ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ ਇੱਕ ਮੌਤ,13 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

(ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਣਜੀਤ ਸਿੰਘ ਘੋਤੜਾ)

ਹੁਸ਼ਿਆਰਪੁਰ ਜਿਲੇ ਵਿੱਚ 13 ਨਵੇਂ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 7853,ਇੱਕ ਮੌਤ ਹੋਣ ਨਾਲ ਮੌਤਾਂ ਦੀ ਗਿਣਤੀ  ਹੋਈ  320

ਹੁਸ਼ਿਆਰਪੁਰ 9 ਜਨਵਰੀ (ਚੌਧਰੀ ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1391 ਨਵੇ ਸੈਪਲ ਲੈਣ  ਨਾਲ ਅਤੇ   2238  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19  ਦੇ 13 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7853 ਹੋ ਗਈ ਹੈ।ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 251638 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 241834 ਸੈਪਲ ਨੈਗਟਿਵ,ਜੱਦ ਕਿ 7853 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 320 ਹੈ।ਐਕਟਿਵ ਕੇਸਾ ਦੀ ਗਿਣਤੀ  90 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7443  ਹਨ।

ਸਿਵਲ ਸਰਜਨ  ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ।ਹੁਸ਼ਿਆਰਪੁਰ ਸ਼ਹਿਰ ਵਿੱਚ 7  ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 6 ਪਾਜੇਟਵ ਮਰੀਜ ਹਨ।ਜਿਲਾ ਹੁਸ਼ਿਆਰਪੁਰ ਨਾਲ ਕੋਰੋਨਾ ਪਾਜੇਟਿਵ ਨਾਲ 1 ਮੌਤ ਹੋਈ ਹੈ (1)75 ਸਾਲਾ ਔਰਤ ਵਾਸੀ ਗੋਬਿੰਦਪੁਰ,ਸਿਹਤ ਕੇਂਦਰ ਚੱਕੋਵਾਲ  ਦੀ ਮੋਤ ਨਿਜੀ ਹਸਪਤਾਲ ਜਲੰਧਰ  ਵਿਖੇ ਹੋਈ।ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Related posts

Leave a Reply