ਗੈਰ ਕਨੂੰਨੀ ਮਾਈਨਿੰਗ ਦੇ ਦੋਸ਼ਾਂ ਹੇਠ ਜੇਸੀਬੀ ਤੇ ਟਰੈਕਟਰ ਟਰਾਲੀ ਸਮੇਤ ਇੱਕ ਨੂੰ ਦਬੋਚਿਆ



ਗੜਦੀਵਾਲਾ 8 ਸਤੰਬਰ (ਚੌਧਰੀ /ਪ੍ਰਦੀਪ ਸ਼ਰਮਾ) : ਸਥਾਨਕ ਪੁਲੀਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਇੱਕ ਜੇਸੀਬੀ ਤੇ ਰੇਤਾ ਦੀ ਭਰੀ ਟਰਾਲੀ ਨੂੰ ਗੈਰ ਕਨੂੰਨੀ ਮਾਈਨਿੰਗ ਅਧੀਨ ਕਾਬੂ ਕਰਕੇ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਮਾਈਨਿੰਗ ਵਿਭਾਗ ਦੇ ਜੇ.ਈ ਹਰਮਿੰਦਰਪਾਲ ਸਿੰਘ ਨੇ ਗੜਦੀਵਾਲਾ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਏ ਐਸ ਆਈ ਦਰਸ਼ਨ ਸਿੰਘ ਨੇ ਪਿੰਡ ਕਾਲਰਾ ਨੇੜਿਓਂ ਚੈਕਿੰਗ ਦੌਰਾਨ ਇੱਕ ਮਹਿੰਦਰਾ ਟਰੈਕਟਰ ਤੇ ਜੇਸੀਬੀ ਸਮੇਤ ਇਕ ਵਿਅਕਤੀ ਨੂੰ ਗੈਰ ਕਨੂੰਨੀ ਮਾਈਨਿੰਗ ਦੇ ਦੋਸ਼ਾਂ ਹੇਠ ਕਾਬੂ ਕੀਤਾ ਸੀ।ਜਿਸ ਸਬੰਧੀ ਜਾਂਚ ਕਰਨ ਉਪਰੰਤ ਟਰੈਕਟਰ ਚਾਲਕ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ।ਇਸੇ ਦੌਰਾਨ ਜੇਸੀਬੀ ਨੰਬਰ ਪੀਬੀ 06 ਐਫ 9542 ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।ਟਰੈਕਟਰ ਚਾਲਕ ਦੀ ਪਛਾਣ ਬਸੰਤ ਕੁਮਾਰ ਪੁੱਤਰ ਰਾਮ ਕੁਮਾਰ ਵਾਸੀ ਕਪੂਰਾਪੁਰ ਥਾਣਾ ਪਿਲਾਈ ਵਜੋਂ ਹੋਈ ਹੈ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਉਕਤ ਖਿਲਾਫ਼ ਮਾਈਨਿੰਗ ਮਿਨਰਲ ਐਕਟ ਅਧੀਨ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਵਾਹਨ ਕਬਜ਼ੇ ਵਿੱਚ ਲੈ ਲਏ ਹਨ।

Related posts

Leave a Reply