“ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ ਕਮੇਟੀ,ਪੰਜਾਬ ਵਲੋਂ ਦਸੂਹਾ ਵਿਖੇ ਪੰਜਾਬ ਸਰਕਾਰ ਦਾ ਅਰਥੀ ਫੂਕੀ ਮੁਜ਼ਾਹਰਾ “

“ਪੈਨਸ਼ਨ ਮੁਲਾਜ਼ਮ ਦਾ ਹੱਕ ਹੈ,ਕੋਈ ਖੈਰਾਤ ਨਹੀਂ” : ਸੂਬਾ ਕਨਵੀਨਰ ਜਸਵੀਰ ਤਲਵਾੜਾ

ਦਸੂਹਾ 3 ਅਕਤੂਬਰ (ਚੌਧਰੀ) : ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ ਕਮੇਟੀ, ਪੰਜਾਬ ਵਲੋਂਂ ਸੂਬਾ ਕਮੇਟੀ ਦੇ ਫੈ਼ਸਲੇ ਅਨੁਸਾਰ ਐਨ. ਪੀ. ਐਸ. ਈ. ਯੂ. ਦੇ ਝੰਡੇ ਥੱਲੇ ਪੰਜਾਬ ਭਰ ਵਿੱਚ ਤਹਿਸੀਲ ਅਤੇ ਬਲਾਕ ਪੱਧਰ ਉੱਤੇ ਪੰਜਾਬ ਸਰਕਾਰ ਦੀ ਅਰਥੀ ਫੂ਼ਕ ਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਦਸੂਹਾ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ‘ਤੇ ਸੰਜੀਵ ਧੂਤ ਜਿਲ੍ਹਾ ਕਨਵੀਨਰ ਅਤੇ ਜਿਲ੍ਹਾ ਸਕੱਤਰ ਤਿਲਕ ਰਾਜ ਨੇ ਐਨ.ਪੀ.ਐਸ. ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨ ਮੁਲਾਜ਼ਮ ਦਾ ਹੱਕ ਹੈ, ਕੋਈ ਖੈਰਾਤ ਨਹੀਂ ਹੈ। ਇਸ ਵਾਰੇ ਭਾਰਤ ਸਰਵ ਉੱਚ ਅਦਾਲਤ ਮਾਣਯੋਗ ਸੁਪਰੀਮ ਕੋਰਟ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਫੈ਼ਸਲਾ ਸੁਣਾ ਚੁੱਕੀ ਹੈ, ਪਰ ਕੇਂਦਰ ਅਤੇ ਰਾਜ ਸਰਕਾਰਾਂ ਦੇ ਕੰਨਾਂ ਉੱਤੇ ਜੂੰ ਨਹੀਂ ਸਰਕ ਰਹੀ। ਇਸ ਲਈ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਵਿੱਚ ਪੰਜਾਬ ਸਰਕਾਰ ਵਿਰੁੱਧ ਗੁੱਸੇ ਦਾ ਲਾਵਾ ਉੱਗਲ ਰਿਹਾ ਹੈ ਜੋ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਫੁੱਟਕੇ ਸਾਹਮਣੇ ਆਵੇਗਾ। ਅਮਨਦੀਪ ਸ਼ਰਮਾ (ਜਿਲ੍ਹਾ ਪ੍ਰਧਾਨ, ਜੀ.ਟੀ.ਯੂ.) ਵਲੋਂ ਪੰਜਾਬ ਸਰਕਾਰ ਉੱਤੇ ਇਹ ਵੀ ਇਲਜਾ਼ਮ ਲਗਾਇਆ ਕਿ ਸਰਕਾਰ ਆਪਣੇ ਪੁਰਾਣੀ ਪੈਨਸ਼ਨ ਬਹਾਲੀ ਦੇ ਚੋਣ ਵਾਅਦੇ ਤੋਂ ਭੱਜ ਰਹੀ ਹੈ ਅਤੇ ਦੋ ਸਾਲ ਪਹਿਲਾਂ ਪੰਜਾਬ ਸਰਕਾਰ ਵਲੋਂ ਬ੍ਰਹਮ ਮਹਿੰਦਰਾ ਮੰਤਰੀ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਸਬ ਕਮੇਟੀ ਨੇ ਯੂਨੀਅਨ ਨੂੰ ਮੀਟਿੰਗ ਦੌਰਾਨ ਭਰੋਸਾ ਦਿੱਤਾ ਸੀ ਕਿ ਐਨ. ਪੀ. ਐਸ. ਰੀਵਿਊ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਬੁਲਾਕੇ ਇਸ ਵਾਰੇ ਰੀਵਿਊ ਕੀਤਾ ਜਾਵੇਗਾ। ਅਸਲੀਅਤ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।

(ਦਸੂਹਾ ਵਿਖੇ ਰੋਸ਼ ਪ੍ਰਰਦਸ਼ਨ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਸ਼ੰੰਘਰ ਕਮੇਟੀ ਦੇ ਮੈਂਬਰ) ਸ

