ਖਾਲਸਾ ਕਾਲਜ ਮਾਹਿਲਪੁਰ ਦੀ ਵਿਦਿਆਰਥਣ ਪ੍ਰਿਯਾ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ‘ਤੇ



ਗੜਸ਼ੰਕਰ (ਅਸ਼ਵਨੀ ਸ਼ਰਮਾ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਐਮਐੱਸਸੀ ਫਿਜਿਕਸ ਭਾਗ ਦੂਜਾ ਦੀ ਵਿਦਿਆਰਥਣ ਪ੍ਰਿਯਾ ਨੇ 84.7 ਫੀਸਦੀ ਅੰਕ ਹਾਸਿਲ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕੀਤੀ। ਇਸ ਸਬੰਧੀ ਕਾਲਜ ਵਿੱਚ ਕਰਵਾਏ ਸੰਖੇਪ ਸਮਾਰੋਹ ਮੌਕੇ ਵਿਦਿਆਰਥਣ ਪ੍ਰਿਯਾ ਨੂੰ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਫਿਜਿਕਸ ਵਿਭਾਗ ਦੇ ਮੁਖੀ ਪ੍ਰੋ ਆਰਤੀ ਸ਼ਰਮਾ, ਡਾ. ਵਰਿੰਦਰ ਕੁਮਾਰ, ਡਾ. ਕੋਮਲ ਅਤੇ ਪ੍ਰੋ ਕਮਲਪ੍ਰੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਪ੍ਰਿਯਾ ਅਤੇ ਸਬੰਧਤ ਸਟਾਫ ਦੇ ਅਧਿਆਪਕਾਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਵਾਦ ਦਿੱਤੀ।

Related posts

Leave a Reply