ਸੋਮਵਾਰ ਨੂੰ 15 ਲੋਕ ਆਏ ਕੋਰੋਨਾ ਦੀ ਮਾਰ ਹੇਠ,52 ਹੋਰ ਲੋਕਾਂ ਨੇ ਇਸ ਨੂੰ ਦਿੱਤੀ ਮਾਤ

ਜਿਲਾ ਪਠਾਨਕੋਟ ਵਿੱਚ ਕੁੱਲ 4255 ਲੋਕ ਸਨ ਕਰੋਨਾ ਪਾਜੀਟਿਵ ,ਜਿਨ੍ਹਾਂ ਵਿੱਚੋਂ  3972 ਲੋਕਾਂ ਪਾਈ ਕਰੋਨਾ ਤੇ ਫਤਿਹ

ਕਰੋਨਾ ਤੇ ਜਿੱਤ ਪਾਉਂਣ ਲਈ ਮਿਸ਼ਨ ਫਤਿਹ ਦੀਆਂ ਹਦਾਇਤਾਂ ਦੀ ਕਰੋ ਪਾਲਣਾ

ਪਠਾਨਕੋਟ,19 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪਠਾਨਕੋਟ ਜ਼ਿਲੇ ਅੰਦਰ ਸੋਮਵਾਰ ਨੂੰ 52  ਹੋਰ ਲੋਕਾਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਕਰੋਨਾ ਲੱਛਣ ਨਾ ਹੋਣ ਤੇ ਐਤਵਾਰ ਨੂੰ 52 ਲੋਕਾਂ ਨੂੰ ਅਪਣੇ ਘਰਾਂ ਲਈ ਰਵਾਨਾ ਕੀਤਾ ਗਿਆ ,ਜਿਕਰਯੋਗ ਹੈ ਕਿ ਜਿਲਾ ਪਠਾਨਕੋਟ ਵਿੱਚ ਕੁੱਲ 4255 ਲੋਕ ਕਰੋਨਾ ਪਾਜੀਟਿਵ ਸਨ ਜਿਨ੍ਹਾਂ ਵਿੱਚੋਂ 3972 ਲੋਕ ਠੀਕ ਹੋ ਕੇ ਅਪਣੇ ਘਰਾਂ ਨੂੰ ਜਾ ਚੁੱਕੇ ਹਨ।ਇਹ ਪ੍ਰਗਟਾਵਾ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸੋਮਵਾਰ ਨੂੰ 15 ਲੋਕਾਂ ਦੀ ਕਰੋਨਾ ਰਿਪੋਰਟ ਪਾਜੀਟਿਵ ਆਈ ਹੈ ਇਸ ਤਰ੍ਹਾਂ ਜਿਲਾ ਪਠਾਨਕੋਟ ਵਿੱਚ ਇਸ ਸਮੇਂ ਐਕਟਿਵ ਕਰੋਨਾ ਪਾਜੀਟਿਵ ਲੋਕਾਂ ਦੀ ਸੰਖਿਆ 179 ਹੈ। ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਹੁਣ ਤੱਕ ਕਰੋਨਾ ਵਾਈਰਸ ਨਾਲ ਮਰਨ ਵਾਲਿਆਂ ਦੀ ਸੰਖਿਆ 104 ਹੋ ਗਈ ਹੈ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ  ਕਿਹਾ ਕਿ ਅਗਰ ਅਸੀਂ ਕਰੋਨਾ ਵਾਈਰਸ ਤੇ ਜਿੱਤ ਪਾਉਂਣੀ ਚਾਹੁੰਦੇ ਹਾਂ ਤਾਂ ਸਾਨੂੰ ਮਿਸ਼ਨ ਫਤਿਹ ਅਧੀਨ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੋਵੇਗੀ। ਜਿਸ ਅਧੀਨ ਮਾਸਕ ਪਾਉਂਣਾ,ਸਮਾਜਿੱਕ ਦੂਰੀ ਬਣਾਈ ਰੱਖਣਾ ਅਤੇ ਬਾਰ ਬਾਰ ਹੱਥਾਂ ਨੂੰ ਧੋਣਾ ਸਾਮਿਲ ਹੈ।

Related posts

Leave a Reply