਲੀ ਵਿੱਚ ਸ਼ਿਰਕਤ ਕਰਨ ਦੀ ਅਪੀਲ ਵੀ।

Related posts

Leave a Reply