Latest News :- ਗਣਤੰਤਰਤਾ ਦਿਵਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਕੌਮੀ ਤਿਰੰਗਾ

ਗਣਤੰਤਰਤਾ ਦਿਵਸ ਮੌਕੇ ਸਾਧੂ ਸਿੰਘ ਧਰਮਸੋਤ ਨੇ ਲਹਿਰਾਇਆ ਕੌਮੀ ਤਿਰੰਗਾ

        ਬਠਿੰਡਾ, 26 ਜਨਵਰੀ : ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਸ. ਸਾਧੂ ਸਿੰਘ ਧਰਮਸੋਤ ਨੇ ਕੌਮੀ ਝੰਡਾ ਲਹਿਰਾਇਆ। ਇੱਥੋਂ ਦੇ ਸਰਕਾਰੀ ਰਜਿੰਦਰਾ ਕਾਲਜ ਦੇ ਹਾਕੀ ਸਟੇਡੀਅਮ ’ਚ ਮਨਾਏ ਗਏ ਜ਼ਿਲਾ ਪੱਧਰੀ ਸਮਾਗਮ ਮੌਕੇ ਉਨਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ, ਆਈ.ਜੀ ਪੰਜਾਬ ਪੁਲਿਸ ਸ. ਜਸਕਰਨ ਸਿੰਘ ਅਤੇ ਐਸ.ਐਸ.ਪੀ. ਸ. ਭੁਪਿੰਦਰ ਜੀਤ ਸਿੰਘ ਵਿਰਕ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

        ਇਸ ਮੌਕੇ ਅਨੁਸ਼ਾਸ਼ਤ ਫੋਰਸ ਦੇ ਜਵਾਨਾਂ ਜਿਨਾਂ ’ਚ ਪੰਜਾਬ ਪੁਲਿਸ, ਹੋਮ ਗਾਰਡਜ ਤੋਂ ਇਲਾਵਾ ਐਨ.ਸੀ.ਸੀ. ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਵਲੋਂ ਮਾਰਚ ਪਾਸਟ ਕਰਕੇ ਕੌਮੀ ਤਿਰੰਗੇ ਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ।

        ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜਿਥੇ ਸਮੂਹ ਜ਼ਿਲਾ ਵਾਸੀਆਂ ਨੂੰ ਗਣਤੰਤਰਤਾ ਦਿਵਸ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ, ਉਥੇ ਇਸ ਇਤਿਹਾਸਕ ਦਿਨ ਮੌਕੇ ਪੰਜਾਬ ਤੇ ਦੇਸ਼ ਨੂੰ ਮਜ਼ਬੂਤ ਬਣਾਉਣ ਲਈ ਵਚਨਵੱਧਤਾ, ਆਤਮ ਸਮਰਪਣ ਅਤੇ ਪੂਰੇ ਭਰੋਸੇ ਤੇ ਸ਼ਿੱਦਤ ਨਾਲ ਕੰਮ ਕਰਨ ਲਈ ਪ੍ਰੇਰਿਆ।

        ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ, ‘‘ਅੱਜ ਅਸੀਂ ਦੇਸ਼ ਦਾ 72ਵਾਂ ਗਣਤੰਤਰ ਦਿਵਸ ਮਨਾ ਰਹੇ ਹਾਂ। ਮੈਂ ਇਸ ਇਤਿਹਾਸਕ ਦਿਹਾੜੇ ’ਤੇ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਦੇਸ਼ ਨੂੰ ਇੱਕ ਮਾਲਾ ’ਚ ਪਰੋਣ ਵਾਲਾ ਸੰਵਿਧਾਨ ਦੇਣ ਵਾਲੇ ਭਾਰਤ ਦੇ ਸੰਵਿਧਾਨ ਸਭਾ ਦੇ ਸਮੂਹ ਮੈਂਬਰਾਂ ਅਤੇ ਸੰਵਿਧਾਨ ਸਭਾ ਦੇ ਮੁਖੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਨੂੰ ਪ੍ਰਣਾਮ ਕਰਦਾ ਹਾਂ। ਦੇਸ਼ ਦੀ ਫ਼ੌਜ, ਅਰਧ ਸੈਨਿਕ ਬਲਾਂ ਅਤੇ ਸੂਬਿਆਂ ਦੇ ਪੁਲਿਸ ਬਲਾਂ ਵੱਲੋਂ ਦੇਸ਼ ਦੀ ਗਣਤੰਤਰਤਾ ਅਤੇ ਸੰਵਿਧਾਨ ਦੀ ਰਾਖੀ ਲਈ ਕੀਤੇ ਬਲੀਦਾਨ ਨੂੰ ਵੀ ਸਲਾਮ ਕਰਦਾ ਹਾਂ।’’ ਉਨਾਂ ਕਿਹਾ ਕਿ ਸਾਡੇ ਸੰਵਿਧਾਨ ਦੀ ਪ੍ਰਸਤਾਵਨਾ ਵਿਚ ਸਾਡੇ ਮੁਲਕ ਨੂੰ ਧਰਮ ਨਿਰਪੱਖ ਅਤੇ ਜ਼ਮਹੂਰੀ ਗਣਰਾਜ ਕਿਹਾ ਗਿਆ ਹੈ, ਧਰਮ ਨਿਰਪੱਖਤਾ ਅਤੇ ਜ਼ਮਹੂਰੀਅਤ ਸਾਡੇ ਮੁਲਕ ਦੀ ਰੂਹ ਹੈ, ਜਿਸ ਨੂੰ ਬਚਾਉਣਾ ਸਾਡੇ ਸਾਰਿਆਂ ਦਾ ਮੁੱਢਲਾ ਫ਼ਰਜ਼ ਹੈ।

        ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ਤੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਪਿਛਲੇ ਲਗਭਗ ਦੋ ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਦੇਸ਼ ਦੇ ਅੰਨਦਾਤਾ ਕਿਸਾਨਾਂ ਦੀਆਂ ਮੰਗਾਂ ਨੂੰ ਵਾਪਸ ਲਵੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਸੁਖੀ-ਸਾਂਦੀ ਵਾਪਸ ਪਰਤ ਸਕਣ।

        ਇਸ ਮੌਕੇ ਵਿਧਾਨ ਸਭਾ ਹਲਕਾ ਭੁੱਚੋ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਜਦੀਪ ਸਿੰਘ ਬਰਾੜ, ਆਰ.ਟੀ.ਏ. ਮੈਡਮ ਹਰਜੋਤ ਸਿੰਘ, ਤਹਿਸੀਲਦਾਰ ਸ਼੍ਰੀ ਸੁਖਬੀਰ ਸਿੰਘ ਬਰਾੜ, ਸ਼੍ਰੀ ਅਰੁਣ ਵਧਾਵਨ, ਸ਼੍ਰੀ ਅਸ਼ੋਕ ਪ੍ਰਧਾਨ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Related posts

Leave a Reply