ਗੁਰਕ੍ਰਿਪਾਲ ਬੋਦਲ, ਜਸਵੀਰ ਬੋਦਲ (ਜਿਲ੍ਹਾ ਕਮੇਟੀ ਮੈਂਬਰ), ਨੇ ਇਹ ਵੀ ਕਿਹਾ ਇੱਕ ਵਾਰ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਚੁਨਣ ਤੋਂ ਬਾਅਦ ਸਾਰੀ ਉਮਰ ਲਈ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਅਤੇ ਸਰਕਾਰਾਂ ਆਪਣੇ ਵਿਧਾਇਕਾਂ ਅਤੇ ਮੈਂਬਰ ਪਾਰਲੀਮੈਂਟਾ ਦੀਆਂ ਪੈਨਸ਼ਨਾਂ ਰਾਤੋ-ਰਾਤ ਦੁੱਗਣੀਆਂ ਕਰ ਲੈਂਦੀਆਂ ਹਨ ਜੋ ਕਿ ਗੈਰ ਸੰਵਿਧਾਨਿਕ ਹੈ। ਜਦੋਂ ਕਿ ਇੱਕ ਮੁਲਾਜ਼ਮ ਨੇ ਆਪਣੀ ਜਿੰਦਗੀ ਦੇ 30-35 ਸਾਲ ਵਿਭਾਗ ਦੀ ਸੇਵਾ ਕਰਕੇ ਸੇਵਾ ਮੁਕਤ ਹੋਣਾ ਹੁੰਦਾ ਹੈ।ਸੇਵਾ ਮੁਕਤੀ ਤੋਂ ਬਾਅਦ ਬੁਢਾਪੇ ਵਿੱਚ ਉਸ ਨੂੰ ਦਰ-ਬ-ਦਰ ਦੀਆਂ ਠੋਕਰਾਂ ਖਾਣ ਲਈ ਛੱਡ ਦਿੱਤਾ ਜਾਂਦਾ ਹੈ। ਜਿਸ ਨਾਲ ਮੁਲਾਜਮ ਅਤੇ ਉਸ ਦਾ ਪਰਿਵਾਰ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹੋ ਜਾਵੇਗਾ। ਦਲਜੀਤ ਸਿੰਘ (ਬਲਾਕ ਪ੍ਰਧਾਨ ਦਸੂਹਾ) ਅਤੇ ਜਗਵਿੰਦਰ ਸਿੰਘ (ਜਿਲ੍ਹਾ ਕਮੇਟੀ ਮੈਂਬਰ) ਅਤੇ ਵਿਪਨ ਕੁਮਾਰ ਵਲੋਂ ਜ਼ੋਰਦਾਰ ਸ਼ਬਦਾਂ ਵਿੱਚ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰਦੇ ਹੋਏ ਕਿਹਾ ਗਿਆ ਕਿ ਜੇਕਰ ਸਰਕਾਰ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਤਾਂ ਇਹ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਆਉਣ ਵਾਲੇ ਸਮੇਂ ਵਿੱਚ ਮੰਤਰੀਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਉਨ੍ਹਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਕਰ ਦਿੱਤਾ ਜਾਵੇਗਾ।

ਸੋਮਨਾਥ, ਦਿਲਪ੍ਰੀਤ ਕਾਹਲੋਂ, ਉਪਿੰਦਰਜੀਤ (ਮੀਤ ਪ੍ਰਧਾਨ) ਨੇ ਸਰਕਾਰ ਨੂੰ ਪਿੰਡ ਪਿੰਡ ਜਾ ਕੇ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ਮੁਲਾਜਮਾਂ ਵਲੋਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁੱਧ ਦਸੂਹਾ ਦੇ ਪ੍ਰਾਚੀਨ ਪਾਂਡਵ ਸਰੋਵਰ ਤੋਂ ਰੋਸ ਮਾਰਚ ਕੱਢਦਿਆਂ ਹੋਇਆਂ ਬਲੱਗਣ ਚੌਕ, ਦਸੂਹਾ ਵਿੱਚ ਵਿਰੁੱਧ ਜੰਮ ਕੇ ਨਾਹਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਿਆ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਅਰਥੀ ਫੂਕ ਮੁਜ਼ਾਹਰੇ ਵੀ ਮੁੱਖ ਆਗੂਆਂ ਗੁਰਕਿਰਪਾਲ ਬੋਦਲ, ਮਨਜੀਤ ਕਠਾਣਾ,ਕੁਲਵੰਤ ਜਲੋਟਾ,ਲਖਵਿੰਦਰ ਕੇਰੈ,ਮਨਦੀਪ ਭਾਨਾ, ਜਤਿੰਦਰ ਮੰਡ, ਮੈਡਮ ਹਰਪ੍ਰੀਤ ਕੌਰ, ਪਰਮਜੀਤ ਕੌਰ, ਅਨੂ ਬਾਲਾ,ਜੋਤੀ, ਉਰਮਿਲਾ ਦੇਵੀ, ਰੇਨੂੰ ਬਾਲਾ, ਮੋਨਿਕਾ, ਲੈਕਚਰਾਰ ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਬੋਦਲ, ਸੁਰਿੰਦਰ ਸਿੰਘ ਭੱਟੀ, ਗੁਰਇਕਬਾਲ ਸਿੰਘ, ਮਨਿੰਦਰ ਸਿੰਘ, ਜਸਵੀਰ ਸਿੰਘ, ਦਲਜੀਤ ਸਿੰਘ, ਸੁਖਦੇਵ ਸਿੰਘ, ਨਸੀਬ ਦਰਦੀ, ਦਵਿੰਦਰ ਬੇਰਛਾ, ਗੁਰਭਜਨ ਸਿੰਘ, ਵਿਕਰਮ ਸਿੰਘ, ਜੋਗਰਾਜ ਜੋਗੀ, ਸੁਰਜੀਤ ਸਿੰਘ, ਦਿਨੇਸ਼ ਠਾਕੁਰ, ਚਰਨਜੀਤ ਸਿੰਘ, ਵਿਜੈ ਕੁਮਾਰ, ਜਗਦੀਪ ਸਿੰਘ, ਲਵਦੀਪ ਸਿੰਘ, ਗੁਰਨਾਮ ਸਿੰਘ, ਆਦਿ ਨੇ ਹਿੱਸਾ ਲਿਆ।

Related posts

Leave a Reply